ਇਸੇਦੌਰਾਨ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ | ਉਨ੍ਹਾਂ ਕਿਹਾ ਕਿ ਕੁਝ ਲੋਕ ਸਰਕਾਰ ਨੂੰ ਬਿਨਾਂ ਵਜ੍ਹਾ ਬਦਨਾਮ ਕਰ ਰਹੇ ਹਨ | ਵਿਧਾਇਕ ਨੇ ਦਾਅਵਾ ਕੀਤਾ ਕਿ ਜਿੰਨੇ ਵਿਕਾਸ ਕਾਰਜ ਆਪ ਸਰਕਾਰ ਦੌਰਾਨ ਹੋ ਰਹੇ ਹਨ, ਉਹ ਪਿਛਲੀਆਂ ਸਰਕਾਰਾਂ ਮੌਕੇ ਨਹੀਂ ਹੋਏ | ਉਨ੍ਹਾਂ ਦੱਸਿਆ ਕਿ ਕਚਹਿਰੀ ਰੋਡ ਮਾਨਸਾ ਦਾ ਕਾਰਜ ਸਿਰਫ਼ ਮੁਰੰਮਤ ਕਰਨ ਤੱਕ ਸੀਮਤ ਸੀ ਪਰ ਲੋਕਾਂ ਦੀ ਮੰਗ 'ਤੇ 70 ਲੱਖ ਤੋਂ ਵਧੇਰੀ ਲਾਗਤ ਨਾਲ ਆਰ.ਸੀ.ਸੀ. ਸੜਕ ਬਣਾਉਣ ਦਾ ਕੰਮ ਆਰੰਭਿਆ ਗਿਆ ਸੀ | ਉਨ੍ਹਾਂ ਸਪਸ਼ਟ ਕੀਤਾ ਕਿ ਵਿਕਾਸ ਕਾਰਜ ਗੁਣਵੱਤਾ ਦੇ ਆਧਾਰ 'ਤੇ ਹੋ ਰਹੇ ਹਨ ਅਤੇ ਜਿੱਥੇ ਵੀ ਕੁਤਾਹੀ ਸਾਹਮਣੇ ਆਵੇਗੀ, ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਉਪਰੋਕਤ ਸੜਕ ਦੇ ਮਾਮਲੇ 'ਚ ਰਿਪੋਰਟ ਦੇ ਆਧਾਰ 'ਤੇ ਜੋ ਵੀ ਦੋਸ਼ੀ ਪਾਇਆ ਗਿਆ, ਨੂੰ ਬਖ਼ਸ਼ਿਆ ਨਹੀਂ ਜਾਵੇਗਾ |