23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਰਕਾਰਾਂ ਮਜ਼ਦੂਰਾਂ ਦੇ ਕਾਨੂੰਨੀ ਹੱਕ ਖ਼ਤਮ ਕਰਨ 'ਤੇ ਤੁਲੀਆਂ-ਸਮਾਓਾ <br/>

Ad Position 21
No active advertisement
ਅਜੀਤ ਡੈਸਕ 06-04-2026
ਬੁਢਲਾਡਾ, 5 ਅਪ੍ਰੈਲ (ਸੁਨੀਲ ਮਨਚੰਦਾ)-ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 'ਸੰਵਿਧਾਨ ਬਚਾਓ, ਬਹੁਜਨ ਸਮਾਜ ਬਚਾਓ' ਵਿਸ਼ਾਲ ਰੈਲੀ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਕੀਤੀ ਗਈ | ਉਨ੍ਹਾਂ ਰੈਲੀ ਦੌਰਾਨ ਪੰਜਾਬ ਸਰਕਾਰ ਵਲੋਂ ਪੇਂਡੂ ਰੁਜ਼ਗਾਰ ਲਈ ਫ਼ੰਡ ਜਾਰੀ ਨਾ ਕਰਨ ਦੇ ਰੋਸ 'ਚ 29 ਤੋਂ 31 ਮਈ ਤੱਕ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਦਿਨ ਰਾਤ ਦਾ ਪੱਕਾ ਧਰਨਾ ਦਿੱਤੇ ਜਾਣ ਦਾ ਐਲਾਨ ਕੀਤਾ | ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਮਜ਼ਦੂਰਾਂ ਦੇ ਕਾਨੂੰਨੀ ਹੱਕ ਖ਼ਤਮ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹਰ ਮੁੱਦੇ 'ਤੇ ਫ਼ੇਲ੍ਹ ਹੋਈ ਸਰਕਾਰ ਹੁਣ ਰਸੋਈ ਰਾਸ਼ਨ ਕਿੱਟਾਂ ਦੇ ਨਾਂਅ 'ਤੇ ਲੋਕਾਂ ਨੂੰ ਮੂਰਖ ਬਣਾ ਰਹੀ ਹੈ | ਰੈਲੀ ਦੌਰਾਨ ਕਾਂਗਰਸ ਪਾਰਟੀ ਦੇ ਕੌਮੀ ਸਕੱਤਰ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਸਾਬਕਾ ਵਿਧਾਇਕ ਮੰਗਤ ਰਾਮ ਬਾਂਸਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਗੁਲਾਬ ਸਿੰਘ ਖੀਵਾ, ਬਾਜ਼ ਸਿੰਘ ਰੰਘੜਿਆਲ, ਬੱਲਮ ਸਿੰਘ ਢੈਪਈ, ਸਰਜਪਾਲ ਕੌਰ ਬਹਾਦਰਪੁਰ, ਪਿਆਰਾ ਸਿੰਘ ਨੰਦਗੜ੍ਹ, ਭੋਲਾ ਸਿੰਘ ਝੱਬਰ, ਨਿੱਕਾ ਸਿੰਘ ਬਹਾਦਰਪੁਰ, ਸੁਖਵਿੰਦਰ ਸਿੰਘ ਬੋਹਾ, ਗੁਲਾਬ ਸਿੰਘ ਖੀਵਾ, ਸੁਖਬੀਰ ਸਿੰਘ ਖਾਰਾ, ਸੁਖਮਿੰਦਰ ਸਿੰਘ ਗੱਜਣਵਾਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਜੀਤ ਸਿੰਘ ਬੋਪੁਰ ਨੇ 'ਆਪ' ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ <br/> ਅਗਲੀ ਖ਼ਬਰ ਮੀਂਹ ਦੇ ਪਾਣੀ ਨਾਲ ਪਾਰਕ ਦੀ ਕੰਧ ਡਿੱਗੀ <br/>
Ad Position 24