11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਜੀਦਾ ਫ਼ੈਕਟਰੀ ਮਾਲਕਾਂ ਵਿਰੁੱਧ ਧਰਨੇ 'ਤੇ ਬੈਠੇ ਮਜ਼ਦੂਰਾਂ ਨੂੰ ਪੁਲਿਸ ਵਲੋਂ ਚੁੱਕ ਕੇ ਥਾਣੇ ਬੰਦ ਕਰਨ ਦੇ ਵਿਰੋਧ 'ਚ ਕਿਸਾਨਾਂ ਤੇ ਮਜ਼ਦੂਰਾਂ ਨੇ ਘੇਰਿਆ ਥਾਣਾ

Ad Position 21
No active advertisement
ਅਜੀਤ ਡੈਸਕ 28-04-2026

ਸੰਗਤ ਮੰਡੀ, 27 ਅਪ੍ਰੈਲ (ਸੁਖਤੇਜ ਧਾਲੀਵਾਲ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਸਪੋਰਟਕਿੰਗ ਫ਼ੈਕਟਰੀ ਜੀਂਦਾ ਦੇ ਦਰਜਨਾਂ ਮਜ਼ਦੂਰ ਮਰਦ ਔਰਤਾਂ ਤੇ ਜਥੇਬੰਦੀਆਂ ਦੇ ਆਗੂਆਂ ਨੂੰ ਅੱਜ ਬਠਿੰਡਾ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਥਾਣਾ ਨੰਦਗੜ੍ਹ ਵਿਖੇ ਲਿਆਂਦਾ ਗਿਆ, ਜਦੋਂ ਇਸ ਦੀ ਭਿਣਕ ਕਿਸਾਨਾਂ ਤੇ ਮਜ਼ਦੂਰ ਆਗੂਆਂ ਨੂੰ ਲੱਗੀ ਤਾਂ ਉਨ੍ਹਾਂ ਥਾਣੇ ਦਾ ਘਿਰਾਓ ਕਰਕੇ ਭਗਵੰਤ ਮਾਨ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ¢ਦੱਸਣਯੋਗ ਹੈ ਕਿ ਪੁਲਿਸ ਵਲੋਂ ਨੌਜਵਾਨ ਆਗੂ ਸੁਖਵੀਰ ਸਿੰਘ ਖੇਮੂਆਣਾ ਤੇ ਮੰਗਾ ਆਜ਼ਾਦ ਤੋਂ ਇਲਾਵਾ ਜੀਦਾ ਫ਼ੈਕਟਰੀ ਦੀਆਂ 13 ਔਰਤਾਂ ਸਮੇਤ 66 ਮਜ਼ਦੂਰਾਂ ਨੂੰ ਗਿ੍ਫ਼ਤਾਰ ਕਰਕੇ ਥਾਣਾ ਨੰਦਗੜ੍ਹ ਲਿਆਂਦਾ ਗਿਆ ਸੀ¢ ਇਸ ਦਾ ਪਤਾ ਲੱਗਦਿਆਂ ਹੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਬੀ.ਕੇ.ਯੂ. ਏਕਤਾ (ਉਗਰਾਹਾਂ) ਦੇ ਬਲਾਕ ਆਗੂ ਰਾਮ ਸਿੰਘ ਕੋਟਗੁਰੂ, ਭਾਰਤ ਨੌਜਵਾਨ ਸਭਾ ਦੇ ਆਗੂ ਜਸਕਰਨ ਸਿੰਘ ਗੋਰਾ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਗੁਰਵਿੰਦਰ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਦੀ ਅਗਵਾਈ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਮਜ਼ਦੂਰਾਂ ਨੂੰ ਮਿਲ ਕੇ ਉਨ੍ਹਾਂ ਦੇ ਚਾਹ ਪਾਣੀ ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ¢ ਇਸ ਮੌਕੇ ਉਨ੍ਹਾਂ ਥਾਣਾ ਨੰਦਗੜ੍ਹ ਦੇ ਮੁਖੀ ਨਾਲ ਮੁਲਾਕਾਤ ਕਰਕੇ ਗਿ੍ਫ਼ਤਾਰ ਮਜ਼ਦੂਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੇ ਖਾਣ ਪੀਣ ਦੇ ਪ੍ਰਬੰਧ ਕਰਨ ਦੀ ਮੰਗ ਕੀਤੀ ਅਤੇ ਪੁਲਿਸ ਦੇ ਜ਼ਬਰ ਵਿਰੁੱਧ ਥਾਣੇ ਅੱਗੇ ਧਰਨਾ ਦਿੱਤਾ ਸ਼ੁਰੂ ਕਰ ਗਿਆ¢ ਧਰਨੇ ਨੂੰ ਉਕਤ ਆਗੂਆਂ ਤੋਂ ਇਲਾਵਾ ਕਿਸਾਨ ਆਗੂ ਗੁਰਪਾਸ਼ ਸਿੰਘ, ਜਸਕਰਨ ਸਿੰਘ ਕੋਟਗੁਰੂ, ਮਲਕੀਤ ਸਿੰਘ ਗੱਗੜ, ਖੇਤ ਮਜ਼ਦੂਰ ਆਗੂ ਕਾਲਾ ਸਿੰਘ ਸਿੰਘੇਵਾਲਾ ਨੇ ਸੰਬੋਧਨ ਕੀਤਾ¢ ਬੁਲਾਰਿਆਂ ਨੇ ਮੰਗ ਕੀਤੀ ਕਿ ਗਿ੍ਫ਼ਤਾਰ ਮਜ਼ਦੂਰਾਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ¢ ਬੁਲਾਰਿਆਂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਅਤੇ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਕਾਨੂੰਨ ਮੁਤਾਬਿਕ ਮਜ਼ਦੂਰਾਂ ਨੂੰ ਤਨਖ਼ਾਹ, ਛੁੱਟੀਆਂ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਤੋਂ ਇਨਕਾਰੀ ਅਤੇ ਮਜ਼ਦੂਰ ਮਰਦ ਔਰਤਾਂ ਦਾ ਸ਼ੋਸ਼ਣ ਕਰਨ ਦੇ ਦੋਸ਼ੀ ਫ਼ੈਕਟਰੀ ਮਾਲਕਾਂ ਅਤੇ ਮੈਨੇਜਮੈਂਟ 'ਤੇ ਕਾਰਵਾਈ ਕਰਨ ਦੀ ਥਾਂ ਉਲਟਾ ਪੀੜਤ ਮਜ਼ਦੂਰਾਂ 'ਤੇ ਜ਼ਬਰ ਢਾਹੁਣ ਦੇ ਰਾਹ ਪੈ ਗਈ ਹੈ¢ ਬੁਲਾਰਿਆਂ ਨੇ ਦੋਸ਼ ਲਾਇਆ ਕਿ ਆਪ ਸਰਕਾਰ ਨਿਯਮਾਂ ਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਥਾਂ ਫ਼ੈਕਟਰੀ ਮਾਲਕਾਂ ਦੀ ਰਖੇਲ ਵਾਂਗ ਕੰਮ ਕਰ ਰਹੀ ਹੈ¢ ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ 'ਚ ਕਿਹਾ ਕਿ ਜੇਕਰ ਸਰਕਾਰ ਨੇ ਫ਼ੈਕਟਰੀ ਵਿਚ ਕੰਮ ਕਰਦੇ ਮਜ਼ਦੂਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਾ ਦਵਾਇਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਸੱਤ ਰਾਜ ਸਭਾ ਮੈਂਬਰ ਭਾਜਪਾ ਵਿਚ ਸ਼ਾਮਿਲ ਹੋਣ 'ਤੇ 'ਆਪ' ਆਗੂ ਬੁਖਲਾਹਟ 'ਚ-ਗੁਰਵਿੰਦਰ ਭਗਤਾ <br/> ਅਗਲੀ ਖ਼ਬਰ ਸਪੋਰਟਕਿੰਗ ਇੰਡੀਆ ਲਿਮਟਿਡ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਕੀਤਾ ਜਾ ਰਿਹਾ ਪ੍ਰਦਰਸ਼ਨ ਅਤੇ ਧਰਨਾ ਜਾਰ...
Ad Position 24