17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਕਾਂਗਰਸ ਪੰਜਾਬ ਦੇ ਅਮਨ-ਕਾਨੂੰਨ, ਕਿਸਾਨਾਂ, ਨੌਜਵਾਨਾਂ ਅਤੇ ਵਪਾਰੀਆਂ ਦੀ ਅਸਲ ਹਮਦਰਦ-ਕਾਂਗੜ <br/>

Ad Position 21
No active advertisement
ਅਜੀਤ ਡੈਸਕ 27-04-2026
ਭਗਤਾ ਭਾਈਕਾ, 26 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਪੰਜਾਬ ਵਿਚ ਕਾਂਗਰਸ ਪਾਰਟੀ ਅੰਦਰੂਨੀ ਲੋਕਤੰਤਰ ਅਤੇ ਮਜਬੂਤ ਸੰਗਠਨ ਦੇ ਦਮ 'ਤੇ ਮੁੜ ਵਾਪਸੀ ਲਈ ਪੂਰੀ ਤਰ੍ਹਾਂ ਤਿਆਰ ਹੈ¢ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਵੱਡੇ-ਵੱਡੇ ਵਾਅਦੇ ਅਤੇ ਹਵਾਈ ਦਾਅਵੇ ਹੁਣ ਜਨਤਾ ਦੇ ਸਾਹਮਣੇ ਨੰਗੇ ਹੋ ਚੁੱਕੇ ਹਨ, ਜਿਸ ਕਾਰਨ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ¢ ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾਂ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਇਕ ਪ੍ਰੈੱਸ ਰਿਲੀਜ਼ ਦੌਰਾਨ ਕੀਤਾ¢ ਸ. ਕਾਂਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਅਮਨ-ਕਾਨੂੰਨ, ਕਿਸਾਨਾਂ, ਨੌਜਵਾਨਾਂ ਅਤੇ ਵਪਾਰੀਆਂ ਦੀ ਅਸਲ ਹਮਦਰਦ ਹੈ¢ ਉਨ੍ਹਾਂ ਕਿਹਾ ਕਾਂਗਰਸ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਹਰ ਹਲਕੇ ਵਿਚ ਵਰਕਰਾਂ ਨਾਲ ਮਿਲ ਕੇ ਪਾਰਟੀ ਨੂੰ ਜੜ੍ਹਾਂ ਤੋਂ ਮਜਬੂਤ ਕਰ ਰਹੇ ਹਾਂ¢ ਪਾਰਟੀ ਵਿਚ ਕੋਈ ਧੜੇਬੰਦੀ ਨਹੀਂ, ਸਗੋਂ ਸਾਰੇ ਸੀਨੀਅਰ ਆਗੂ ਇਕਜੁੱਟ ਹੋ ਕੇ ਚੱਲ ਰਹੇ ਹਨ¢ ਪੰਜਾਬ ਦੇ ਲੋਕ ਜਾਣਦੇ ਹਨ ਕਿ ਸਿਰਫ਼ ਕਾਂਗਰਸ ਹੀ ਰਾਜ ਦੀ ਸਥਿਰਤਾ, ਵਿਕਾਸ ਅਤੇ ਸਾਂਝੀਵਾਲਤਾ ਨੂੰ ਬਰਕਰਾਰ ਰੱਖ ਸਕਦੀ ਹੈ¢ ਉਨ੍ਹਾਂ ਕਿਹਾ ਕਿ ਕਾਂਗਰਸ ਵਿਰੋਧੀਆਂ ਵਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਬੇਬੁਨਿਆਦ ਹਨ¢ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਹੋਣ ਵਾਲੀਆਂ ਆਗਾਮੀ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ¢ ਆਉਣ ਵਾਲੀਆਂ ਨਗਰ ਪੰਚਾਇਤੀ ਅਤੇ ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਦੇ ਸਹਿਯੋਗ ਨਾਲ ਇਕ ਵਾਰ ਫਿਰ ਵੱਡੀ ਜਿੱਤ ਪ੍ਰਾਪਤ ਕਰਾਂਗੇ¢ ਸ. ਕਾਂਗੜ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਲਈ ਕਾਂਗਰਸ ਦਾ ਮਜਬੂਤ ਹੋਣਾ ਬੇਹੱਦ ਜ਼ਰੂਰੀ ਹੈ¢ ਮਿਸ਼ਨ 2027 ਲਈ ਕਾਂਗਰਸ ਦਾ ਹਰ ਆਗੂ ਅਤੇ ਹਰ ਵਰਕਰ ਦਿਨ-ਰਾਤ ਇੱਕ ਕਰਕੇ ਕਾਂਗਰਸ ਦੀ ਮਜ਼ਬੂਤੀ ਲਈ ਮਿਹਨਤ ਕਰ ਰਿਹਾ ਹੈ¢

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਵਿਸ਼ਵ ਮਲੇਰੀਆ ਦਿਵਸ ਮੌਕੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਮੌਕੇ 210 ਪ੍ਰਾਣੀਆਂ ਨੇ ਪ੍ਰਾਪਤ ਕੀਤੀ ਖੰਡੇ-ਬਾਟੇ ਦੀ ਪਾਹ...
Ad Position 24