ਸੰਗਤ ਮੰਡੀ, 26 ਅਪ੍ਰੈਲ (ਸੁਖਤੇਜ ਧਾਲੀਵਾਲ)-ਇਕ ਪਾਸੇ ਸੂਬਾ ਸਰਕਾਰ ਵਲੋਂ ਬਿਜਲੀ ਸਰਪਲੱਸ ਹੋਣ ਦੇ ਵੱਡੇ ਵੱਡੇ ਦਮਗਜੇ ਮਾਰ ਕੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਦਾਅਵੇ ਕੀਤੇ ਜਾ ਰਹੇ ਹਨ¢ਪਰ ਦੂਜੇ ਪਾਸੇ ਪਿੰਡਾਂ ਅਤੇ ਸ਼ਹਿਰਾਂ 'ਚ ਬਿਜਲੀ ਦੇ ਘੰਟਿਆਂ ਵਧੀ ਲੱਗਦੇ ਲੰਮੇ ਲੰਮੇ ਕੱਟਾਂ ਕਾਰਨ ਲੋਕਾਂ ਚ ਹਾਹਾਕਾਰ ਮੱਚੀ ਹੋਈ ਹੈ¢ ਬੀਤੀ ਰਾਤ ਪਿੰਡ ਕੋਟਗੁਰੂ ਵਾਸੀਆਂ ਵੱਲੋਂ ਬਿਜਲੀ ਦੇ ਲੱਗਦੇ ਲੰਮੇ ਲੰਮੇ ਕੱਟਾ ਤੋਂ ਦੁਖੀ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਗਰਿੱਡ ਘੇਰ ਕੇ ਪੰਜਾਬ ਸਰਕਾਰ ਅਤੇ ਪਾਵਰਕÏਮ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ¢ ਪਿੰਡ ਕੋਟਗੁਰੂ ਦੇ ਪੰਚ ਸੰਦੀਪ ਸਿੰਘ ਸਿੱਧੂ, ਨÏਜਵਾਨ ਆਗੂ ਗੁਰਪ੍ਰੀਤ ਸਿੰਘ, ਕਾਲਾ ਸਿੱਧੂ, ਗੁਰਚੇਤ ਸਿੰਘ, ਬੂਟਾ ਸਿੰਘ ਬਰਾੜ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ ਰੰਧਾਵਾ, ਅੰਮਿ੍ਤਪਾਲ ਸਿੰਘ, ਜਸਮੇਲ ਸਿੰਘ ਕਾਕਾ, ਲੱਖਾ ਸਿੰਘ, ਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਭੁਪਿੰਦਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਬਿਜਲੀ ਸਰਪਲੱਸ ਹੋਣ ਦੇ ਵੱਡੇ ਵੱਡੇ ਦਮਗਜੇ ਮਾਰ ਕੇ ਸ਼ਹਿਰਾਂ ਤੇ ਪਿੰਡਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸ ਦੀ ਜ਼ਮੀਨੀ ਪੱਧਰ ਤੇ ਹਕੀਕਤ ਕੁੱਝ ਹੋਰ ਹੈ¢ ਬੇਸ਼ੱਕ ਗਰਮੀ ਦੀ ਅਜੇ ਸ਼ੁਰੂਆਤ ਹੋਈ ਹੈ ਪਰ ਹੁਣੇ ਤੋਂ ਹੀ ਪਿੰਡਾਂ ਤੇ ਸ਼ਹਿਰਾਂ ਚ ਬਿਜਲੀ ਦੇ ਘੰਟਿਆਂ ਵਧੀ ਕੱਟ ਲੱਗਣੇ ਸਰਕਾਰ ਦੇ ਬਿਆਨਾਂ ਨਾਲ ਮੇਲ ਨਹੀਂ ਖਾਂਦੇ¢ ਜੋ ਪੰਜਾਬ ਸਰਕਾਰ ਦੀ ਕਹਿਣੀ ਅਤੇ ਕਰਨੀ ਨੂੰ ਸਪੱਸ਼ਟ ਕਰ ਰਹੇ ਹਨ¢ ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਨਾਂ ਮਿਲਣ ਕਰਕੇ ਗਰਮੀ ਦੇ ਕਹਿਰ 'ਚ ਛੋਟੇ ਬੱਚਿਆਂ ਅਤੇ ਬਿਮਾਰੀ ਨਾਲ ਮੰਜਿਆਂ ਤੇ ਪਏ ਮਰੀਜ਼ਾਂ ਦਾ ਬੁਰਾ ਹਾਲ ਹੈ ਉਥੇ ਸ਼ਾਮ ਨੂੰ ਖੇਤਾਂ 'ਚੋਂ ਕੰਮ ਕਰਕੇ ਘਰ ਆਉਣ ਵਾਲੇ ਕਿਸਾਨ ਅਤੇ ਮਜ਼ਦੂਰ ਵੀ ਇਨ੍ਹਾਂ ਕੱਟਾ ਤੋਂ ਡਾਢੇ ਪ੍ਰੇਸ਼ਾਨ ਹਨ¢ ਪਿੰਡ ਬਾਂਡੀ ਦੇ ਅਕਾਲੀ ਆਗੂ ਜਥੇਦਾਰ ਰਛਪਾਲ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਹਰ ਰੋਜ਼ 8 ਤੋਂ 10 ਘੰਟੇ ਦੇ ਲੰਮੇ ਕੱਟ ਲਗਾਏ ਜਾ ਰਹੇ ਹਨ¢ ਲਾਈਟ ਨਾ ਆਉਣ ਕਰਕੇ ਗਰਮੀ ਅਤੇ ਮੱਛਰਾਂ ਕਾਰਨ ਬੱਚਿਆਂ ਤੇ ਬਜ਼ੁਰਗਾਂ ਦਾ ਬੁਰਾ ਹਾਲ ਹੋ ਜਾਂਦਾ ਹੈ ਜ਼ਿਆਦਾ ਲੰਮੇ ਕੱਟਾ ਕਾਰਨ ਉਨ੍ਹਾਂ ਦੇ ਘਰਾਂ ਚ ਲੱਗੇ ਇਨਵੇਟਰ ਵੀ ਬੰਦ ਹੋ ਜਾਂਦੇ ਹਨ¢ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦੀ ਘਰਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਲਈ ਸੁਧਾਰ ਕੀਤਾ ਜਾਵੇ¢ ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ ਉਨ੍ਹਾਂ ਦੀ ਇਹ ਮੰਗ ਜਲਦੀ ਪੂਰੀ ਨਾ ਕੀਤੀ ਗਈ ਤਾਂ ਉਨ੍ਹਾਂ ਵਲੋਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਬੰਧਿਤ ਵਿਭਾਗ ਦੀ ਹੋਵੇਗੀ ਗਰਿੱਡ 'ਤੇ ਮੌਜੂਦ ਪਾਵਰਕÏਮ ਦੇ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਉਪਰੋਂ ਆਏ ਹੁਕਮਾਂ ਦੀ ਪਾਲਣਾ ਕੀਤੀ ਜਾਂਦੀ ਹੈ ਉਨ੍ਹਾਂ ਦੇ ਹੱਥ ਵੱਸ ਕੁਝ ਨਹੀਂ ਹੈ¢ ਉਨ੍ਹਾਂ ਲੋਕਾਂ ਨੂੰ ਸ਼ਾਂਤ ਕਰਨ ਲਈ ਵਿਸ਼ਵਾਸ ਦਵਾਇਆ ਕਿ ਉਹ ਉੱਚ ਅਧਿਕਾਰੀਆਂ ਨਾਲ ਗੱਲ ਕਰਵਾ ਕੇ ਇਸ ਸਮੱਸਿਆ ਦਾ ਕੋਈ ਹੱਲ ਕੱਢਣਗੇ¢