05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਵਿਸਾਖੀ ਮੇਲੇ ਨੂੰ ਵਾਤਾਵਰਨ ਪੱਖੋਂ ਟਿਕਾਊ ਅਤੇ ਸਾਫ਼-ਸੁਥਰਾ ਬਣਾਉਣ ਲਈ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

Ad Position 21
No active advertisement
ਅਜੀਤ ਡੈਸਕ 14-04-2026
ਤਲਵੰਡੀ ਸਾਬੋ, 13 ਅਪ੍ਰੈਲ (ਰਵਜੋਤ ਸਿੰਘ ਰਾਹੀ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਬਠਿੰਡਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਵਿਸਾਖੀ ਮੇਲੇ ਨੂੰ ਵਾਤਾਵਰਣ ਪੱਖੋਂ ਟਿਕਾਊ ਅਤੇ ਸਾਫ਼-ਸੁਥਰਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ | ਜਿਸਦਾ ਮੁੱਖ ਮੰਤਵ ਇੱਕ ਵਾਰ ਵਰਤੋਂ ਵਾਲੇ ਪਲਾਸਟਿਕ 'ਤੇ ਰੋਕ ਲਗਾ ਕੇ ਲੋਕਾਂ ਵਿਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ | ਇਸ ਸੰਬੰਧੀ 14 ਅਪ੍ਰੈਲ ਤੱਕ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੁੱਖ ਗੇਟ 'ਤੇ ਇੱਕ ਵਿਸ਼ੇਸ਼ ਜਾਗਰੂਕਤਾ ਸਟਾਲ ਸਥਾਪਿਤ ਕੀਤਾ ਗਿਆ ਹੈ, ਜੋ ਸੂਚਨਾ ਅਤੇ ਪ੍ਰਚਾਰ ਕੇਂਦਰ ਵਜੋਂ ਕੰਮ ਕਰ ਰਿਹਾ ਹੈ | ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਇੱਕ ਵਾਰ ਵਰਤੋਂ ਵਾਲੇ ਪਲਾਸਟਿਕ ਦੇ ਨੁਕਸਾਨ ਅਤੇ ਇਸ ਦੇ ਸੁਰੱਖਿਅਤ ਵਿਕਲਪਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸ ਤੋਂ ਇਲਾਵਾ ਸਟਾਲ 'ਤੇ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਕੱਪੜੇ ਦੇ ਥੈਲੇ ਅਤੇ ਗਲਣਯੋਗ ਸਮੱਗਰੀ ਵੰਡ ਕੇ ਵਾਤਾਵਰਣ-ਮਿੱਤਰ ਵਿਕਲਪਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਹ ਕਦਮ ਨਾ ਸਿਰਫ਼ ਪਲਾਸਟਿਕ ਪ੍ਰਦੂਸ਼ਣ ਨੂੰ ਘਟਾਉਣ ਵਿਚ ਸਹਾਇਕ ਹੈ, ਸਗੋਂ ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਵੱਲ ਵੀ ਪ੍ਰੇਰਿਤ ਕਰਦਾ ਹੈ | ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਸਟਾਲ 'ਤੇ ਮੌਜੂਦ ਰਹਿ ਕੇ ਸ਼ਰਧਾਲੂਆਂ ਨਾਲ ਸਿੱਧਾ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਸਫ਼ਾਈ ਬਣਾਈ ਰੱਖਣ ਦੇ ਨਾਲ-ਨਾਲ 'ਗ੍ਰੀਨ ਮੇਲਾ' ਦੇ ਉਦੇਸ਼ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕਰ ਰਹੇ ਹਨ | ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਨਾਲ ਨਾ ਸਿਰਫ਼ ਵਾਤਾਵਰਣ ਦੀ ਰੱਖਿਆ ਨੂੰ ਮਜ਼ਬੂਤੀ ਮਿਲਦੀ ਹੈ, ਸਗੋਂ ਸਮਾਜ ਵਿਚ ਵਾਤਾਵਰਣ-ਮਿੱਤਰ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਵੀ ਵਧਦੀ ਹੈ, ਜੋ ਭਵਿੱਖ ਲਈ ਇੱਕ ਸੁੰਦਰ ਅਤੇ ਸੁਰੱਖਿਅਤ ਵਾਤਾਵਰਣ ਦੀ ਨੀਂਹ ਰੱਖਦੀ ਹੈ |
Ad Position 22
No active advertisement
ਪਿਛਲੀ ਖ਼ਬਰ ਚਿੱਪ ਵਾਲੇ ਮੀਟਰ ਕਿਸੇ ਵੀ ਕੀਮਤ 'ਤੇ ਲੱਗਣ ਨਹੀਂ ਦਿੱਤੇ ਜਾਣਗੇ-ਭਾਕਿਯੂ (ਡਕੌਂਦਾ) ਅਗਲੀ ਖ਼ਬਰ ਪਿੰਡ ਕਾਮਲ ਵਾਲਾ ਤੋਂ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
Ad Position 24
No active advertisement