ਬੁਢਲਾਡਾ, 26 ਅਪ੍ਰੈਲ (ਸਵਰਨ ਸਿੰਘ ਰਾਹੀ)-ਹਲਕਾ ਵਿਧਾਇਕ ਬੁੱਧ ਰਾਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਛੋਆਣਾ, ਹੀਰੋਂ ਖ਼ੁਰਦ ਅਤੇ ਸਰਕਾਰੀ ਹਾਈ ਸਕੂਲ ਅਹਿਮਦਪੁਰ ਵਿਖੇ 55.70 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਸਮਾਰਟ ਸਿੱਖਿਆ ਦੇਣੀ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਹੁਣ ਇਹ ਕਿਸੇ ਵੀ ਪੱਖੋਂ ਪ੍ਰਾਈਵੇਟ ਸਕੂਲਾਂ ਤੋਂ ਪਿੱਛੇ ਨਹੀਂ ਹਨ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਕਮਰੇ ਵਿਦਿਆਰਥੀਆਂ ਦੇ ਸਿੱਖਣ ਦੀ ਪ੍ਰਕਿਰਿਆ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣਗੇ | ਇਸ ਮੌਕੇ ਮਾਰਕੀਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਸਿੰਗਲਾ, ਹਲਕਾ ਕੋਆਰਡੀਨੇਟਰ ਸੁਭਾਸ਼ ਨਾਗਪਾਲ, ਟਰੱਕ ਯੂਨੀਅਨ ਪ੍ਰਧਾਨ ਗੁਰਮੀਤ ਸਿੰਘ, ਹਰਵਿੰਦਰ ਸਿੰਘ ਨੀਟੂ, ਪਿ੍ੰਸੀਪਲ ਗੁਰਮੀਤ ਸਿੱਧੂ ਤੇ ਪਰਵੀਨ ਕੁਮਾਰ, ਇੰਚਾਰਜ ਪਿ੍ੰਸੀਪਲ ਮੱਖਣ ਸਿੰਘ, ਹੈੱਡ ਮਾਸਟਰ ਹਰਪ੍ਰੀਤ ਸਿੰਘ ਤੇ ਜਗਜੀਤ ਸਿੰਘ, ਲੈਕਚਰਾਰ ਰਾਜਪਾਲ ਸਿੰਘ, ਗੁਰਵਿੰਦਰ ਸਿੰਘ, ਪਿਆਰਾ ਸਿੰਘ ਗੁਰਨੇ ਕਲਾਂ ਆਦਿ ਹਾਜ਼ਰ ਸਨ |