17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਭਾਜਪਾ ਵਿਚ ਗਏ ਰਾਜ ਸਭਾ ਮੈਂਬਰਾਂ ਦਾ ਆਪ ਨੇ ਕੀਤਾ ਪਿੱਟ ਸਿਆਪਾ, ਪੰਜਾਬ ਦੇ ਗ਼ੱਦਾਰਾਂ ਨੂੰ ਲਾਹਨਤਾਂ- ਮਾਸਟਰ ਜਗਸੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 27-04-2026
ਗੋਨਿਆਣਾ, 26 ਅਪ੍ਰੈਲ (ਲਛਮਣ ਦਾਸ ਗਰਗ): ਸਥਾਨਕ ਮਹਾਰਾਜਾ ਅਗਰਸੈਨ ਚੌਂਕ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਦੀ ਅਗਵਾਈ ਵਿਚ ਆਪ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿਚ ਗਏ ਸਮੂਹ ਰਾਜ ਸਭਾ ਮੈਂਬਰਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਪਿੱਟ ਸਿਆਪਾ ਕੀਤਾ | ਇਸ ਮੌਕੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਰਾਘਵ ਚੱਡਾ ਵਲੋਂ ਦੇਸ਼ ਦੀ ਪਾਰਲੀਮੈਂਟ ਵਿਚ ਕਦੇ ਵੀ ਪੰਜਾਬ ਦੇ ਮੁੱਦੇ ਨਹੀਂ ਚੁੱਕੇ ਗਏ, ਨਾ ਤਾਂ ਉਸ ਨੇ ਪੰਜਾਬ ਦੇ ਪਾਣੀਆਂ ਦੀ ਗੱਲ ਕਰੀ, ਨਾ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਕੇਂਦਰ ਸਰਕਾਰ ਨੂੰ ਕਿਹਾ, ਨਾ ਹੀ ਪੰਜਾਬ ਦੇ ਕੇਂਦਰ ਸਰਕਾਰ ਵੱਲ ਰਹਿੰਦੇ ਬਕਾਏ ਦੀ ਗੱਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦੇ ਜਿਹੜੇ ਪਾਰਟੀ ਵਲੋਂ ਦੱਸੇ ਜਾਂਦੇ ਸੀ, ਰਾਘਵ ਚੱਡਾ ਵਲੋਂ ਉਨ੍ਹਾਂ 'ਤੇ ਕਦੇ ਵੀ ਕੇਂਦਰ ਸਰਕਾਰ ਕੋਲ ਪੰਜਾਬ ਦਾ ਪੱਖ ਨਹੀਂ ਰੱਖਿਆ ਗਿਆ | ਉਨ੍ਹਾਂ ਕਿਹਾ ਕਿ ਜਦੋਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਜੇਲ੍ਹ ਵਿਚ ਸਨ ਤਾਂ ਰਾਘਵ ਚੱਢਾ ਨੇ ਪੰਜਾਬ ਵਿਚ ਸਰਕਾਰ ਤੋੜਨ ਦੀਆਂ ਸਾਜ਼ਿਸ਼ਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ, ਰਾਘਵ ਚੱਢਾ ਖ਼ੁਦ ਮੁੱਖ ਮੰਤਰੀ ਬਣਨਾ ਚਾਹੁੰਦਾ ਸਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਤੋੜ ਕੇ ਪੰਜਾਬ ਦੇ ਮੁੱਖ ਮੰਤਰੀ ਬਣਨ ਦਾ ਸੁਪਨਾ ਵੇਖਣ ਵਾਲਾ ਰਾਘਵ ਚੱਢਾ ਹੁਣ ਪੰਜਾਬ ਆ ਕੇ ਵਿਖਾਵੇ | ਇਸ ਸਮੇਂ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਭੋਖੜਾ, ਰਜਨੀਸ਼ ਰਾਜੂ ਪ੍ਰਧਾਨ ਕੱਚਾ ਆੜ੍ਹਤੀਆਂ ਐਸੋਸੀਏਸ਼ਨ ਗੋਨਿਆਣਾ, ਕਸ਼ਮੀਰੀ ਲਾਲ ਸਾਬਕਾ ਪ੍ਰਧਾਨ ਨਗਰ ਕੌਸ਼ਲ ਅਤੇ ਹੋਰ ਬਹੁਤ ਸਾਰੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ 1 ਨੂੰ ਅਗਲੀ ਖ਼ਬਰ ਸਮਾਜ ਸੇਵੀ ਸੰਦੀਪ ਵਰਮਾ 'ਤੇ ਹਮਲੇ ਦੀ ਕੋਸ਼ਿਸ਼, ਵਾਲ-ਵਾਲ ਬਚੇ
Ad Position 24