23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਦਿ ਰੋਇਲ ਗਰੁੱਪ ਆਫ਼ ਕਾਲਜਿਜ਼ ਦਾ ਵਿਰਾਸਤੀ ਤੇ ਸੱਭਿਆਚਾਰਕ ਮੇਲਾ ਧੂਮਧਾਮ ਨਾਲ ਸਮਾਪਤ <br/>

Ad Position 21
No active advertisement
ਅਜੀਤ ਡੈਸਕ 06-04-2026
ਬੁਢਲਾਡਾ, 5 ਅਪ੍ਰੈਲ (ਸਵਰਨ ਸਿੰਘ ਰਾਹੀ)-ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ 2 ਰੋਜ਼ਾ ਵਿਰਾਸਤੀ ਮੇਲੇ ਦੇ ਦੂਜੇ ਦਿਨ ਪ੍ਰਸਿੱਧ ਹਾਸਰਸ ਤੇ ਫ਼ਿਲਮੀ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਆਪਣੇ ਸੰਬੋਧਨ 'ਚ ਕਾਲਜ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵਲੋਂ ਪੰਜਾਬੀ ਵਿਰਾਸਤ, ਕਲਾ ਤੇ ਸਭਿਆਚਾਰ ਨਾਲ ਸਬੰਧਿਤ ਪ੍ਰਦਰਸ਼ਨੀਆਂ ਤੇ ਹੋਰ ਉਪਰਾਲਿਆਂ ਦੀ ਸ਼ਲਾਘਾ ਕੀਤੀ | ਪ੍ਰੋਗਰਾਮ ਦੇ ਮੁੱਖ ਮੰਚ ਤੋਂ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਲੋਕ ਗੀਤ, ਗਿੱਧੇ ਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਮਹਿਮਾਨਾਂ ਅਤੇ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕੀਤਾ | ਇਸ ਤੋਂ ਇਲਾਵਾ ਕਵਿਤਾ, ਲੋਕ ਗੀਤ, ਪਿੱਠੂ, ਕਿੱਕਲੀ, ਬੋਲੀਆਂ, ਟੱਪੇ ਆਦਿ ਦੇ ਵੀ ਮੁਕਾਬਲੇ ਕਰਵਾਏ ਗਏ | ਬਲਜਿੰਦਰ ਸਿੰਘ ਨੂੰ ਪੰਜਾਬ ਦਾ ਗੱਭਰੂ ਤੇ ਪ੍ਰਭਨੂਰ ਕੌਰ ਨੂੰ ਪੰਜਾਬ ਦੀ ਮੁਟਿਆਰ ਚੁਣਿਆ ਗਿਆ | ਡਾ. ਸਰਬਜੀਤ ਕੌਰ ਸੋਹਲ, ਚੇਅਰਮੈਨ ਏਕਮਜੀਤ ਸਿੰਘ ਸੋਹਲ ਅਤੇ ਡਾ. ਕੁਲਦੀਪ ਸਿੰਘ ਬੱਲ ਨੇ ਕਿਹਾ ਕਿ ਅਜਿਹੇ ਮੇਲੇ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਦੇ ਹਨ ਅਤੇ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਕਿਰਦਾਰ ਅਤੇ ਸ਼ਖ਼ਸੀਅਤ ਉਸਾਰੀ ਲਈ ਅਜਿਹੇ ਸਮਾਗਮ ਸੰਸਥਾ 'ਚ ਕਰਵਾਏ ਜਾਂਦੇ ਰਹਿਣਗੇ | ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀਆਂ ਅਤੇ ਸ਼ਿਰਕਤ ਕਰਨ ਵਾਲੇ ਬਾਹਰੀ ਦਰਸ਼ਕਾਂ ਵਲੋਂ ਦਿਖਾਏ ਅਨੁਸ਼ਾਸਨ ਸਹਿਜਤਾ ਦੀ ਪ੍ਰਸ਼ੰਸਾ ਕਰਦਿਆਂ ਦੱਸਿਆ ਕਿ ਮੇਲੇ 'ਚ 10 ਹਜ਼ਾਰ ਦੇ ਕਰੀਬ ਲੋਕਾਂ ਨੇ ਸ਼ਿਰਕਤ ਕੀਤੀ | ਸਟੇਜ ਸੰਚਾਲਨ ਸਹਾਇਕ ਪ੍ਰੋ. ਰੁਪਿੰਦਰ ਕੌਰ ਨੇ ਬਾਖ਼ੂਬੀ ਨਿਭਾਇਆ |

Ad Position 22
No active advertisement
ਪਿਛਲੀ ਖ਼ਬਰ ਮੀਂਹ ਅਤੇ ਗੜੇਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ-ਸਿੰਗਲਾ ਅਗਲੀ ਖ਼ਬਰ ਦੁਕਾਨ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ <br/>
Ad Position 24