16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਬੁਢਲਾਡਾ ਹਲਕੇ 'ਚ ਸੜਕਾਂ ਦੇ ਨਿਰਮਾਣ ਨਾਲ ਵਿਕਾਸ ਦੀ ਰਫ਼ਤਾਰ ਤੇਜ਼-ਬੁੱਧ ਰਾਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 27-04-2026

ਬਰੇਟਾ, 26 ਅਪ੍ਰੈਲ (ਪਾਲ ਸਿੰਘ ਮੰਡੇਰ)-ਹਲਕਾ ਬੁਢਲਾਡਾ ਵਿਚ ਵਿਕਾਸ ਕਾਰਜਾਂ ਨੂੰ ਵੱਡੀ ਤਾਕਤ ਮਿਲੀ ਹੈ | ਇੱਥੇ ਲਗਪਗ 8 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ ਸੜਕਾਂ ਦਾ ਵਿਧਾਇਕ ਬੁੱਧ ਰਾਮ ਵਲੋਂ ਉਦਘਾਟਨ ਕੀਤਾ ਗਿਆ | ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਬਰੇਟਾ ਤੋਂ ਧਰਮਪੁਰਾ, ਬਰੇਟਾ ਤੋਂ ਕੁੱਲਰੀਆਂ, ਕੁੱਲਰੀਆਂ ਤੋਂ ਭਖੜਿਆਲ ਵਾਇਆ ਭਾਵਾ, ਧਰਮਪੁਰਾ ਫਿਰਨੀ, ਧਰਮਪੁਰਾ ਤੋਂ ਸੈਦੇਵਾਲਾ, ਸਸਪਾਲੀ ਤੋਂ ਅਚਾਨਕ ਸੜਕਾਂ ਬਣਾਈਆਂ ਗਈਆਂ ਹਨ | ਇਹ ਸੜਕਾਂ ਬਣਨ 'ਤੇ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਤਸੱਲੀ ਪ੍ਰਗਟ ਕੀਤੀ ਗਈ | ਇਨ੍ਹਾਂ ਸੜਕਾਂ ਦੇ ਬਣਨ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਵਿਚਕਾਰ ਆਵਾਜਾਈ ਸੁਵਿਧਾਜਨਕ ਹੋਵੇਗੀ ਅਤੇ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਹਲਕੇ ਦੇ ਚਹੁੰਮੁਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰਾਜੈਕਟ ਜਾਰੀ ਰਹਿਣਗੇ | ਵਿਧਾਇਕ ਨੇ ਭਰੋਸਾ ਦਿਵਾਇਆ ਕਿ ਹਲਕਾ ਬੁਢਲਾਡਾ ਦੇ ਹਰ ਪਿੰਡ ਤੇ ਸ਼ਹਿਰ 'ਚ ਵਿਕਾਸ ਦੀ ਲਹਿਰ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਬੁਢਲਾਡਾ ਤੋਂ ਧਰਮਗੜ੍ਹ ਵਾਇਆ ਬੱਛੋਆਣਾ ਸੜਕ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਹਰ ਜਾਇਜ਼ ਮੰਗਾਂ ਨੂੰ ਪਹਿਲ ਦਿੱਤੀ ਜਾਵੇਗੀ | ਇਸ ਮੌਕੇ ਐਕਸੀਅਨ ਜਸਦੀਪ ਸਿੰਘ ਅਤੇ ਐੱਸ.ਡੀ.ਓ. ਅਮਨਵੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਰੀਨ ਵੈਲੀ ਸੜਕ ਦੇ ਨਿਰਮਾਣ 'ਚ ਹੋ ਰਹੀ ਦੇਰੀ ਕਾਰਨ ਸ਼ਹਿਰ ਵਾਸੀਆਂ ਨੇ ਰੋਸ ਪ੍ਰਗਟਾਇਆ ਅਗਲੀ ਖ਼ਬਰ ਬਿਜਲੀ ਦੇ ਪਾਵਰ ਕੱਟ ਕਰ ਰਹੇ ਨੇ ਲੋਕਾਂ ਦੇ ਵੱਟ
Ad Position 24