ਮਾਨਸਾ, 26 ਅਪ੍ਰੈਲ (ਰਾਵਿੰਦਰ ਸਿੰਘ ਰਵੀ)-ਸਥਾਨਕ ਗਰੀਨ ਵੈਲੀ ਸੜਕ ਦੇ ਨਿਰਮਾਣ ਵਿਚ ਹੋ ਰਹੀ ਦੇਰੀ ਕਾਰਨ ਸ਼ਹਿਰ ਵਾਸੀਆਂ ਨੇ ਰੋਸ ਪ੍ਰਗਟਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਲੋਕਾਂ ਨੇ ਦੋਸ਼ ਲਗਾਇਆ ਕਿ ਪਿਛਲੇ 4 ਮਹੀਨਿਆਂ ਤੋਂ ਸੜਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਪਰ ਹਾਲੇ ਤੱਕ ਪੂਰਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਸ਼ਹਿਰ 'ਚ ਵੱਖ-ਵੱਖ ਸੜਕਾਂ ਨੂੰ ਬਣਾਉਣ ਲਈ ਪੁੱਟ ਜ਼ਰੂਰ ਲਿਆ ਗਿਆ ਹੈ ਪਰ ਕਿਸੇ ਵੀ ਕੰਮ ਨੂੰ ਨੇਪਰੇ ਨਹੀਂ ਚਾੜਿ੍ਹਆ ਜਾ ਰਿਹਾ | ਉਨ੍ਹਾਂ ਕਿਹਾ ਕਿ ਇਹ ਰਸਤਾ ਸ਼ਹਿਰ ਦੇ ਪ੍ਰਮੁੱਖ ਸਕੂਲਾਂ ਨੂੰ ਜਾਂਦਾ ਹੈ, ਜਿਸ ਕਰ ਕੇ ਆਉਣ-ਜਾਣ ਸਮੇਂ ਬੱਚਿਆਂ ਤੇ ਮਾਪਿਆਂ ਨੂੰ ਦਿੱਕਤ ਪੇਸ਼ ਆਉਂਦੀ ਹੈ | 21 ਮੈਂਬਰੀ ਸੰਘਰਸ਼ ਕਮੇਟੀ ਦੇ ਆਗੂ ਐਡਵੋਕੇਟ ਗੁਰਲਾਭ ਸਿੰਘ ਮਾਹਲ ਨੇ ਦੱਸਿਆ ਕਿ ਸਰਕਾਰ ਦੇ ਨੁਮਾਇੰਦਿਆਂ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਸੜਕ 15 ਦਿਨਾਂ 'ਚ ਬਣਾ ਦਿੱਤੀ ਜਾਵੇਗੀ ਜਦਕਿ ਹਕੀਕਤ ਇਸ ਦੇ ਉਲਟ ਹੈ | ਉਨ੍ਹਾਂ ਕਿਹਾ ਕਿ ਠੇਕੇਦਾਰ ਵਲੋਂ ਸੜਕ ਪੁੱਟ ਕੇ ਪੱਥਰ ਜ਼ਰੂਰ ਪਾਇਆ ਗਿਆ ਹੈ ਪਰ ਕੰਮ ਅੱਧ-ਵਾਟੇ ਲਟਕਿਆ ਪਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੰਘਰਸ਼ ਕਮੇਟੀ ਦੇ ਵਫ਼ਦ ਵਲੋਂ 27 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੜਕ ਬਣਾਉਣ ਦਾ ਕੰਮ ਜਲਦ ਪੂਰਾ ਨਾ ਕੀਤਾ ਗਿਆ ਤਾਂ ਲੋਕਾਂ ਨੂੰ ਲਾਮਬੰਦ ਕਰ ਕੇ ਤਿੱਖੇ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਇੰਦਰਜੀਤ ਸਿੰਘ ਮੁਨਸ਼ੀ, ਅਰੁਣ ਬਿੱਟੂ, ਨਰਾਇਣ ਦਾਸ, ਕੇ.ਸੀ. ਬਾਂਸਲ, ਪ੍ਰੇਮ ਕੁਮਾਰ ਵਿਕਾਸ, ਅਰਪਿਤ
ਗਰੀਨ ਵੈਲੀ ਸੜਕ ਦੇ ਨਿਰਮਾਣ 'ਚ ਹੋ ਰਹੀ ਦੇਰੀ ਕਾਰਨ ਸ਼ਹਿਰ ਵਾਸੀਆਂ ਨੇ ਰੋਸ ਪ੍ਰਗਟਾਇਆ
ਅਜੀਤ ਡੈਸਕ
27-04-2026