19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਕੜਕਦੀ ਧੁੱਪ ਵਿੱਚ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 27-04-2026
ਸੰਗਰੂਰ, 26 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਅੱਜ ਕੜਕਦੀ ਧੁੱਪ ਵਿੱਚ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦੇ ਦਿੱਤੇ ਪ੍ਰੋਗਰਾਮ ਤਹਿਤ ਤੜਕਸਾਰ ਤੋਂ ਹੀ ਅਧਿਆਪਕ ਸੰਗਰੂਰ ਚੰਡੀਗੜ੍ਹ ਫਲਾਈ ਓਵਰ ਕੋਲ ਇਕੱਤਰ ਹੋਣੇ ਸ਼ੁਰੂ ਹੋ ਗਏ ਜਿੱਥੋਂ ਉਹ ਬਾਅਦ ਦੁਪਹਿਰ ਤੇਜ਼ੀ ਨਾਲ ਮੁੱਖ ਮੰਤਰੀ ਨਿਵਾਸ ਵੱਲ ਵਧੇ ਪਰ ਭਾਰੀ ਗਿਣਤੀ ਵਿੱਚ ਤਾਇਨਾਤ ਪੁਲਿਸ ਫੋਰਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਜਿੱਥੇ ਉਨ੍ਹਾਂ ਨੇ ਸੜਕ ਉੱਤੇ ਹੀ ਧਰਨਾ ਆਰੰਭ ਕਰ ਦਿੱਤਾ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਿਵਲ ਸੇਵਾਵਾਂ ਨਿਯਮ ਅਤੇ ਬਣਦੇ ਲਾਭ ਲਾਗੂ ਕੀਤੇ ਜਾਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਪਾਲ ਦੀ ਪ੍ਰਵਾਨਗੀ ਨਾਲ ਸਾਲ 2010-11 ਵਿੱਚ ਜਾਰੀ ਕੀਤੇ ਨੋਟੀਫ਼ਿਕੇਸ਼ਨ, ਕੰਪਿਊਟਰ ਅਧਿਆਪਕਾ ਦੇ ਰੈਗੂਲਰ ਨਿਯੁਕਤੀ ਪੱਤਰ ਜਾਰੀ ਕੀਤੇ ਨੋਟੀਫਿਕੇਸ਼ਨਾਂ ਵਿੱਚ ਸਾਫ਼ ਹੈ ਕਿ ਕੰਪਿਊਟਰ ਅਧਿਆਪਕਾਂ ਉੱਪਰ 1 ਜੁਲਾਈ 2011 ਤੋਂ ਸਿਵਲ ਸੇਵਾਵਾਂ ਦੇ ਨਿਯਮ ਲਾਗੂ ਕੀਤੇ ਜਾਣ | ਸਿੱਖਿਆ ਮੰਤਰੀ ਪੰਜਾਬ ਨਾਲ ਤਿੰਨ ਸਾਲਾ ਪਹਿਲਾ 15 ਸਤੰਬਰ 2022 ਨੂੰ ਦੀਵਾਲੀ ਦੇ ਤਿਉਹਾਰ ਮੌਕੇ ਜਨਤਕ ਅਤੇ ਅਧਿਕਾਰਤ ਤੌਰ ਉੱਤੇ ਕੰਪਿਊਟਰ ਅਧਿਆਪਕਾ ਨੂੰ ਛੇਵਾਂ ਕਮਿਸ਼ਨ ਅਤੇ ਸਿਵਲ ਸੇਵਾਵਾਂ ਨਿਯਮ ਦੇ ਕੀਤੇ ਐਲਾਨ ਨੂੰ ਤੁਰੰਤ ਲਾਗੂ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਵਾਂ ਪੇ ਕਮਿਸ਼ਨ ਅਧੀਨ ਭੱਤੇ ਲੈ ਰਹੇ ਕੰਪਿਊਟਰ ਅਧਿਆਪਕਾ ਲਈ ਮਾਨਯੋਗ ਹਾਈਕੋਰਟ ਦੇ ਦਿੱਤੇ ਫ਼ੈਸਲੇ ਅਨੁਸਾਰ ਕੰਪਿਊਟਰ ਅਧਿਆਪਕਾ ਉੱਤੇ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨਾ ਬਣਦਾ ਹੈ | ਪੰਜਾਬ ਸਰਕਾਰ ਵੱਲੋਂ 20 ਜਨਵਰੀ 2025 ਨੂੰ ਨੋਟੀਫ਼ਿਕੇਸ਼ਨ ਜਾਰੀ ਕਰਦਿਆਂ 33 ਫ਼ੀਸਦੀ ਵਾਧਾ ਦਿੰਦੇ ਹੋਏ ਡੀ.ਏ. 181 ਫ਼ੀਸਦੀ ਕੀਤਾ ਗਿਆ ਹੈ ਪਰ ਮੌਜੂਦਾ ਸਮੇਂ ਅਨਰੀਵਾਇਜ਼ਡ ਡੀ.ਏ. 252 ਫ਼ੀਸਦੀ ਬਣਦਾ ਹੈ | ਆਗੂਆਂ ਨੇ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਤੁਰੰਤ ਮਰਜ਼ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾੲੀਂ 'ਆਪ' ਆਗੂਆਂ ਤੇ ਵਲੰਟੀਅਰਾਂ ਵਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ <br/> ਅਗਲੀ ਖ਼ਬਰ ਕਿਸਾਨਾਂ ਵਲੋਂ ਚੀਮਾ ਮੰਡੀ ਦੀ ਸਟੇਟ ਬੈਂਕ ਆਫ਼ ਇੰਡੀਆ ਅੱਗੇ ਅੱਜ ਧਰਨਾ <br/>
Ad Position 24