24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਵਿੱਦਿਅਕ ਤੌਰ 'ਤੇ ਪਛੜੇ ਇਲਾਕਿਆਂ ਲਈ ਕਾਂਸਟੀਚੂਐਂਟ ਕਾਲਜ ਵਿਦਿਆਰਥੀਆਂ ਲਈ ਵਰਦਾਨ- ਡਾ. ਬਰਾੜ

Ad Position 21
No active advertisement
ਅਜੀਤ ਡੈਸਕ 06-04-2026
ਮਾਨਸਾ, 5 ਅਪ੍ਰੈਲ (ਰਾਵਿੰਦਰ ਸਿੰਘ ਰਵੀ)- ਵਿੱਦਿਅਕ ਤੌਰ 'ਤੇ ਪਛੜੇ ਇਲਾਕਿਆਂ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਥਾਪਿਤ ਕਾਂਸਟੀਚੂਐਂਟ ਕਾਲਜ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੇ ਹਨ | ਇਹ ਵਿਚਾਰ ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਡਾ. ਜਸਵਿੰਦਰ ਸਿੰਘ ਬਰਾੜ ਵਲੋਂ ਕਾਲਜ ਪਿ੍ੰਸੀਪਲ ਨਾਲ ਕੀਤੀ ਇਕੱਤਰਤਾ ਮੌਕੇ ਪ੍ਰਗਟਾਏ ਗਏ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ 'ਚ ਇੱਥੋਂ ਉੱਚ ਸਿੱਖਿਆ ਹਾਸਿਲ ਕਰ ਕੇ ਵੱਖ-ਵੱਖ ਵਿਭਾਗਾਂ 'ਚ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸੈਸ਼ਨ 2026-27 ਲਈ ਪ੍ਰਾਸਪੈਕਟਸ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਕਾਲਜਾਂ 'ਚ ਦਾਖ਼ਲੇ ਵੀ ਸ਼ੁਰੂ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਾਲਜਾਂ ਦੀ ਬਿਹਤਰੀ ਲਈ ਯੂਨੀਵਰਸਿਟੀ ਪ੍ਰਸ਼ਾਸਨ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਹਰ ਤਰਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਯਤਨ ਜੁਟਾਏ ਜਾ ਰਹੇ ਹਨ | ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦੇ ਪਿ੍ੰਸੀਪਲ ਡਾ. ਬਰਿੰਦਰ ਕੌਰ ਨੇ ਦੱਸਿਆ ਕਿ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ, ਤਾਂ ਜੋ ਵਿਦਿਆਰਥਣਾਂ ਆਪਣੇ ਪੈਰਾਂ 'ਤੇ ਖੜ੍ਹੀਆਂ ਹੋ ਸਕਣ |

Ad Position 22
No active advertisement
ਪਿਛਲੀ ਖ਼ਬਰ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ, ਕੁਝ ਲੋਕ ਕਰ ਰਹੇ ਨੇ ਬਦਨਾਮ-ਵਿਧਾਇਕ ਅਗਲੀ ਖ਼ਬਰ ਮੀਂਹ ਅਤੇ ਗੜੇਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ-ਸਿੰਗਲਾ
Ad Position 24