25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸਿਵਲ ਹਸਪਤਾਲ ਬਠਿੰਡਾ ਦੇ ਡਾ. ਅਰੁਣ ਬਾਂਸਲ ਐੱਸ. ਐੱਮ. ਓ. ਬਣੇ

Ad Position 21
No active advertisement
ਅਜੀਤ ਡੈਸਕ 13-03-2026
ਬਠਿੰਡਾ, 12 ਮਾਰਚ (ਪੱਤਰ ਪ੍ਰੇਰਕ)-ਬਠਿੰਡਾ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਡਾ. ਅਰੁਣ ਬਾਂਸਲ ਨੂੰ ਸੀਨੀਅਰ ਮੈਡੀਕਲ ਅਫ਼ਸਰ (ਐਸ.ਐੱਮ.ਓ.) ਵਜੋਂ ਨਿਯੁਕਤ ਕੀਤਾ ਗਿਆ ਹੈ, ਜਦਕਿ ਮੌਜੂਦਾ ਐੱਸ.ਐੱਮ.ਓ. ਡਾ. ਸੋਨੀਆ ਗੁਪਤਾ ਦਾ ਤਬਾਦਲਾ ਕਰਦੇ ਹੋਏ ਉਨ੍ਹਾਂ ਨੂੰ ਸਿਵਲ ਹਸਪਤਾਲ ਬਠਿੰਡਾ 'ਚ ਡਿਪਟੀ ਮੈਡੀਕਲ ਸੁਪਰਡੈਂਟ (ਡੀ.ਐੱਮ.ਐੱਸ.) ਵਜੋਂ ਤਾਇਨਾਤ ਕੀਤਾ ਗਿਆ ਹੈ | ਦੱਸਣਾ ਬਣਦਾ ਹੈ, ਕਿ ਡਾ. ਅਰੁਣ ਬਾਂਸਲ ਵਲੋਂ ਬਠਿੰਡਾ ਸ਼ਹਿਰ ਦੇ ਕਈ ਨੇੜਲੇ ਪਿੰਡਾਂ ਅਤੇ ਫ਼ਾਜ਼ਿਲਕਾ ਸ਼ਹਿਰ ਦੇ ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਚੁੱਕੇ ਹਨ | ਉਹ ਸਿਵਲ ਹਸਪਤਾਲ ਬਠਿੰਡਾ 'ਚ ਪਿਛਲੇ 10 ਸਾਲ ਤੋਂ ਮਨੋਵਿਗਿਆਨੀ ਨਸ਼ਾ ਛੂਡਾਓ ਕੇਂਦਰ 'ਚ ਚੰਗੀਆਂ ਸਿਹਤ ਸੇਵਾਵਾਂ ਨਿਭਾ ਰਹੇ ਸਨ | ਉਨ੍ਹਾਂ ਵਲੋਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਚੰਗੀਆਂ ਸਿਹਤ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਤਰੱਕੀ ਦਿੰਦੇ ਹੋਏ ਐੱਸ.ਐੱਮ.ਓ. ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਨਾਲ ਹਸਪਤਾਲ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ ਤੇ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਚੰਗਾ ਇਲਾਜ ਅਤੇ ਹੋਰ ਬਿਹਤਰ ਡਾਕਟਰੀ ਸਹੂਲਤਾਂ ਮਿਲਣਗੀਆਂ | ਡਾ. ਸੋਨੀਆ ਗੁਪਤਾ ਨੇ ਆਪਣੇ ਕਾਰਜਕਾਲ ਦੌਰਾਨ ਹਸਪਤਾਲ ਵਿਚ ਮਰੀਜ਼ਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਸਨ | ਜਿਸ ਕਾਰਨ ਉਨ੍ਹਾਂ ਦੇ ਕੰਮਾਂ ਨੂੰ ਦੇਖਦੇ ਹੋਏ ਪ੍ਰਸ਼ੰਸਾ ਵੀ ਕੀਤੀ ਗਈ ਹੈ | ਡਾ. ਅਰੁਣ ਬਾਂਸਲ ਵਲੋਂ ਨਵੀਂ ਜ਼ਿੰਮੇਵਾਰੀ ਸੰਭਾਲਣ ਮੌਕੇ ਹਸਪਤਾਲ ਦੇ ਸਟਾਫ਼ ਅਤੇ ਲੋਕਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਬਠਿੰਡਾ 'ਚ ਐੱਲ. ਪੀ. ਜੀ. ਗੈਸ ਸਿਲੰਡਰ ਲੈਣ ਲਈ ਏਜੰਸੀਆਂ 'ਚ ਲੱਗੀਆਂ ਲੰਬੀਆਂ ਲਾਈਨਾਂ <br/> ਅਗਲੀ ਖ਼ਬਰ 'ਆਪ' ਵਲੋਂ ਹਰ ਔਰਤ ਨੂੰ 1000 ਰੁਪਏ ਦਾ ਵਾਅਦਾ ਸਿਰਫ਼ ਝੂਠਾ ਲਾਲਚ- ਬਰਾੜ <br/>
Ad Position 24