18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ-ਐਡਵੋਕੇਟ ਖਾਰਾ

Ad Position 21
No active advertisement
ਅਜੀਤ ਡੈਸਕ 27-04-2026
ਬਠਿੰਡਾ, 26 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਤੇ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ ਅਤੇ ਇਸ ਦੇ ਲਈ ਬਚਾਅ ਪੱਖ ਦੀ ਪੂਰੀ ਟੀਮ ਲਗਾਤਾਰ ਉਨ੍ਹਾਂ ਦੇ ਕੇਸ ਦੀ ਹਰ ਪਹਿਲੂ ਤੋਂ ਕਾਨੂੰਨੀ ਢੰਗ ਨਾਲ ਪੈਰਵਾਈ ਕਰ ਰਹੀ ਹੈ | ਵਕੀਲ ਖਾਰਾ ਨੇ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦਾ ਅਜਨਾਲਾ ਪੁਲਿਸ ਵਲੋਂ ਮੰਗਿਆ ਗਿਆ ਪੁਲਿਸ ਰਿਮਾਂਡ ਕਾਨੂੰਨੀ ਤੌਰ 'ਤੇ ਠੀਕ ਨਹੀਂ ਸੀ ਅਤੇ ਇਸ ਦੀ ਕੋਈ ਵਾਜਬ ਜ਼ਰੂਰਤ ਹੀ ਨਹੀਂ ਬਣਦੀ ਸੀ¢ ਉਨ੍ਹਾਂ ਕਿਹਾ ਕਿ ਬਚਾਅ ਪੱਖ ਵਲੋਂ ਅਦਾਲਤ ਅੱਗੇ ਪੂਰੀ ਤਰ੍ਹਾਂ ਤੱਥਾਂ ਸਮੇਤ ਦਲੀਲਾਂ ਰੱਖੀਆਂ ਗਈਆਂ ਕਿ ਪਹਿਲਾਂ ਮਿਲੇ ਦੋ ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਜਾਂਚ ਏਜੰਸੀ ਵਲੋਂ ਕੋਈ ਵੀ ਅਹਿਮ ਰਿਕਵਰੀ ਨਹੀਂ ਕੀਤੀ ਗਈ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਹੋਰ ਰਿਮਾਂਡ ਦੀ ਮੰਗ ਬੇਮਤਲਬ ਸੀ¢ ਖਾਰਾ ਨੇ ਕਿਹਾ ਕਿ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਧਿਆਨ ਨਾਲ ਸੁਣੀਆਂ ਅਤੇ ਕਾਨੂੰਨੀ ਪੱਖਾਂ ਨੂੰ ਵੇਖਦੇ ਹੋਏ ਬਚਾਅ ਪੱਖ ਦੀ ਗੱਲ ਨਾਲ ਸਹਿਮਤੀ ਜਤਾਈ¢ ਉਨ੍ਹਾਂ ਨੇ ਅਦਾਲਤ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਨਿਆਂ ਪ੍ਰਣਾਲੀ 'ਤੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਵਾਲਾ ਕਦਮ ਹੈ¢ ਉਨ੍ਹਾਂ ਅੱਗੇ ਕਿਹਾ ਕਿ ਕਾਨੂੰਨ ਦੇ ਅਧੀਨ ਹਰ ਵਿਅਕਤੀ ਨੂੰ ਨਿਆਂ ਪ੍ਰਾਪਤ ਕਰਨ ਦਾ ਅਧਿਕਾਰ ਹੈ ਅਤੇ ਕਿਸੇ ਨੂੰ ਵੀ ਬਿਨ੍ਹਾਂ ਵਾਜਬ ਕਾਰਨ ਦੇ ਲੰਬੇ ਸਮੇਂ ਤੱਕ ਪੁਲਿਸ ਰਿਮਾਂਡ ਵਿਚ ਰੱਖਣਾ ਠੀਕ ਨਹੀਂ¢ ਉਨ੍ਹਾਂ ਹੋਰ ਕਿਹਾ ਕਿ ਬਚਾਅ ਪੱਖ ਅੱਗੇ ਵੀ ਅਦਾਲਤ ਵਿਚ ਮਜ਼ਬੂਤੀ ਨਾਲ ਆਪਣਾ ਪੱਖ ਰੱਖੇਗਾ ਅਤੇ ਮਾਮਲੇ ਨਾਲ ਜੁੜੇ ਹਰ ਤੱਥ ਨੂੰ ਕਾਨੂੰਨੀ ਢੰਗ ਨਾਲ ਪੇਸ਼ ਕੀਤਾ ਜਾਵੇਗਾ¢ ਇਸ ਦੌਰਾਨ ਉਨ੍ਹਾਂ ਨਾਲ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਐਡਵੋਕੇਟ ਰੀਤੂ ਰਾਜ ਸੰਧੂ, ਐਡਵੋਕੇਟ ਰਣਜੋਧ ਸਿੰਘ ਭੁੱਲਰ, ਐਡਵੋਕੇਟ ਮਨਦੀਪ ਸਿੰਘ, ਐਡਵੋਕੇਟ ਅਦਿੱਤਿਆ ਰਾਮਪਾਲ ਵੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਵਲੋਂ ਪਿੰਡ ਪੂਹਲਾ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ <br/> ਅਗਲੀ ਖ਼ਬਰ ਬੱਲ੍ਹੋ ਦੀ ਨਿਵੇਕਲੀ ਪਹਿਲ- ਅਵਤਾਰ ਸਿੰਘ ਟੋਫੀ ਨੂੰ ਮਿਲਿਆ ਮੈਨ ਆਫ਼ ਦਾ ਵਿਲੇਜ ਐਵਾਰਡ <br/>
Ad Position 24