ਰਾਮਪੁਰਾ ਫੂਲ, 26 ਅਪ੍ਰੈਲ (ਨਰਪਿੰਦਰ ਸਿੰਘ ਧਾਲੀਵਾਲ/ਹੇਮੰਤ ਕੁਮਾਰ ਸ਼ਰਮਾ)-ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 4 ਨਜਾਇਜ਼ ਅਸਲਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ¢ ਪੁਲਿਸ ਅਨੁਸਾਰ ਇਨ੍ਹਾਂ ਮੁਲਜ਼ਮਾਂ ਕੋਲੋਂ 8 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ¢ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਰਾਮਪੁਰਾ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਤਲਾਸ਼ ਵਿਚ ਵੈਟਰਨਰੀ ਕਾਲਜ ਰਾਮਪੁਰਾ ਨੇੜੇ ਗਸ਼ਤ 'ਤੇ ਮੌਜੂਦ ਸੀ¢ ਇਸ ਦੌਰਾਨ ਝਿੜੀ (ਜੰਗਲ) ਵਾਲੇ ਪਾਸਿਓਾ ਦੋ ਨੌਜਵਾਨ ਮੋਟਰ-ਸਾਈਕਲ 'ਤੇ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾਹਟ ਵਿਚ ਮੋਟਰ-ਸਾਈਕਲ ਮੌੜ ਕੇ ਭੱਜਣਾ ਚਾਹਿਆ¢ ਪਰ ਅਚਾਨਕ ਮੋਟਰ-ਸਾਈਕਲ ਬੰਦ ਹੋ ਜਾਣ ਕਾਰਨ ਉਨ੍ਹਾਂ ਦੀ ਭੱਜਣ ਦੀ ਕੋਸ਼ਿਸ਼ ਨਾਕਾਮ ਰਹੀ ਅਤੇ ਪੁਲਿਸ ਨੇ ਉਨ੍ਹਾਂ ਨੂੰ ਮੌਕੇ 'ਤੇ ਹੀ ਦਬੋਚ ਲਿਆ | ਗਿ੍ਫ਼ਤਾਰ ਕੀਤੇ ਗਏ ਕਥਤ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਭਗਤਾ ਭਾਈ ਕਾ ਅਤੇ ਜਸਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਹਮੀਰਗੜ੍ਹ ਵਜੋਂ ਹੋਈ ਹੈ¢ ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਵਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਇਹ ਵੱਡਾ ਅਤੇ ਹੈਰਾਨੀਜਨਕ ਖ਼ੁਲਾਸਾ ਹੋਇਆ ਹੈ ਕਿ ਸੰਦੀਪ ਸਿੰਘ ਦਾ ਆਪਣੇ ਪਿੰਡ ਦੇ ਹੀ ਕਿਸੇ ਵਿਅਕਤੀ ਨਾਲ ਪੁਰਾਣਾ ਝਗੜਾ ਚੱਲ ਰਿਹਾ ਸੀ¢ ਉਸੇ ਰੰਜਿਸ਼ ਤਹਿਤ ਉਸ ਨੂੰ ਜਾਨੋਂ ਮਾਰਨ ਦੇ ਇਰਾਦੇ ਨਾਲ ਹੀ ਸੰਦੀਪ ਨੇ ਮੱਧ ਪ੍ਰਦੇਸ਼ ਤੋਂ ਰਾਜਵੀਰ ਸਿੰਘ ਨਾਮਕ ਵਿਅਕਤੀ ਕੋਲੋਂ 50 ਹਜ਼ਾਰ ਰੁਪਏ ਦੇ ਕੇ ਇਹ ਪਿਸਤÏਲ ਖ਼ਰੀਦਿਆ ਸੀ¢ ਦੂਜੇ ਪਾਸੇ, ਸਾਥੀ ਮੁਲਜ਼ਮ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ .32 ਬੋਰ ਦਾ ਪਿਸਤÏਲ ਭਗਤਾ ਭਾਈਕਾ ਦੇ ਵਸਨੀਕ ਆਕਾਸ਼ਦੀਪ ਸਿੰਘ ਤੋਂ ਲੈ ਕੇ ਆਇਆ ਸੀ¢ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਇਹ ਮੁਲਜ਼ਮ ਸਮੇਂ ਸਿਰ ਨਾ ਫੜੇ ਜਾਂਦੇ ਤਾਂ ਇਲਾਕੇ ਵਿੱਚ ਕੋਈ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ¢ ਥਾਣਾ ਮੁਖੀ ਹਰਬੰਸ ਸਿੰਘ ਮੁਤਾਬਿਕ, ਮੱੁਖ ਮੁਲਜ਼ਮ ਸੰਦੀਪ ਸਿੰਘ ਇਕ ਆਦਤਨ ਅਪਰਾਧੀ ਹੈ ਜਿਸ ਖਿਲਾਫ ਪਹਿਲਾਂ ਹੀ ਅਸਲਾ ਐਕਟ ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਦਿਆਲਪੁਰਾ, ਥਾਣਾ ਭਗਤਾ ਭਾਈਕਾ ਅਤੇ ਥਾਣਾ ਘੱਲ ਖ਼ੁਰਦ (ਜ਼ਿਲ੍ਹਾ ਫ਼ਿਰੋਜ਼ਪੁਰ) ਵਿਖੇ ਕੁਲ 3 ਸੰਗੀਨ ਮੁਕੱਦਮੇ ਦਰਜ ਹਨ¢ ਜਦਕਿ ਦੂਜੇ ਮੁਲਜ਼ਮ ਜਸਵਿੰਦਰ ਸਿੰਘ ਦਾ ਪਹਿਲਾਂ ਦਾ ਕੋਈ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ ਹੈ¢ ਮੌਕੇ 'ਤੇ ਬਰਾਮਦਗੀ ਦੌਰਾਨ ਸੰਦੀਪ ਕੋਲੋਂ .32 ਬੋਰ ਦੇ 2 ਪਿਸਤÏਲ ਤੇ 4 ਜ਼ਿੰਦਾ ਰੌਂਦ ਮਿਲੇ ਹਨ, ਜਦਕਿ ਜਸਵਿੰਦਰ ਕੋਲੋਂ .32 ਬੋਰ ਦਾ 1 ਪਿਸਤÏਲ, .315 ਬੋਰ ਦਾ 1 ਦੇਸੀ ਕੱਟਾ ਅਤੇ ਕੁੱਲ 4 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ¢ ਪੁਲਿਸ ਨੇ ਵਾਰਦਾਤ ਲਈ ਵਰਤਿਆ ਜਾਣ ਵਾਲਾ ਇੱਕ ਬਿਨਾਂ ਨੰਬਰ ਦਾ ਮੋਟਰਸਾਈਕਲ ਵੀ ਕਬਜ਼ੇ ਵਿੱਚ ਲੈ ਲਿਆ ਹੈ¢ ਇਸ ਸਾਰੀ ਘਟਨਾ ਦੇ ਸਬੰਧ ਵਿੱਚ ਮੁਲਜ਼ਮਾਂ ਖਿਲਾਫ ਮੁਕੱਦਮਾ ਨੰਬਰ 92, ਮਿਤੀ 25 ਅਪ੍ਰੈਲ 2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਟੀ ਰਾਮਪੁਰਾ ਵਿਖੇ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ¢