05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਕੂਲ ਵਿਚ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 14-04-2026
ਰਾਮਾਂ ਮੰਡੀ, 13 ਅਪ੍ਰੈਲ (ਤਰਸੇਮ ਸਿੰਗਲਾ)-ਸਟਾਰ ਪਲੱਸ ਕਾਨਵੈਂਟ ਸਕੂਲ, ਰਾਮਾਂ ਮੰਡੀ ਵਿਖੇ ਵਿਸਾਖੀ ਦਾ ਪਵਿੱਤਰ ਤਿਉਹਾਰ ਬੜੇ ਹੀ ਉਤਸ਼ਾਹ, ਖ਼ੁਸ਼ੀ ਅਤੇ ਰੰਗਾਰੰਗ ਢੰਗ ਨਾਲ ਮਨਾਇਆ ਗਿਆ¢ ਸਮਾਗਮ ਦੀ ਸ਼ੁਰੂਆਤ ਰੂਹਾਨੀ ਮਾਹੌਲ ਵਿਚ ਸ਼ਬਦ ਗਾਇਨ ਨਾਲ ਹੋਈ | ਇਸ ਮੌਕੇ ਵਿਦਿਆਰਥੀਆਂ ਵਲੋਂ ਵਿਸਾਖੀ ਦੀ ਖ਼ੁਸ਼ੀ ਦੇ ਤਿਉਹਾਰ ਨਾਲ ਸਬੰਧਿਤ ਗਿੱਧਾ, ਭੰਗੜਾ ਅਤੇ ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ¢ ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਪੰਜਾਬੀ ਸਭਿਆਚਾਰ ਦੀ ਰੌਣਕ ਵਧਾਈ¢ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਕ ਅਤੇ ਸੰਸਕ੍ਰਿਤਿਕ ਮਹੱਤਵ ਬਾਰੇ ਵੀ ਜਾਣੂ ਕਰਵਾਇਆ ਗਿਆ¢ ਭਾਸ਼ਣਾਂ ਰਾਹੀਂ ਦੱਸਿਆ ਗਿਆ ਕਿ ਇਹ ਤਿਉਹਾਰ ਹਾੜ੍ਹੀ ਦੀ ਫ਼ਸਲ ਪੱਕਣ ਦੀ ਖ਼ੁਸ਼ੀ ਵਿਚ ਮਨਾਇਆ ਜਾਂਦਾ ਹੈ¢ ਇਸ ਦੇ ਨਾਲ ਹੀ 13 ਅਪ੍ਰੈਲ 1919 ਨੂੰ ਹੋਏ ਜਲਿਆਂਵਾਲਾ ਬਾਗ਼ ਸਾਕੇ ਦੀ ਯਾਦ ਵੀ ਤਾਜ਼ਾ ਕਰਵਾਈ ਗਈ ਅਤੇ ਉਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ¢ ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਲਹਿਰੀ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਇਸ ਪਵਿੱਤਰ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਪੰਜ ਪਿਆਰਿਆਂ ਨੂੰ ਅੰਮਿ੍ਤ ਛਕਾ ਕੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਗਈ ਸੀ, ਜਿਸ ਨਾਲ ਸਮਾਜ ਵਿਚ ਜਾਤ-ਪਾਤ ਅਤੇ ਭੇਦਭਾਵ ਦੇ ਖ਼ਾਤਮੇ ਦਾ ਸੰਦੇਸ਼ ਮਿਲਦਾ ਹੈ¢ ਉਨ੍ਹਾਂ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ¢ ਸਮਾਗਮ ਵਿਚ ਚੇਅਰਮੈਨ ਵਿਜੇ ਕੁਮਾਰ ਲਹਿਰੀ, ਪ੍ਰਧਾਨ ਤੇਲੂ ਰਾਮ ਲਹਿਰੀ, ਫਾਈਨਾਂਸ ਸੈਕਟਰੀ ਭੂਸ਼ਨ ਕੁਮਾਰ ਲਹਿਰੀ, ਉਪ ਚੇਅਰਮੈਨ ਰਜਤ ਗਰਗ, ਮੀਤ ਪ੍ਰਧਾਨ ਰਘੂ ਨੰਦਨ ਗਰਗ, ਉਪ ਫਾਈਨਾਂਸ ਸੈਕਟਰੀ ਸ਼ੁਭਮ ਗਰਗ, ਸਕੂਲ ਡਾਇਰੈਕਟਰ ਅਕੈਡਮਿਕ ਕਰਿਤਿਕਾ ਗਰਗ, ਮੀਤ ਪ੍ਰਧਾਨ ਰੁਚਿਕਾ ਗਰਗ ਅਤੇ ਪਿ੍ੰਸੀਪਲ ਮੈਡਮ ਮੋਨਿਕਾ ਧੀਮਾਨ ਸਮੇਤ ਅਧਿਆਪਕਾਂ ਅਤੇ ਵਿਦਿਆਰਥੀਆਂ ਹਾਜ਼ਰ ਸਨ¢


Ad Position 22
No active advertisement
ਪਿਛਲੀ ਖ਼ਬਰ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ <br/>
Ad Position 24
No active advertisement