05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਉਣ ਵਾਲੀਆਂ ਵਿਦਿਆਰਥਣਾਂ ਡੀ.ਸੀ. ਵਲੋਂ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 14-04-2026
ਮਾਨਸਾ, 13 ਅਪ੍ਰੈਲ (ਧਾਲੀਵਾਲ)- ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਦੀਆਂ ਅੱਠਵੀਂ ਜਮਾਤ ਦੇ ਪ੍ਰੀਖਿਆਵਾਂ ਦੇ ਨਤੀਜੇ 'ਚੋਂ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਉਣ ਵਾਲੀਆਂ ਵਿਦਿਆਰਥਣਾਂ ਦਾ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਸਨਮਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਲੜਕੀਆਂ ਨੇ ਮਿਹਨਤ ਤੇ ਲਗਨ ਨਾਲ ਮੁਕਾਮ ਹਾਸਲ ਕਰ ਕੇ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ ਹੈ | ਕਾਬਲੇ-ਗ਼ੌਰ ਰਹੇ ਕਿ ਵਿਦਿਆਰਥਣ ਵੰਸ਼ਿਕਾ ਰਾਣੀ ਨੇ ਰਾਜ 'ਚੋਂ ਤੀਜਾ ਤੇ ਜ਼ਿਲ੍ਹੇ 'ਚੋਂ ਪਹਿਲਾ, ਜੋਬਨਪ੍ਰੀਤ ਕੌਰ ਨੇ ਰਾਜ 'ਚੋਂ 6ਵਾਂ ਤੇ ਜ਼ਿਲੇ੍ਹ 'ਚੋਂ ਦੂਜਾ ਅਤੇ ਨਵਨੀਤ ਕੌਰ ਨੇ ਰਾਜ 'ਚੋਂ 14ਵਾਂ ਤੇ ਜ਼ਿਲੇ੍ਹ 'ਚੋਂ 11ਵਾਂ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਤਿਭਾ ਨਿਖਾਰਨ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਨਾਲ ਜੁੜਨ ਦਾ ਸੱਦਾ ਦਿੱਤਾ | ਇਸ ਮੌਕੇ ਪਿ੍ੰਸੀਪਲ ਰੁਪਿੰਦਰ ਪਟਿਆਲ, ਪ੍ਰਧਾਨ ਬਿ੍ਜ ਲਾਲ, ਸਤੀਸ਼ ਕੁਮਾਰ, ਐਡਵੋਕੇਟ ਗਗਨਦੀਪ ਸਿੰਘ ਚਹਿਲ, ਰਾਜੇਸ਼ ਕੁਮਾਰ, ਸੰਗੀਤਾ ਸ਼ਰਮਾ, ਸਪਨਾ ਚੌਹਾਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਦੀਪ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਚਿੱਪ ਵਾਲੇ ਮੀਟਰ ਕਿਸੇ ਵੀ ਕੀਮਤ 'ਤੇ ਲੱਗਣ ਨਹੀਂ ਦਿੱਤੇ ਜਾਣਗੇ-ਭਾਕਿਯੂ (ਡਕੌਂਦਾ)
Ad Position 24
No active advertisement