ਬਠਿੰਡਾ, 13 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਖ਼ਾਲਸਾ ਦਿਵਸ ਨੂੰ ਸਮਰਪਿਤ ਸਮਾਗਮ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਤਾ ਕਲਾ ਰੋਪੜ ਦੇ ਸਹਿਯੋਗ ਨਾਲ ਬਠਿੰਡਾ ਸਰਕਲ ਵਲੋਂ ਸ਼ਹਿਰ ਦੀ ਨਿਰੋਲ ਨਿਸ਼ਕਾਮ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ:546), ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਭਾਈ ਜਗਤਾ ਜੀ ਅਤੇ ਬੀਬੀਆਂ ਦਾ ਜਥਾ ਸ੍ਰੀ ਸੁਖਮਨੀ ਸਾਹਿਬ ਇਸਤਰੀ ਸਭਾ ਜਗਤਾ ਜੀ ਬਠਿੰਡਾ ਵਿਖੇ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਪਾਠ ਸੰਗਤੀ ਰੂਪ ਵਿਚ ਕਰਨ ਉਪਰੰਤ ਕਥਾ ਵਾਚਕ ਅਤੇ ਗੁਰਬਾਣੀ ਕੀਰਤਨ ਦੀ ਸੇਵਾ ਹਜੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ, ਨਵਜੋਤ ਸਿੰਘ ਗੁਲਾਬਗੜ੍ਹ ਤੇ ਭਾਈ ਗੁਰਵੰਤ ਸਿੰਘ, ਭਾਈ ਗੁਰਪ੍ਰੀਤ ਸਿੰਘ ਦੇ ਜਥੇ ਵਲੋਂ ਸ਼ਬਦ ਗਾਇਣ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਪ੍ਰਬੰਧਕਾਂ ਵਲੋਂ ਪ੍ਰਚਾਰਕਾਂ ਨੂੰ ਗੁਰੂ ਦੀ ਬਖ਼ਸ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਸਰਬੱਤ ਦੇ ਭਲੇ ਲਈ ਅਰਦਾਸ ਜੋਦੜੀ ਕੀਤੀ ਗਈ |