ਤਲਵੰਡੀ ਸਾਬੋ, 13 ਅਪ੍ਰੈਲ (ਰਵਜੋਤ ਸਿੰਘ ਰਾਹੀ)-ਖ਼ਾਲਸਾ ਸਾਜਨਾ ਦਿਵਸ 'ਵਿਸਾਖੀ' ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੀਆਂ ਸੰਗਤਾਂ ਦੀ ਸੇਵਾ ਲਈ ਵਿਸ਼ੇਸ਼ 'ਸਿੱਖਿਆ ਜਾਗਰੂਕਤਾ ਅਤੇ ਮੁੱਢਲੀ ਸਹਾਇਤਾ ਕੈਂਪ' ਲਗਾਇਆ ਗਿਆ ਹੈ¢ ਐਡਮਿਸ਼ਨ ਸੈੱਲ ਦੇ ਡਾਇਰੈਕਟਰ ਡਾ. ਗੁਰਪ੍ਰੀਤ ਸਿੰਘ ਅਤੇ ਕੈਂਪ ਕੋਆਰਡੀਨੇਟਰ ਡਾ. ਗੁਰਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਚਾਂਸਲਰ ਗੁਰਲਾਭ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਅਤੇ ਸਮੂਹ ਪ੍ਰਬੰਧਕੀ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਦੀ ਰਹਿਨੁਮਾਈ ਹੇਠ 8 ਅਪ੍ਰੈਲ ਤੋਂ ਸ਼ੁਰੂ ਹੋਇਆ ਇਹ ਕੈਂਪ 16 ਅਪ੍ਰੈਲ ਤੱਕ ਨਿਰੰਤਰ ਜਾਰੀ ਰਹੇਗਾ¢ ਕੈਂਪ ਦੀ ਰਸਮੀ ਸ਼ੁਰੂਆਤ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ¢ ਇਸ ਮÏਕੇ ਉਨ੍ਹਾਂ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿੱਦਿਆ ਦੇ ਪ੍ਰਸਾਰ ਦੇ ਨਾਲ-ਨਾਲ ਮਾਨਵਤਾ ਦੀ ਸੇਵਾ ਵਿੱਚ ਜੁੜਨਾ ਬਹੁਤ ਹੀ ਨੇਕ ਕਾਰਜ ਹੈ¢ ਉਨ੍ਹਾਂ ਯੂਨੀਵਰਸਿਟੀ ਦੀ ਚੜ੍ਹਦੀਕਲਾ ਅਤੇ ਵਿਦਿਆ ਦੇ ਦਾਨ ਦੇ ਨਾਲ ਨਾਲ ਲੋਕ ਸੇਵਾ ਦੇ ਵਿੱਚ ਜੁੜੇ ਰਹਿਣ ਦੀ ਅਰਦਾਸ ਕੀਤੀ¢ ਕੈਂਪ ਦÏਰਾਨ ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਜਿੱਥੇ ਨÏਜਵਾਨਾਂ ਨੂੰ ਉਚੇਰੀ ਸਿੱਖਿਆ ਅਤੇ ਕਰੀਅਰ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਜਾ ਰਹੀ ਹੈ, ਉੱਥੇ ਹੀ ਮਾਹਿਰ ਡਾਕਟਰਾਂ, ਫਾਰਮਾਸਿਸਟਾਂ ਅਤੇ ਫਿਜ਼ੀਓਥੈਰੇਪਿਸਟਾਂ ਵਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ, ਦਵਾਈਆਂ ਅਤੇ ਫਿਜ਼ੀਉਥੈਰੇਪੀ ਦੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ¢ ਕੈਂਪ ਦÏਰਾਨ ਵੱਖ-ਵੱਖ ਦਿਨਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੋਹਨ ਸਿੰਘ ਬੰਗੀ ਤੇ ਜਗਸੀਰ ਸਿੰਘ ਮਾਂਗੇਆਣਾ, ਤਖਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਵਧੀਕ ਮੈਨੇਜਰ ਗੁਰਦੇਵ ਸਿੰਘ, ਗੁਰਜੰਟ ਸਿੰਘ ਬੰਗੀ ਸਮੇਤ ਕਈ ਮੁਹਤਬਰ ਸ਼ਖ਼ਸੀਅਤਾਂ ਵਲੋਂ ਕੈਂਪ ਦਾ ਦੌਰਾ ਕੀਤਾ ਗਿਆ¢ ਜਿਨ੍ਹਾਂ ਨੂੰ ਯੂਨੀਵਰਸਿਟੀ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ¢ ਤਖਤ ਸਾਹਿਬ ਦੇ ਸਮੁੱਚੇ ਪ੍ਰਬੰਧ ਵਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ¢ ਕੈਂਪ ਵਿਚ ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਆਤਮਾ ਸਿੰਘ, ਅਮਰਪਾਲ ਸਿੰਘ, ਡਾ ਸੰਦੀਪ ਕੁਮਾਰ, ਪ੍ਰੋ. ਬੂਟਾ ਸਿੰਘ, ਡਾ. ਦੀਪਕ , ਡਾ .ਅਸਤੂਤੀ, ਡਾ.ਲਕਸ਼ਤਾ ਵਲੋਂ ਸਮਰਪਿਤ ਭਾਵਨਾ ਦੇ ਨਾਲ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ¢