25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਬੱਚੇਦਾਨੀ ਦੇ ਕੈਂਸਰ ਤੋਂ ਬਚਾਉਣ ਲਈ ਵੈਕਸੀਨ ਲਗਾਉਣ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 13-03-2026
ਬੁਢਲਾਡਾ, 12 ਮਾਰਚ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਵਲੋਂ ਰਾਜ ਦੇ ਹਰੇਕ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਤਿਹਾਸਕ ਉਪਰਾਲੇ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਇੱਥੇ ਲੜਕੀਆਂ ਨੂੰ ਭਵਿੱਖ 'ਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਤੋਂ ਬਚਾਉਣ ਲਈ ਐੱਚ.ਪੀ.ਵੀ. ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਵਾਉਂਦਿਆਂ ਐੱਸ.ਐੱਮ.ਓ. ਬੁਢਲਾਡਾ ਡਾ. ਸਰਬਜੀਤ ਸਿੰਘ ਨੇ ਕੀਤਾ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ 14 ਸਾਲ ਦੀਆਂ ਲੜਕੀਆਂ ਨੂੰ ਵੈਕਸੀਨ ਮੁਫ਼ਤ ਲਗਾਈ ਜਾਵੇਗੀ | ਉਨ੍ਹਾਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਅਤੇ ਆਪਣੀ ਬੱਚੀ ਦੇ ਸੁਰੱਖਿਅਤ ਭਵਿੱਖ ਲਈ ਉਸ ਦਾ ਟੀਕਾਕਰਨ ਕਰਵਾਉਣ ਦੀ ਸਲਾਹ ਦਿੱਤੀ | ਹਰਬੰਸ ਮੱਤੀ ਬਲਾਕ ਐਜੂਕੇਟਰ ਨੇ ਦੱਸਿਆ ਕਿ ਟੀਕਾ ਲਗਵਾਉਣ ਸਮੇਂ ਸਕੂਲ ਆਈ.ਡੀ. ਕਾਰਡ/ਆਧਾਰ ਕਾਰਡ ਜਾਂ ਅਧਾਰ ਆਈ.ਡੀ. ਕਾਰਡ/ਰਾਸ਼ਨ ਕਾਰਡ ਦੀ ਕਾਪੀ/ਪੈਨ ਕਾਰਡ ਲਿਆਉਣਾ ਲਾਜ਼ਮੀ ਹੈ | ਇਸ ਮੌਕੇ ਡਾ. ਰੁਪਿੰਦਰ ਕੌਰ, ਐੱਲ.ਐੱਚ.ਵੀ. ਹਰਪ੍ਰੀਤ ਕੌਰ, ਏ.ਐੱਨ.ਐੱਮ. ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੋਨਿਆਣਾ 'ਚ ਰਸੋਈ ਗੈਸ ਸਿਲੰਡਰਾਂ ਲਈ ਮਾਰੋ-ਮਾਰੀ, ਏਜੰਸ਼ੀ 'ਚ ਸਿਲੰਡਰਾਂ ਦਾ ਸਟਾਕ ਘੱਟ ਹੋਣ ਨਾਲ ਹੋ ਰਹੇ ਖਪਤਕਾਰ ਪ੍ਰ... ਅਗਲੀ ਖ਼ਬਰ 'ਧੀਆਂ ਦਾ ਮਾਣ' ਐਵਾਰਡ ਨਾਲ ਮੇਘਾ ਮਾਨ ਡੀ. ਪੀ. ਆਰ. ਓ. ਦਾ ਸਨਮਾਨ <br/>
Ad Position 24