21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਭਾਜਪਾ ਨੇ ਬੂਥ ਪੱਧਰ ਤੱਕ ਸੰਗਠਨ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ <br/>

Ad Position 21
No active advertisement
ਅਜੀਤ ਡੈਸਕ 06-04-2026

ਬਠਿੰਡਾ, 5 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸੰਗਠਨਾਤਮਿਕ ਤਿਆਰੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ¢ ਇਸੇ ਸਬੰਧ ਵਿਚ ਭਾਜਪਾ ਦਫ਼ਤਰ ਵਿਚ ਸਾਰੇ ਸਰਕਲਾਂ ਦੇ ਬੂਥਾਂ, ਸ਼ਕਤੀ ਕੇਂਦਰਾਂ ਦੇ ਇੰਚਾਰਜਾਂ ਅਤੇ ਪੰਨਾ ਪ੍ਰਮੁੱਖਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ¢ ਇਹ ਮੀਟਿੰਗ ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਇੰਚਾਰਜ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲ੍ਹੇ ਦੇ ਸਾਰੇ 244 ਬੂਥਾਂ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ¢ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਨੇ ਪਾਰਟੀ ਦੀ ਕੇਂਦਰੀ ਮੁਹਿੰਮ 'ਮੇਰਾ ਬੂਥ, ਸਭ ਤੋਂ ਮਜ਼ਬੂਤ' ਬਾਰੇ ਵਿਸਥਾਰ ਨਾਲ ਗੱਲ ਕਰਦਿਆਂ ਇਸ ਦੀ ਮਹੱਤਤਾ ਉਜਾਗਰ ਕੀਤੀ¢ ਉਨ੍ਹਾਂ ਕਿਹਾ ਕਿ ਚੋਣ ਜਿੱਤਣ ਦਾ ਅਸਲ ਅਧਾਰ ਬੂਥ ਪੱਧਰ ਦੀ ਮਜ਼ਬੂਤੀ ਹੈ¢ ਜੇ ਅਸੀਂ ਆਪਣਾ-ਆਪਣਾ ਬੂਥ ਮਜ਼ਬੂਤ ਕਰ ਲਈਏ ਤਾਂ ਸਮਝੋ ਚੋਣ ਜਿੱਤ ਲਈ¢ ਉਨ੍ਹਾਂ ਦੱਸਿਆ ਕਿ ਭਾਜਪਾ ਦੀ ਨੀਤੀ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਹੈ¢ ਸਿੰਗਲਾ ਨੇ ਸਾਰੇ ਅਹੁਦੇਦਾਰਾਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਬੂਥ ਕਮੇਟੀਆਂ ਨੂੰ ਸਰਗਰਮ ਕਰਨ, ਨਵੇਂ ਵਰਕਰ ਜੋੜਨ ਅਤੇ ਵੋਟਰਾਂ ਤੱਕ ਪਾਰਟੀ ਦੀਆਂ ਨੀਤੀਆਂ ਤੇ ਉਪਲਬਧੀਆਂ ਪਹੁੰਚਾਉਣ¢ ਉਨ੍ਹਾਂ ਵਰਕਰਾਂ ਨੂੰ ਅਨੁਸ਼ਾਸਨ, ਸਮਰਪਣ ਤੇ ਟੀਮ ਵਰਕ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ¢ ਮੀਟਿੰਗ ਵਿਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਰਣਨੀਤੀਆਂ 'ਤੇ ਵੀ ਚਰਚਾ ਹੋਈ ਅਤੇ ਵਰਕਰਾਂ ਨੂੰ ਟਾਰਗਟ ਮੁਤਾਬਿਕ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ¢ ਸਾਰੇ ਅਹੁਦੇਦਾਰਾਂ ਨੇ ਭਰੋਸਾ ਦਿਵਾਇਆ ਕਿ ਉਹ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਨਹੀਂ ਛੱਡਣਗੇ¢ ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸਕੱਤਰ ਉਮੇਸ਼ ਸ਼ਰਮਾ ਤੋਂ ਇਲਾਵਾ ਸਾਰੇ ਮੰਡਲਾਂ ਦੇ ਪ੍ਰਧਾਨ ਵੀ ਮੌਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲਾਂ 'ਤੇ ਨੰਬਰ ਪਲੇਟਾਂ ਜਾਅਲੀ ਲਾ ਕੇ ਅੱਗੇ ਵੇਚਣ ਵਾਲਾ ਇਕ ਗਿ੍ਫ਼ਤਾਰ ਅਗਲੀ ਖ਼ਬਰ ਮੀਂਹ ਤੇ ਗੜੇਮਾਰੀ ਨਾਲ ਤਬਾਹ ਹੋਈ ਕਣਕ ਦੀ ਫ਼ਸਲ ਦਾ ਕਿਸਾਨਾਂ ਨੂੰ ਤੁਰੰਤ ਮਿਲੇ ਮੁਆਵਜ਼ਾ-ਜੱਗਾ ਕਲਿਆਣ
Ad Position 24