03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਜਥੇਦਾਰ ਬਾਬਾ ਟੇਕ ਸਿੰਘ ਵਲੋਂ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 14-04-2026
ਤਲਵੰਡੀ ਸਾਬੋ, 13 ਅਪ੍ਰੈਲ (ਰਣਜੀਤ ਸਿੰਘ ਰਾਜੂ): ਅੱਜ ਇੱਕ ਅਹਿਮ ਧਾਰਮਿਕ ਘਟਨਾਕ੍ਰਮ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਵਲੋਂ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸ਼੍ਰੋਮਣੀ ਸੇਵਾ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ | ਮੁਲਾਕਾਤ ਦੌਰਾਨ ਦੋਵਾਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਪੰਥਕ ਮਸਲਿਆਂ ਤੇ ਗੰਭੀਰ ਵਿਚਾਰ ਚਰਚਾ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ | ਸੁਖਾਵੇਂ ਮਾਹੌਲ ਵਿਚ ਹੋਈ ਦੱਸੀ ਜਾ ਰਹੀ ਮੁਲਾਕਾਤ ਦੌਰਾਨ ਜਿੱਥੇ ਜਥੇਦਾਰ ਬਾਬਾ ਟੇਕ ਸਿੰਘ ਨੇ ਸਿੱਖੀ ਪ੍ਰਚਾਰ ਪ੍ਰਸਾਰ 'ਚ ਬੁੱਢਾ ਦਲ ਵਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ ਉੱਥੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਜਥੇਦਾਰ ਬਾਬਾ ਟੇਕ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਦੱਸਣਾ ਬਣਦਾ ਹੈ ਕਿ ਪਿਛਲੇ ਸਮੇਂ 'ਚ ਜਥੇਦਾਰਾਂ ਦੀ ਨਿਯੁਕਤੀ ਦੇ ਸਮੇਂ ਹੀ ਕਈ ਹੋਰ ਸਿੱਖ ਜਥੇਬੰਦੀਆਂ ਸਮੇਤ ਬੁੱਢਾ ਦਲ ਨੇ ਵੀ ਜਥੇਦਾਰਾਂ ਦੀ ਨਿਯੁਕਤੀ ਦੇ ਵਿਧੀ ਵਿਧਾਨ ਤੇ ਸਵਾਲ ਉਠਾਏ ਸਨ ਤਾਂ ਜਥੇਦਾਰਾਂ ਦੇ ਅਹੁਦਾ ਸੰਭਾਲਣ ਮੌਕੇ ਮਰਿਯਾਦਾ ਦੀ ਉਲੰਘਣਾ ਕਰਨ ਦੇ ਕਥਿਤ ਦੋਸ਼ ਲਾਉਂਦਿਆਂ ਨਾਰਾਜ਼ਗੀ ਜ਼ਾਹਿਰ ਕਰਦਿਆਂ ਜਥੇਦਾਰਾਂ ਨੂੰ ਮਾਨਤਾ ਤੱਕ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਧਾਰਮਿਕ ਸਮਾਗਮਾਂ 'ਚ ਜਥੇਦਾਰਾਂ ਅਤੇ ਬੁੱਢਾ ਦਲ ਆਗੂਆਂ ਦੀ ਇਕੱਠੀ ਮੌਜੂਦਗੀ ਕਿਤੇ ਦੇਖਣ ਨੂੰ ਨਹੀ ਸੀ ਮਿਲੀ ਹਾਲਾਂਕਿ ਪਿਛਲੇ ਦਿਨੀਂ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਆਪਣੇ ਕਾਰਜਕਾਲ ਦਾ ਇੱਕ ਸਾਲ ਪੂਰਾ ਹੋਣ ਤੇ ਕਰਵਾਏ ਸ਼ੁਕਰਾਨਾ ਸਮਾਗਮ 'ਚ ਬੁੱਢਾ ਦਲ ਦੇ ਆਗੂਆਂ ਦੀ ਸ਼ਮੂਲੀਅਤ ਤੋਂ ਹੀ ਇਹ ਅੰਦਾਜ਼ਾ ਲੱਗਣਾ ਸ਼ੁਰੂ ਹੋ ਗਿਆ ਸੀ ਕਿ ਸੰਬੰਧਾਂ 'ਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ ਤੇ ਅਜਿਹੇ 'ਚ ਅੱਜ ਜਥੇਦਾਰ ਬਾਬਾ ਟੇਕ ਸਿੰਘ ਅਤੇ ਬਾਬਾ ਬਲਬੀਰ ਸਿੰਘ ਵਿਚਕਾਰ ਸਦਭਾਵਨਾ ਭਰੇ ਮਾਹੌਲ 'ਚ ਹੋਈ ਮੁਲਾਕਾਤ ਨਾਲ ਭਵਿੱਖ 'ਚ ਦੋਵਾਂ ਧਿਰਾਂ ਦੇ ਸਬੰਧ ਹੋਰ ਸੁਖਾਂਵੇ ਬਣਨ ਦੀ ਆਸ ਬੱਝ ਗਈ ਹੈ | ਉਕਤ ਮੁਲਾਕਾਤ ਸਮੇਂ ਜਥੇਦਾਰ ਬਾਬਾ ਟੇਕ ਸਿੰਘ ਨਾਲ ਸ਼੍ਰੋਮਣੀ ਕਮੇਟੀ ਦੇ ਅੰਤਿ੍ਗ ਮੈਂਬਰ ਤੇ ਅਕਾਲੀ ਦਲ ਦੇ ਬੁਲਾਰੇ ਗੁਰਪ੍ਰੀਤ ਸਿੰਘ ਝੱਬਰ, ਸ਼੍ਰੋਮਣੀ ਕਮੇਟੀ ਮੈਂਬਰ ਮੋਹਣ ਸਿੰਘ ਬੰਗੀ, ਨਰਿੰਦਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਮੀਤ ਮੈਨੇਜਰ ਗੁਰਦੇਵ ਸਿੰਘ ਸੰਧੂ, ਬੁੱਢਾ ਦਲ ਵਲੋਂ ਬਾਬਾ ਜੱਸਾ ਸਿੰਘ, ਕਥਾਵਾਚਕ ਗਿਆਨੀ ਸੁਖਜੀਤ ਸਿੰਘ ਘਨੱਈਆ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਨੇ ਸਮੁੱਚੇ ਖ਼ਾਲਸਾ ਪੰਥ ਨੂੰ ਵਿਸਾਖੀ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ ਅਗਲੀ ਖ਼ਬਰ ਐੱਸ.ਐੱਸ.ਡੀ. ਬੀ.ਐਡ. ਕਾਲਜ ਬਠਿੰਡਾ ਦੀਆਂ ਵਿਦਿਆਰਥਣਾਂ ਨੇ ਸੀ-ਟੈੱਟ ਅਤੇ ਪੀ-ਟੈੱਟ-2026 'ਚ ਹਾਸਿਲ ਕੀਤੀ ਕਾਮਯਾਬੀ <...
Ad Position 24
No active advertisement