18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਹਲਕਾ ਵਿਧਾਇਕ ਵਲੋਂ ਪਿੰਡ ਪੂਹਲਾ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 27-04-2026
ਨਥਾਣਾ, 26 ਅਪ੍ਰੈਲ (ਗੁਰਦਰਸ਼ਨ ਲੁੱਧੜ)- ਗਰਾਮ ਪੰਚਾਇਤ ਪੂਹਲਾ ਦੀ ਅਗਵਾਈ ਵਿਚ ਮਨਰੇਗਾ ਸਕੀਮ ਤਹਿਤ ਉਸਾਰੇ ਗਏ ਇਸਤਰੀ-ਬਾਲ ਵਿਕਾਸ ਦੇ ਆਂਗਣਵਾੜੀ ਸੈਂਟਰ ਦਾ ਉਦਘਾਟਨ ਹਲਕਾ ਵਿਧਾਇਕ ਮਾ.ਜਗਸੀਰ ਸਿੰਘ ਵਲੋਂ ਕੀਤਾ ਗਿਆ¢ ਬੁਲਾਰਿਆਂ ਨੇ ਪਿੰਡ ਦੇ ਸਰਪੰਚ ਸੁਮਨਪ੍ਰੀਤ ਕÏਰ ਸਿੱਧੂ ਵਲੋਂ ਕਰਵਾਏ ਜਾ ਰਹੇ ਪਿੰਡ ਦੇ ਵਿਕਾਸ ਕਾਰਜਾਂ ਦੀ ਪ੍ਰਸ਼ੰਸਾ ਕੀਤੀ¢ ਇਸ ਮੌਕੇ ਸਰਕਲ ਸੁਪਰਵਾਈਜ਼ਰ ਨਿਰਮਲਜੀਤ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਵਲੋਂ ਪਿੰਡਾਂ ਵਿਚ ਸਮਾਰਟ ਆਂਗਣਵਾੜੀ ਸੈਂਟਰ ਬਣਾਏ ਗਏ ਹਨ, ਜਿਥੇ ਪਿੰਡ ਦੀਆਂ ਕਿਸ਼ੋਰੀਆਂ, ਗਰਭਵਤੀ ਔਰਤਾਂ, ਦੁੱਧ ਪਿਲਾਓ ਔਰਤਾਂ, 0 ਤੋਂ 6 ਸਾਲ ਦੇ ਬੱਚਿਆਂ ਨੂੰ ਸਰਕਾਰ ਵਲੋਂ ਵਧੀਆ ਨਾਸ਼ਤਾ ਅਤੇ 3 ਤੋਂ 6 ਸਾਲ ਦੇ ਬੱਚਿਆਂ ਨੂੰ ਖੇਡਾਂ ਦੇ ਨਾਲ-ਨਾਲ ਮੁੱਢਲੀ ਸਿੱਖਿਆ ਵੀ ਦਿੱਤੀ ਜਾਂਦੀ ਹੈ¢ ਸੈਂਟਰ ਵਿਚ ਬੱਚਿਆਂ ਦੇ ਬੈਠਣ ਲਈ ਵਧੀਆ ਮੈਟ, ਫ਼ਰਨੀਚਰ, ਪੀਣ ਲਈ ਸਾਫ਼ ਪਾਣੀ, ਬਿਜਲੀ ਦੇ ਪ੍ਰਬੰਧ ਲਈ ਇਨਵਰਟਰ, ਬੱਚਿਆਂ ਦੀ ਪੜ੍ਹਾਈ ਲਈ ਐਲ.ਸੀ.ਡੀ.ਵੀ ਪ੍ਰਬੰਧ ਕੀਤਾ ਗਿਆ ਹੈ¢ ਇਸ ਪ੍ਰੋਗਰਾਮ ਦੌਰਾਨ ਦਫ਼ਤਰੀ ਕਰਮਚਾਰੀਆਂ ਬਲਵਿੰਦਰ ਸਿੰਘ, ਵਨੀਤਾ ਰਾਣੀ, ਬਲਾਕ ਕੋਆਰਡੀਨੇਟਰ ਮਨਪ੍ਰੀਤ ਕੌਰ ਅਤੇ ਸੇਵਾਮੁਕਤ ਸੀਨੀਅਰ ਸਹਾਇਕ ਕਰਮਜੀਤ ਸ਼ਰਮਾ ਨੇ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ¢ ਆਂਗਣਵਾੜੀ ਵਰਕਰ ਪ੍ਰਕਾਸ਼ ਕੌਰ ਵਲੋਂ ਸਮਾਗਮ ਵਿਚ ਸ਼ਾਮਿਲ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ¢

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਦੋ ਰੋਜ਼ਾ ਮਹਾਂ ਸਿਖਲਾਈ ਅਭਿਆਨ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ-ਐਡਵੋਕੇਟ ਖਾਰਾ
Ad Position 24