22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਖੂਹ ਕਮੇਟੀ ਭਗਤਾ ਵਲੋਂ ਨਗਰ ਨਿਵਾਸੀਆਂ ਅਤੇ ਐਨ. ਆਰ. ਆਈ. ਦੀ ਮਦਦ ਨਾਲ ਨਿੱਜੀ ਫਾਇਰ ਬਿ੍ਗੇਡ ਸੇਵਾ ਦਾ ਆਗਾਜ਼ <br/>

Ad Position 21
No active advertisement
ਅਜੀਤ ਡੈਸਕ 06-04-2026
ਭਗਤਾ ਭਾਈਕਾ, 5 ਅਪ੍ਰੈਲ (ਸੁਖਪਾਲ ਸਿੰਘ ਸੋਨੀ): ਭਗਤਾ ਭਾਈਕਾ ਵਿਖੇ ਖੂਹ ਕਮੇਟੀ ਵਲੋਂ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਫਾਇਰ ਬਿ੍ਗੇਡ ਦੀ ਸ਼ੁਰੂਆਤ ਕੀਤੀ ਗਈ, ਇਹ ਫਾਇਰ ਬਿ੍ਗੇਡ ਅੱਗ ਲੱਗਣ ਦੀਆਂ ਘਟਨਾਵਾਂ ਸਮੇਂ ਲੋੜਵੰਦ ਲੋਕਾਂ ਦਾ ਮਦਦ ਦਾ ਯਤਨ ਕਰੇਗੀ | ਸਤਿਕਾਰ ਕਮੇਟੀ ਕੋਠਾ ਗੁਰੂ ਕਾ ਵਲੋਂ ਕੁਝ ਸਾਲ ਪਹਿਲਾ ਉਕਤ ਸੇਵਾ ਦਾ ਆਗਾਜ਼ ਕਰਨ ਤੋਂ ਬਾਅਦ ਸਥਾਨਿਕ ਸ਼ਹਿਰ ਵਿਖੇ ਵੀ ਭੂਤਾਂ ਵਾਲਾ ਖੂਹ ਕਮੇਟੀ ਵਲੋਂ ਉਪਰਾਲਾ ਕੀਤਾ ਗਿਆ ਹੈ | ਉਕਤ ਗੱਡੀ ਦਾਨੀ ਸੱਜਣਾਂ ਅਤੇ ਵਿਦੇਸ਼ਾਂ 'ਚ ਵੱਸਦੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ | ਫਾਇਰ ਬਿ੍ਗੇਡ ਦੀ ਗੱਡੀ ਨਗਰ ਨਿਵਾਸੀਆਂ ਨੂੰ ਸਮਰਪਿਤ ਕੀਤੀ ਗਈ | ਅੱਗ ਲੱਗਣ ਦੀ ਘਟਨਾ ਸਮੇਂ ਸੰਪਰਕ ਕਰਨ ਲਈ ਖੂਹ ਕਮੇਟੀ ਵਲੋਂ ਮੋਬਾਈਲ ਨੰਬਰ 78146-73300, 98155-02420 ਜਾਰੀ ਕੀਤੇ ਗਏ ਹਨ | ਇਹ ਫਾਇਰ ਬਿ੍ਗੇਡ ਗੱਡੀ ਤਿਆਰ ਕਰਨ ਦਾ ਕਾਰਜ ਲੋਕਾਂ ਨੇ ਆਪਣੇ ਪੱਧਰ 'ਤੇ ਹੀ ਪੈਸਾ ਇਕੱਠਾ ਕਰਕੇ ਇਹ ਕਾਰਜ ਸੰਪੰਨ ਕੀਤਾ ਹੈ | ਅੱਜ ਇਕ ਛੋਟੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਸ ਗੱਡੀ ਨਗਰ ਨੂੰ ਭੇਟ ਕੀਤੀ ਗਈ ਹੈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਅੱਗ ਲੱਗਣ ਦੀਆਂ ਘਟਨਾਵਾਂ ਦੌਰਾਨ ਸਮੇਂ ਸਿਰ ਸਰਕਾਰੀ ਫਾਇਰ ਬਿ੍ਗੇਡ ਗੱਡੀ ਦੀ ਮਦਦ ਨਾ ਮਿਲਣ ਕਾਰਨ ਵੱਡਾ ਨੁਕਸਾਨ ਹੋ ਜਾਂਦਾ ਹੈ, ਪਰ ਹੁਣ ਇਸ ਫਾਇਰ ਬਿ੍ਗੇਡ ਦੀ ਗੱਡੀ ਨਾਲ ਨਗਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਅੱਗ ਵਰਗੀਆਂ ਆਫ਼ਤਾਂ ਦਾ ਤੁਰੰਤ ਮੁਕਾਬਲਾ ਕੀਤਾ ਜਾ ਸਕੇਗਾ | ਉਨ੍ਹਾਂ ਨੇ ਦਾਨੀ ਸੱਜਣਾਂ ਅਤੇ ਪ੍ਰਵਾਸੀ ਭਾਰਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਹੋਰ ਨਗਰਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗਾ | ਇਸ ਮੌਕੇ ਹਾਜ਼ਰ ਲੋਕਾਂ ਨੇ ਵੀ ਇਸ ਕਦਮ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ ਭਵਿੱਖ 'ਚ ਵੀ ਇਸ ਤਰ੍ਹਾਂ ਦੇ ਲੋਕ-ਹਿੱਤ ਕਾਰਜਾਂ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਸਤਵਿੰਦਰਪਾਲ ਸਿੰਘ ਪਿੰਦਰ, ਸੁਖਜਿੰਦਰ ਸਿੰਘ ਖਾਨਦਾਨ, ਅਵਤਾਰ ਸਿੰਘ ਤਾਰੀ, ਸੁਖਚੈਨ ਸਿੰਘ ਖ਼ਾਲਸਾ, ਦਰਸ਼ਨ ਸਿੰਘ ਵੜਿੰਗ, ਵਿੱਕੀ ਸਿੱਧੂ, ਜਗਸੀਰ ਸਿੰਘ ਪੰਨੂੰ, ਰਾਮ ਸਿੰਘ, ਕੁਲਵੰਤ ਸਿੰਘ, ਇਕਬਾਲ ਸਿੰਘ, ਜਸਪ੍ਰੀਤ ਸਿੰਘ ਬੂਟਾ, ਸੁਖਦੇਵ ਸਿੰਘ ਸੁੱਖੀ, ਤਰਸੇਮ ਸਿੰਘ, ਬਲਵਿੰਦਰ ਸਿੰਘ, ਇਕੱਤਰ ਸਿੰਘ ਫ਼ੌਜੀ, ਜੁਗਰਾਜ ਸਿੰਘ ਅਤੇ ਹਰਜਿੰਦਰ ਸਿੰਘ ਸਮੇਤ ਹੋਰ ਵਿਅਕਤੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਬੱਲੋ ਦੇ ਗੁਰਦੁਆਰਾ ਅਕਾਲਸਰ ਸਾਹਿਬ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਨਿਧੜਕ ਆਗੂ ਖੁਸ਼ਬਾਜ ਸਿੰਘ ਜਟਾਣਾ ਦੇ ਦਿਹਾਂਤ 'ਤੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ <br/>
Ad Position 24