21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮੀਂਹ ਤੇ ਗੜੇਮਾਰੀ ਨਾਲ ਤਬਾਹ ਹੋਈ ਕਣਕ ਦੀ ਫ਼ਸਲ ਦਾ ਕਿਸਾਨਾਂ ਨੂੰ ਤੁਰੰਤ ਮਿਲੇ ਮੁਆਵਜ਼ਾ-ਜੱਗਾ ਕਲਿਆਣ

Ad Position 21
No active advertisement
ਅਜੀਤ ਡੈਸਕ 06-04-2026

ਬਠਿੰਡਾ, 5 ਅਪ੍ਰੈਲ (ਸ.ਰ.)-ਬਠਿੰਡਾ ਜ਼ਿਲੇ੍ਹ ਦੇ ਕਈ ਪਿੰਡਾਂ ਵਿਚ ਲੰਘੇ ਦਿਨਾਂ ਦੌਰਾਨ ਪਏ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ¢ ਇਸ ਸਬੰਧੀ ਗੰਭੀਰ ਚਿੰਤਾ ਜਤਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਕਿਹਾ ਕਿ ਕਣਕ ਦੀ ਫ਼ਸਲ ਕਟਾਈ ਦੇ ਬਿਲਕੁਲ ਨੇੜੇ ਸੀ, ਪਰ ਇਸ ਅਚਾਨਕ ਆਏ ਮੀਂਹ ਅਤੇ ਗੜੇਮਾਰੀ ਨੇ ਨਾ ਸਿਰਫ਼ ਪੈਦਾਵਾਰ ਘਟਾਈ ਹੈ, ਸਗੋਂ ਗੁਣਵੱਤਾ ਨੂੰ ਵੀ ਭਾਰੀ ਨੁਕਸਾਨ ਪਹੁੰਚਾਇਆ ਹੈ, ਜਿਸ ਨਾਲ ਕਿਸਾਨਾਂ ਨੂੰ ਦੋਹਰਾ ਘਾਟਾ ਝੱਲਣਾ ਪੈ ਰਿਹਾ ਹੈ¢ਉਨ੍ਹਾਂ ਕਿਹਾ ਕਿ ਬਠਿੰਡਾ ਦੇ ਕਈ ਪਿੰਡਾਂ ਤੋਂ ਮਿਲ ਰਹੀਆਂ ਰਿਪੋਰਟਾਂ ਮੁਤਾਬਿਕ ਖੇਤਾਂ ਵਿਚ ਪਾਣੀ ਖੜ੍ਹ ਗਿਆ ਹੈ ਅਤੇ ਗੜਿਆਂ ਕਾਰਨ ਕਣਕ ਦੀਆਂ ਬੱਲੀਆਂ ਝੜ ਗਈਆਂ ਹਨ¢ ਜਿਸ ਕਾਰਨ ਕਿਸਾਨਾਂ ਦੇ ਸਾਹਮਣੇ ਵੱਡਾ ਆਰਥਿਕ ਸੰਕਟ ਖੜ੍ਹਾ ਹੋ ਗਿਆ ਹੈ¢ ਜੱਗਾ ਕਲਿਆਣ ਨੇ ਕਿਹਾ ਕਿ ਪਹਿਲਾਂ ਹੀ ਡੀਜ਼ਲ, ਖਾਦ ਅਤੇ ਕੀਟਨਾਸ਼ਕਾਂ ਦੇ ਵੱਧਦੇ ਖਰਚੇ ਨੇ ਕਿਸਾਨਾਂ ਨੂੰ ਮੁਸ਼ਕਲ ਵਿਚ ਪਾਇਆ ਹੋਇਆ ਸੀ, ਹੁਣ ਇਸ ਕੁਦਰਤੀ ਮਾਰ ਨੇ ਹਾਲਾਤ ਹੋਰ ਵੀ ਖ਼ਰਾਬ ਕਰ ਦਿੱਤੇ ਹਨ¢ਉਨ੍ਹਾਂ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਤੁਰੰਤ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰਕੇ ਨੁਕਸਾਨ ਦਾ ਸਹੀ ਅੰਦਾਜ਼ਾ ਲਾਇਆ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਯੋਗ ਅਤੇ ਪੂਰਾ ਮੁਆਵਜ਼ਾ ਦਿੱਤਾ ਜਾਵੇ¢ ਉਨ੍ਹਾਂ ਇਹ ਵੀ ਕਿਹਾ ਕਿ ਮੁਆਵਜ਼ਾ ਸਿਰਫ਼ ਰਸਮੀ ਕਾਰਵਾਈ ਨਾ ਬਣੇ, ਸਗੋਂ ਕਿਸਾਨਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕਰਨ ਵਾਲਾ ਹੋਣਾ ਚਾਹੀਦਾ ਹੈ¢ ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਸਲ ਬੀਮਾ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੀ ਵੀ ਮੰਗ ਕੀਤੀ¢ ਜਗਸੀਰ ਸਿੰਘ ਜੱਗਾ ਕਲਿਆਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਇਸ ਮੁਸ਼ਕਲ ਸਮੇਂ ਵਿਚ ਵੀ ਪਾਰਟੀ ਕਿਸਾਨਾਂ ਦੇ ਨਾਲ ਡੱਟ ਕੇ ਖੜੀ ਹੈ ਅਤੇ ਕਿਸਾਨਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕ ਦੀ ਲੜਾਈ ਲੜੇਗਾ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਬੂਥ ਪੱਧਰ ਤੱਕ ਸੰਗਠਨ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ <br/> ਅਗਲੀ ਖ਼ਬਰ ਸੁਰਿੰਦਰ ਕੁਮਾਰ ਗਿਰਧਰ ਨਮਿਤ ਸ਼ਰਧਾਂਜਲੀ ਸਮਾਗਮ
Ad Position 24