11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਵੇਰਕਾ ਮਿਲਕ ਪਲਾਂਟ ਦੇ ਕਾਮਿਆਂ ਵਲੋਂ ਮਜ਼ਦੂਰ ਦਿਹਾੜੇ ਮੌਕੇ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 28-04-2026

ਬਠਿੰਡਾ, 27 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਮਿਲਕ ਪਲਾਂਟ ਆਊਟਸੌਰਸ ਯੂਨੀਅਨ ਦੇ ਠੇਕਾ ਮੁਲਾਜ਼ਮਾਂ ਵਲੋਂ ਮਜ਼ਦੂਰ ਦਿਹਾੜੇ ਮੌਕੇ 1 ਮਈ ਦੇ ਸੂਬਾ ਪੱਧਰੀ ਸੰਘਰਸ਼ ਦੀ ਤਿਆਰੀ ਵਜੋਂ ਵੇਰਕਾ ਮਿਲਕ ਪਲਾਂਟ ਬਠਿੰਡਾ ਸਾਹਮਣੇ ਗੇਟ ਰੈਲੀ ਕੀਤੀ ਗਈ, ਜਿਸ ਦੌਰਾਨ 1 ਮਈ ਨੂੰ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਵਿਖੇ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ | ਇਸ ਮੌਕੇ ਮੋਰਚੇ ਦੇ ਸੂਬਾ ਆਗੂ ਗੁਰਵਿੰਦਰ ਪੰਨੂੰ 'ਤੇ ਜਸਬੀਰ ਜੱਸੀ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿਚ ਰੱਖ ਕੇ ਆਪਣਾ ਸਮਾਂ ਲੰਘਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਸਮਾਂ ਖ਼ਤਮ ਹੋਣ ਵੱਲ ਵੱਧ ਰਿਹਾ ਹੈ ਤਾਂ ਅਜੇ ਤੱਕ ਵੀ ਉਨ੍ਹਾਂ ਨੂੰ ਪੱਕਾ ਕਰਨ ਦੀ ਕੋਈ ਨੀਤੀ ਨਹੀਂ ਬਣਾਈ ਹੈ | ਆਗੂਆਂ ਨੇ ਕਿਹਾ ਕਿ ਇਸ ਦੇ ਵਿਰੋਧ ਵਜੋਂ ਮੋਰਚੇ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਵਿੱਤ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਸਾਹਮਣੇ ਪਰਿਵਾਰਾਂ-ਬੱਚਿਆਂ ਸਮੇਤ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ | ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ 'ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ, ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ | ਇਸ ਮੌਕੇ ਜਮਹੂਰੀ ਹੱਕਾਂ ਦੇ ਰਾਖੇ ਐਡਵੋਕੇਟ ਐਨ. ਕੇ. ਜੀਤ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਅਮਨਦੀਪ ਸਿੰਘ, ਯਾਦਵਿੰਦਰ ਸਿੰਘ, ਕਿੰਗ ਕੌਂਸਿਲ, ਹਰਦੇਵ ਚੌਪੜਾ, ਬਲਵੀਰ ਰਾਜਾ ਅਰਸ਼ਦੀਪ ਸਿੰਘ, ਰਾਜ ਕੁਮਾਰ ਤੇ ਵੱਡੀ ਗਿਣਤੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਕੀਤੀ ਵਾਰਡਬੰਦੀ ਤੋਂ ਸੰਗਤ ਮੰਡੀ ਵਾਸੀ ਡਾਢੇ ਨਾਰਾਜ਼ <br/> ਅਗਲੀ ਖ਼ਬਰ ਧਾਗਾ ਮਿੱਲ ਵਿਚ ਅੱਗ ਲੱਗਣ ਕਾਰਨ ਕਰੋੜਾਂ ਦਾ ਨੁਕਸਾਨ
Ad Position 24