22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪਿੰਡ ਬੱਲੋ ਦੇ ਗੁਰਦੁਆਰਾ ਅਕਾਲਸਰ ਸਾਹਿਬ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 06-04-2026
ਚਾਉਕੇ, 5 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਪਿੰਡ ਬੱਲ੍ਹੋ ਗੁਰਦੁਆਰਾ ਅਕਾਲਸਰ ਸਾਹਿਬ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਅਤੇ ਪੰਜਾਬ ਐਜੂਕੇਟ ਪ੍ਰੋਜੈਕਟ ਵਲੋਂ 10 ਰੋਜ਼ਾ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ¢ ਜਿਸ ਵਿਚ ਵੱਡੀ ਗਿਣਤੀ ਚ ਬੱਚਿਆਂ ਅਤੇ ਨÏਜਵਾਨਾਂ ਨੇ ਸ਼ਮੂਲੀਅਤ ਕੀਤੀ¢ ਦਸਤਾਰ ਸਿਖਲਾਈ ਨÏਜਵਾਨ ਹਰਿੰਦਰ ਸਿੰਘ ਅਤੇ ਪ੍ਰਸਿੱਧ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਬੱਲ੍ਹੋ ਵਲੋਂ ਦਿੱਤੀ ਗਈ¢ ਕੈਂਪ ਦੀ ਸਮਾਪਤੀ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੀਬੀਆਂ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਪ੍ਰੇਮ ਅਤੇ ਸ਼ਰਧਾ ਭਾਵਨਾ ਨਾਲ ਸੰਗਤਾਂ ਨੂੰ ਸਰਵਣ ਕਰਵਾਏ¢ ਕੀਰਤਨ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ¢ ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ¢ ਇਸ ਦਸਤਾਰ ਸਿਖਲਾਈ ਕੈਂਪ ਦÏਰਾਨ ਦਸਤਾਰਾਂ ਵੰਡਣ ਦੀ ਸੇਵਾ ਦਵਿੰਦਰ ਸਿੰਘ ਫ਼ਰਾਂਸ ਦੀ ਅਗਵਾਈ ਹੇਠ ਚੱਲ ਰਹੀ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਵਲੋਂ ਕੀਤੀ ਗਈ¢ ਗੁਰਸੇਵਕ ਸਿੰਘ ਨਿਊਜ਼ੀਲੈਂਡ, ਮਹਿੰਦਰ ਸਿੰਘ ਸਾਬਕਾ ਮੈਂਬਰ ਵਲੋਂ ਵੀ ਸੇਵਾ 'ਚ ਯੋਗਦਾਨ ਪਾਇਆ ਗਿਆ¢ ਇਸ ਪ੍ਰੋਗਰਾਮ 'ਚ ਦਵਿੰਦਰ ਸਿੰਘ, ਜਰਨੈਲ ਸਿੰਘ, ਅਰਜਿੰਦਰ ਸਿੰਘ, ਬਲਵਿੰਦਰ ਸਿੰਘ ਚੇਅਰਮੈਨ, ਤੀਰਥ ਸਿੰਘ, ਜਗਦੇਵ ਸਿੰਘ, ਮਨਜਿੰਦਰ ਸਿੰਘ ਧੀਰਾ, ਗੁਰਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਆਦਿ ਸੁਸਾਇਟੀ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ¢ ਸਮੂਹ ਗ੍ਰਾਮ ਪੰਚਾਇਤ ਵਲੋਂ ਵੀ ਸਹਿਯੋਗ ਦਿੱਤਾ ਗਿਆ ਅਤੇ ਸ਼ਮੂਲੀਅਤ ਕੀਤੀ ਗਈ¢ ਪ੍ਰੋਗਰਾਮ ਦੀ ਸਮਾਪਤੀ ਤੇ ਭਾਈ ਗੁਰਪ੍ਰੀਤ ਸਿੰਘ ਬੱਲ੍ਹੋ ਅਤੇ ਭਾਈ ਲਖਵਿੰਦਰ ਸਿੰਘ ਖੋਖਰ ਵਲੋਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ¢ ਇਹ ਜਾਣਕਾਰੀ 'ਆਪ' ਦੇ ਸੀਨੀਅਰ ਆਗੂ ਅਤੇ ਸੁਸਾਇਟੀ ਦੇ ਸਕੱਤਰ ਗੁਰਲਾਲ ਸਿੰਘ ਖ਼ਾਲਸਾ ਨੇ ਦਿੱਤੀ¢

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਤੇ ਸਮਾਜ ਸੇਵੀ ਗੁਰਜੰਟ ਸਿੰਘ ਢੱਡੇ ਨਹੀਂ ਰਹੇ <br/> ਅਗਲੀ ਖ਼ਬਰ ਖੂਹ ਕਮੇਟੀ ਭਗਤਾ ਵਲੋਂ ਨਗਰ ਨਿਵਾਸੀਆਂ ਅਤੇ ਐਨ. ਆਰ. ਆਈ. ਦੀ ਮਦਦ ਨਾਲ ਨਿੱਜੀ ਫਾਇਰ ਬਿ੍ਗੇਡ ਸੇਵਾ ਦਾ ਆਗਾਜ਼ <br/>
Ad Position 24