16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਖ਼ਰੀਦ ਕੇਂਦਰਾਂ ਵਿਚ ਬੈਠੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕੀਤਾ ਜਾ ਰਿਹਾ-ਪਰਮਜੀਤ ਸਿੰਘ ਕੋਟਫੱਤਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 27-04-2026

ਕੋਟਫੱਤਾ, 26 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨ-ਵਿੰਗ ਦੇ ਸੂਬਾ ਸਕੱਤਰ ਅਤੇ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਵਲੋਂ ਜਾਰੀ ਬਿਆਨ ਵਿਚ ਕਿਹਾ ਕਿ ਉਹ ਬਠਿੰਡਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਫ਼ਸਲ ਵੇਚਣ ਆ ਰਹੇ ਕਿਸਾਨਾਂ ਨੂੰ ਕਈ ਵਾਰ ਤੋਲ, ਭੁਗਤਾਨ, ਲਿਫ਼ਟਿੰਗ ਅਤੇ ਹੋਰ ਬੁਨਿਆਦੀ ਸਹੂਲਤਾਂ ਨਾ ਮਿਲਣ ਵਰਗੀਆਂ ਸਮੱਸਿਆਵਾਂ ਆਉਂਦੀਆਂ ਹਨ, ਜਿਨ੍ਹਾਂ ਦਾ ਉਹ ਮੌਕੇ 'ਤੇ ਹੀ ਸੰਬੰਧਿਤ ਅਧਿਕਾਰੀਆਂ ਨਾਲ ਗੱਲ ਕਰਕੇ ਤੁਰੰਤ ਹੱਲ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਸੁਚੱਜਾ ਪ੍ਰਬੰਧ ਬਣਾਈ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਪਰਮਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਉਹ ਅੱਗੇ ਵੀ ਇਸ ਤਰ੍ਹਾਂ ਮੰਡੀਆਂ ਦੇ ਦੌਰੇ ਜਾਰੀ ਰੱਖਣਗੇ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਦੂਰ ਕੀਤਾ ਜਾਵੇਗਾ, ਤਾਂ ਜੋ ਕਿਸਾਨ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਆਪਣੀ ਫ਼ਸਲ ਮੰਡੀਆਂ ਵਿਚ ਆਸਾਨੀ ਨਾਲ ਵੇਚ ਸਕਣ |

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਮਪੁਰਾ ਦੀ ਹੋਈ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਭਾਜਪਾ ਆਗੂਆਂ ਨੇ ਸਮੂਹਿਕ ਰੂਪ ਚ ਪ੍ਰਧਾਨ ਮੰਤਰੀ ਦਾ 'ਮਨ ਕੀ ਬਾਤ' ਪ੍ਰੋਗਰਾਮ ਸੁਣਿਆ
Ad Position 24