ਭਗਤਾ ਭਾਈਕਾ, 13 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਬੀ.ਆਰ. ਸੀ. ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਵਿਸਾਖੀ ਮੇਲਾ ਧੂਮ ਧਾਮ ਨਾਲ ਮਨਾਇਆ ਗਿਆ¢ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੇ ਰੰਗ-ਬਿਰੰਗੇ ਕੱਪੜੇ ਪਾ ਕੇ ਮੇਲੇ ਵਿਚ ਸ਼ਮੂਲੀਅਤ ਕੀਤੀ¢ ਮੇਲੇ ਦੌਰਾਨ ਵਿਦਿਆਰਥੀਆਂ ਦੁਆਰਾ ਪੰਜਾਬ ਦਾ ਲੋਕ ਨਾਚ ਭੰਗੜਾ, ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ¢ ਸਕੂਲ ਨੂੰ ਬਹੁਤ ਸੋਹਣੇ ਢੰਗ ਨਾਲ ਸਜਾਇਆ ਗਿਆ¢ ਸਕੂਲ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਦੱਸਿਆ ਕਿ ਭਾਰਤ ਵਿਚ ਬਹੁਤ ਸਾਰੇ ਮੇਲੇ 'ਤੇ ਤਿਉਹਾਰ ਮਨਾਏ ਜਾਂਦੇ ਹਨ¢ ਅਸਲ ਵਿਚ ਭਾਰਤ ਦੇਸ਼ ਨੂੰ ਮੇਲੇ ਤੇ ਤਿਉਹਾਰਾਂ ਦਾ ਦੇਸ਼ ਵੀ ਕਿਹਾ ਜਾਂਦਾ ਹੈ¢ ਭਾਰਤ ਦੇਸ਼ ਦਾ ਪੰਜਾਬ ਰਾਜ ਗੁਰੂਆਂ-ਪੀਰਾਂ ਮੇਲਿਆਂ ਤੇ ਤਿਉਹਾਰਾਂ ਕਰਕੇ ਦੁਨੀਆਂ ਵਿਚ ਪ੍ਰਸਿੱਧ ਹੈ¢ ਪੰਜਾਬ ਦਾ ਪ੍ਰਸਿੱਧ ਮੇਲਾ ਵਿਸਾਖੀ ਦਾ ਮੇਲਾ ਹੈ¢ ਜੋ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ¢ ਉਨ੍ਹਾਂ ਬੱਚਿਆਂ ਨੂੰ ਵਿਸਾਖੀ ਦੇ ਮੇਲੇ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਆਪਣੇ ਤਿਉਹਾਰ ਅਤੇ ਮੇਲੇ ਧੂਮਧਾਮ ਨਾਲ ਮਨਾਉਣੇ ਚਾਹੀਦੇ ਹਨ¢ ਉਨ੍ਹਾਂ ਆਪਣੇ ਵਿਰਸੇ ਨੂੰ ਸੰਭਾਲ ਕੇ ਰੱਖਣ ਦੀ ਅਪੀਲ ਕੀਤੀ¢ ਪਿੰ੍ਰਸੀਪਲ ਕਿਰਨਾ ਰਾਣੀ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਮੇਲੇ ਦੀ ਮਹੱਤਤਾ ਦੱਸਦੇ ਹੋਏ ਕਿਹਾ, ਅੱਜ ਦੇ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਕਿਸਾਨ ਆਪਣੀ ਫ਼ਸਲ ਪੱਕਣ ਦੀ ਖ਼ੁਸ਼ੀ ਵਿਚ ਇਸ ਮੇਲੇ ਦਾ ਆਯੋਜਨ ਕਰਦੇ ਹਨ¢ ਇਸ ਲਈ ਸਾਨੂੰ ਵੀ ਆਪਣਾ ਵਿਰਸਾ ਤੇ ਸਭਿਆਚਾਰ ਸੰਭਾਲਣਾ ਚਾਹੀਦਾ ਹੈ¢