23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਿਜਲੀ ਬੋਰਡ ਭਰਤੀ 'ਚੋਂ 'ਪੰਜਾਬੀ' ਲਾਜ਼ਮੀ ਦੀ ਸ਼ਰਤ ਹਟਾਉਣਾ ਪੰਜਾਬ ਵਿਰੋਧੀ ਫ਼ੈਸਲਾ-ਗਿੱਲ ਪੱਤੀ

Ad Position 21
No active advertisement
ਅਜੀਤ ਡੈਸਕ 06-04-2026
ਬਠਿੰਡਾ, 1 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਕ ਪਾਸੇ 'ਰੰਗਲਾ ਪੰਜਾਬ' ਦੇ ਨਾਅਰੇ ਲਗਾਏ ਜਾ ਰਹੇ ਹਨ ਅਤੇ ਪੰਜਾਬੀ ਬੋਲੀ ਦੇ ਹਮਾਇਤੀ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਅਮਲੀ ਤੌਰ 'ਤੇ ਪੰਜਾਬੀ ਬੋਲੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਫ਼ੈਸਲੇ ਕੀਤੇ ਜਾ ਰਹੇ ਹਨ¢ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਬੁਲਾਰੇ ਭੋਲਾ ਸਿੰਘ ਗਿੱਲ ਪੱਤੀ ਨੇ ਕੀਤਾ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਬੋਰਡ ਦੀ ਭਰਤੀ ਸੰਬੰਧੀ ਜਾਰੀ ਪੱਤਰ ਨੰਬਰ 1126 ਮਿਤੀ 30/03/2026 ਵਿਚ ਦਿੱਤੀਆਂ ਸ਼ਰਤਾਂ ਵਿਚੋਂ ਪੰਜਾਬੀ ਭਾਸ਼ਾ ਦੀ ਲਾਜ਼ਮੀ ਸ਼ਰਤ ਨੂੰ ਖ਼ਤਮ ਕਰਨਾ ਸਰਕਾਰ ਦਾ ਪੰਜਾਬੀ ਵਿਰੋਧੀ ਚਿਹਰਾ ਸਾਹਮਣੇ ਲਿਆਉਂਦਾ ਹੈ¢ ਗਿੱਲ ਪੱਤੀ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਨੌਜਵਾਨਾਂ ਦੇ ਰੋਜ਼ਗਾਰ ਮੌਕਿਆਂ ਨੂੰ ਘਟਾਉਣ ਵਾਲੀ ਕੋਸ਼ਿਸ਼ ਹੈ¢ ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਨੂੰ ਡੱਟ ਕੇ ਵਿਰੋਧ ਕੀਤਾ ਜਾਵੇ ਅਤੇ ਇਕੱਠੇ ਹੋ ਕੇ ਇਸ ਕੋਝੀ ਚਾਲ ਦਾ ਟਾਕਰਾ ਕੀਤਾ ਜਾਵੇ¢ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਅੱਜ ਪੰਜਾਬ ਅਤੇ ਪੰਜਾਬੀ ਬੋਲੀ ਉੱਤੇ ਹੋ ਰਹੇ ਇਸ ਹਮਲੇ ਦਾ ਮੂੰਹ ਤੋੜ ਜਵਾਬ ਨਾ ਦਿੱਤਾ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਕਦੇ ਮੁਆਫ਼ ਨਹੀਂ ਕਰਨਗੀਆਂ¢

Ad Position 22
No active advertisement
ਪਿਛਲੀ ਖ਼ਬਰ ਦੀਪ ਸਿੱਧੂ ਦੇ ਜਨਮ ਦਿਨ ਨੂੰ ਸਮਰਪਿਤ ਦਸਮੇਸ਼ ਕਲੱਬ ਕੋਟਸ਼ਮੀਰ ਨੇ ਲਗਾਇਆ ਦੂਜਾ ਖ਼ੂਨਦਾਨ ਕੈਂਪ <br/> ਅਗਲੀ ਖ਼ਬਰ ਨੌਜਵਾਨ ਨੂੰ ਕਣਕ ਚੋਰੀ ਦੇ ਦੋਸ਼ ਵਿਚ ਲੋਕਾਂ ਨੇ ਕੀਤਾ ਕਾਬੂ
Ad Position 24