17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸਿਹਤ ਵਿਭਾਗ ਨੇ ਵਿਸ਼ਵ ਮਲੇਰੀਆ ਦਿਵਸ ਮੌਕੇ ਸੈਮੀਨਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 27-04-2026
ਤਲਵੰਡੀ ਸਾਬੋ, 26 ਅਪ੍ਰੈਲ (ਰਵਜੋਤ ਸਿੰਘ ਰਾਹੀ)-ਸਿਵਲ ਸਰਜਨ ਬਠਿੰਡਾ ਡਾ.ਤਪਿੰਦਰਜੋਤ ਕੌਂਸਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਐਸ.ਡੀ.ਐਚ ਤਲਵੰਡੀ ਸਾਬੋ ਡਾ.ਰਵੀਕਾਂਤ ਗੁਪਤਾ ਦੀ ਅਗਵਾਈ ਹੇਠ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਵਿਸ਼ਵ ਮਲੇਰੀਆ ਦਿਵਸ ਮÏਕੇ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ¢ ਇਸ ਮÏਕੇ ਅਮਨਦੀਪ ਸਿੰਘ ਮ.ਪ.ਹ.ਵ. ਨੇ ਮਲੇਰੀਆ ਬਿਮਾਰੀ ਸਬੰਧੀ ਵਿਦਿਆਰਥੀਆਂ ਅਤੇ ਸਟਾਫ਼ ਨਾਲ ਵਿਸਥਾਰ-ਪੂਰਵਕ ਜਾਣਕਾਰੀ ਸਾਂਝੀ ਕੀਤੀ¢ ਉਨ੍ਹਾਂ ਕਿਹਾ ਕਿ ਮਲੇਰੀਆ ਦੀ ਬਿਮਾਰੀ ਜ਼ਿਆਦਾਤਰ ਗਰਮੀ ਦੇ ਮÏਸਮ ਦÏਰਾਨ ਮੱਛਰਾਂ ਦੁਆਰਾ ਫੈਲਦੀ ਹੈ¢ ਜਿਸ ਤੋਂ ਬਚਾਅ ਲਈ ਸਾਨੂੰ ਸਫ਼ਾਈ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ ਅਤੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਹੈ¢ ਉਨ੍ਹਾਂ ਵਿਦਿਆਰਥੀਆਂ ਨੂੰ ਮੱਛਰ ਦੇ ਜੀਵਨ ਚੱਕਰ ਬਾਰੇ ਦੱਸਿਆ ਤੇ ਕਿਹਾ ਕਿ ਮਲੇਰੀਆ ਦੇ ਲੱਛਣਾਂ ਵਿੱਚ ਬੁਖ਼ਾਰ, ਕੰਬਣ, ਸਿਰ ਦਰਦ ਆਦਿ ਸ਼ਾਮਲ ਹਨ¢ ਉਨ੍ਹਾਂ ਕਿਹਾ ਕਿ ਘਰ ਅਤੇ ਆਲੇ ਦੁਆਲੇ ਸਫ਼ਾਈ ਰੱਖੋ, ਪਾਣੀ ਇਕੱਠਾ ਨਾ ਹੋਣ ਦਿਓ ਅਤੇ ਮੱਛਰਾਂ ਤੋਂ ਬਚਾਅ ਲਈ ਮੱਛਰਦਾਨੀ ਦਾ ਪ੍ਰਯੋਗ ਕਰੋ¢ ਇਸ ਦੌਰਾਨ ਸਿਹਤ ਕਰਮਚਾਰੀਆਂ ਵਲੋਂ ਵਿਦਿਆਰਥੀਆਂ ਨੂੰ ਮਲੇਰੀਆ ਤੋਂ ਬਚਾਅ ਸਬੰਧੀ ਪੈਂਫ਼ਲਿਟ ਵੀ ਵੰਡੇ ਗਏ¢ ਇਸ ਮੌਕੇ ਗੁਰਮੀਤ ਕੌਰ ਬੀ.ਈ.ਈ, ਰਮਨਦੀਪ ਕੌਰ ਸੀ.ਐਚ.ਓ, ਅਮਨਦੀਪ ਸਿੰਘ ਮ. ਪ. ਹ.ਵ., ਗੁਰਪ੍ਰੀਤ ਸਿੰਘ ਮ. ਪ.ਹ.ਵ, ਗੁਰਸੇਵਕ ਸਿੰਘ ਮ.ਪ.ਹ.ਵ ਆਦਿ ਮੌਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰ ਕਰਮਚਾਰੀਆਂ ਦੀ ਹੋਈ ਮੀਟਿੰਗ 1 ਮਈ ਨੂੰ ਵਿੱਤ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ <br... ਅਗਲੀ ਖ਼ਬਰ ਕਾਂਗਰਸ ਪੰਜਾਬ ਦੇ ਅਮਨ-ਕਾਨੂੰਨ, ਕਿਸਾਨਾਂ, ਨੌਜਵਾਨਾਂ ਅਤੇ ਵਪਾਰੀਆਂ ਦੀ ਅਸਲ ਹਮਦਰਦ-ਕਾਂਗੜ <br/>
Ad Position 24