ਗੋਨਿਆਣਾ, 5 ਅਪ੍ਰੈਲ (ਲਛਮਣ ਦਾਸ ਗਰਗ)-ਸਰਕਾਰ ਵਲੋਂ ਸੂਬੇ ਵਿਚ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਗਈ ਮੁਹਿੰਮ ਤਹਿਤ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ ਦੇ ਪਿੰਡ ਗੋਨਿਆਣਾ ਕਲਾਂ ਕੋਲ ਇਕ ਨਸ਼ਾ ਤਸਕਰ ਨਸ਼ੇ ਦੀ ਖ਼ਰੀਦੋ ਫ਼ਰੋਖ਼ਤ ਕਰਨ ਦੀ ਆੜ ਵਿਚ ਘੁੰਮ ਰਿਹਾ ਹੈ | ਜਿਸ ਤਹਿਤ ਪੁਲਿਸ ਨੇ ਉਕਤ ਪਿੰਡ ਕੋਲ ਟਰੈਪ ਲਗਾ ਕੇ ਜਿਉਂ ਹੀ ਉਥੋਂ ਲੰਘ ਰਹੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 40 ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਕੀਤੀਆਂ | ਪੁਲਿਸ ਨੇ ਨਸ਼ਾ ਤਸਕਰ ਦੀ ਪਹਿਚਾਣ ਸੁਖਦੀਪ ਸਿੰਘ ਪੁੱਤਰ ਗੁਰਚੇਤ ਸਿੰਘ ਵਾਸੀ ਕੋਠਾ ਗੁਰੁ ਕਾ ਵਜੋਂ ਕੀਤੀ ਹੈ | ਪੁਲਿਸ ਨੇ ਸੁਖਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |