ਮਾਨਸਾ, 26 ਅਪ੍ਰੈਲ (ਰਵੀ)-ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਦੀ ਇੱਥੇ ਹੋਈ ਇਕੱਤਰਤਾ 'ਚ ਫ਼ੈਸਲਾ ਕੀਤਾ ਗਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਗਵਾਈ 'ਚ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ 'ਚ ਸ਼ਮੂਲੀਅਤ ਕੀਤੀ ਜਾਵੇਗੀ | ਆਗੂਆਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਮੁਲਾਜ਼ਮਾਂ ਨੂੰ ਨੀਤੀ ਬਣਾ ਕੇ ਸਰਕਾਰੀ ਵਿਭਾਗਾਂ 'ਚ ਪੱਕਾ ਕੀਤਾ ਜਾਵੇਗਾ ਪਰ ਅਜਿਹਾ ਕੁਝ ਨਹੀਂ ਹੋਇਆ | ਇਸ ਮੌਕੇ ਸੇਵਕ ਸਿੰਘ ਜੋਗਾ, ਰਾਜੇਸ਼ ਕੁਮਾਰ, ਮੰਗਾ ਰਾਮ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ ਆਦਿ ਹਾਜ਼ਰ ਸਨ |