ਬਠਿੰਡਾ, 12 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਥਾਨਕ ਸ਼ਿਵਮ ਰੈਸਟੋਰੈਂਟ ਵਿਖੇ ਪ੍ਰੈੱਸ ਕਲੱਬ ਭਗਤਾ ਭਾਈਕਾ ਵਲੋਂ ਮਹਿਲਾਵਾਂ ਦੇ ਸਤਿਕਾਰ ਵਿਚ ਕਲੱਬ ਪ੍ਰਧਾਨ ਸੁਖਪਾਲ ਸਿੰਘ ਸੋਨੀ ਦੀ ਪ੍ਰਧਾਨਗੀ ਹੇਠ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਕਰਵਾਇਆ ਗਿਆ¢ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਮੈਡਮ ਮੇਘਾ ਮਾਨ ਡੀ. ਪੀ. ਆਰ. ਓ. ਬਠਿੰਡਾ ਵਲੋਂ ਸ਼ਮੂਲੀਅਤ ਕੀਤੀ ਗਈ¢ ਸਮਾਗਮ ਦੇ ਸ਼ੁਰੂ ਵਿਚ ਕਲੱਬ ਦੇ ਖ਼ਜ਼ਾਨਚੀ ਬਿੰਦਰ ਜਲਾਲ ਨੇ ਮੈਡਮ ਮੇਘਾ ਮਾਨ ਦਾ ਸਵਾਗਤ ਕਰਦਿਆਂ ਕਲੱਬ ਦੀਆਂ ਪਿਛਲੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ¢ ਇਸ ਮੌਕੇ ਕਲੱਬ ਭਗਤਾ ਭਾਈਕਾ ਵਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਠਿੰਡਾ ਮੈਡਮ ਮੇਘਾ ਮਾਨ ਨੂੰ 'ਧੀਆਂ ਦਾ ਮਾਣ ਐਵਾਰਡ-2026 ਨਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ¢ ਇਸ ਤੋਂ ਇਲਾਵਾ ਕਲੱਬ ਵਲੋਂ ਲੋਕ ਸੰਪਰਕ ਦਫ਼ਤਰ ਬਠਿੰਡਾ ਦੇ ਸਟਾਫ਼ ਮੈਂਬਰਾਂ ਸੀਨੀਅਰ ਸਹਾਇਕ ਬਲਵਿੰਦਰ ਸਿੰਘ, ਕਲਰਕ ਗਗਨਦੀਪ ਕÏਰ, ਕਲਰਕ ਵੀਰਪਾਲ ਕੌਰ, ਕਰਨਦੀਪ ਸਿੰਘ ਬੇਦੀ, ਗੁਰਪ੍ਰਕਾਸ਼ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਲਾਲ ਸਿੰਘ ਦਾ ਵੀ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ¢ ਇਸ ਸਮੇਂ ਲੋਕ ਸੰਪਰਕ ਅਫ਼ਸਰ ਬਠਿੰਡਾ ਮੈਡਮ ਮੇਘਾ ਮਾਨ ਨੇ ਕਿਹਾ ਕਿ ਇਲਾਕੇ ਵਿਚ ਇੱਕ ਸਾਫ਼ ਸੁਥਰੀ ਤੇ ਉਸਾਰੂ ਪੱਤਰਕਾਰੀ ਦੇ ਨਾਲ ਪ੍ਰੈਸ ਕਲੱਬ ਭਗਤਾ ਵਲੋਂ ਜੋ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ, ਉਹ ਬੇਹੱਦ ਪ੍ਰਸ਼ੰਸਾਯੋਗ ਹਨ¢ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਖਪਾਲ ਸਿੰਘ ਸੋਨੀ ਨੇ ਦੱਸਿਆ ਕਿ ਕਲੱਬ ਵਲੋਂ ਹਰ ਸਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਸਨਮਾਨ ਸਮਾਗਮ ਕਰਕੇ ਵੱਖ-ਵੱਖ ਖੇਤਰਾਂ ਵਿਚ ਵਡਮੁੱਲਾ ਕਾਰਜ ਕਰਨ ਵਾਲੀਆਂ ਅÏਰਤਾਂ ਨੂੰ ਸਨਮਾਨਿਤ ਕੀਤਾ ਜਾਇਆ ਕਰੇਗਾ¢ ਇਸ ਸਮੇਂ ਵੀਰਪਾਲ ਸਿੰਘ ਭਗਤਾ ਸੂਬਾ ਸਕੱਤਰ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ, ਜ਼ਿਲ੍ਹਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਰਾਹੜ, ਕਲੱਬ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਢਿੱਲੋਂ, ਪ੍ਰੈੱਸ ਸਕੱਤਰ ਸਵਰਨ ਸਿੰਘ ਭਗਤਾ, ਰਾਜਿੰਦਰਪਾਲ ਸ਼ਰਮਾ, ਹਰਜੀਤ ਸਿੰਘ ਗਿੱਲ, ਸਿਕੰਦਰ ਸਿੰਘ ਜੰਡੂ, ਸਿਕੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ¢