ਭਗਤਾ ਭਾਈਕਾ, 27 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦਾ ਭਾਜਪਾ ਵਿਚ ਸ਼ਾਮਿਲ ਹੋਣਾ ਇਹ ਸਾਫ਼ ਦਰਸਾਉਂਦਾ ਹੈ ਕਿ ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀ ਵਿਕਾਸਪ੍ਰਧ ਨੀਤੀ ਅਤੇ ਸਥਿਰ ਰਾਜਨੀਤੀ ਉੱਤੇ ਲੋਕਾਂ ਦਾ ਭਰੋਸਾ ਵਧ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੈਂਬਰ ਗੁਰਵਿੰਦਰ ਸਿੰਘ ਭਗਤਾ ਨੇ ਇਥੇ ਪ੍ਰੈੱਸ ਰਿਲੀਜ ਰਾਹੀ ਕੀਤਾ | ਸ. ਭਗਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਅੰਦਰੂਨੀ ਹਾਲਾਤ ਲਗਾਤਾਰ ਖਰਾਬ ਹੋ ਰਹੇ ਹਨ ਅਤੇ ਆਪ ਆਪਣੇ ਆਗੂਆਂ ਅਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾ ਉਪਰ ਖਰਾ ਉਤਰਨ ਵਿਚ ਫੇਲ੍ਹ ਸਾਬਤ ਹੋਈ ਹੈ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਵੱਡੇ-ਵੱਡੇ ਵਾਅਦੇ ਕੀਤੇ ਸਨ, ਉਹ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਪਾਰਟੀ ਆਗੂਆਂ ਦੇ ਨਾਲ ਨਾਲ ਲੋਕਾਂ ਦੇ ਮਨਾਂ ਵਿਚ ਨਾਰਾਜ਼ਗੀ ਵਧਦੀ ਜਾ ਰਹੀ ਹੈ | ਭਗਤਾ ਨੇ ਕਿਹਾ ਕਿ ਸੱਤ ਰਾਜ ਸਭਾ ਮੈਂਬਰਾਂ ਦਾ ਭਾਜਪਾ ਵਿੱਚ ਆਉਣਾ ਕੋਈ ਆਮ ਘਟਨਾ ਨਹੀਂ, ਸਗੋਂ ਇਹ ਇੱਕ ਰਾਜਨੀਤਿਕ ਸੁਨੇਹਾ ਹੈ ਕਿ ਦੇਸ਼ ਦੇ ਚੁਣੇ ਹੋਏ ਨੁਮਾਇੰਦੇ ਵਿਕਾਸ, ਪਾਰਦਰਸ਼ਤਾ ਅਤੇ ਰਾਸ਼ਟਰੀ ਹਿੱਤਾਂ ਦੀ ਰਾਜਨੀਤੀ ਨਾਲ ਜੁੜਨਾ ਚਾਹੁੰਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਆਪ ਆਗੂਆਂ ਦੀ ਬੁਖਲਾਹਟ ਸਪੱਸ਼ਟ ਦਿਖਾਈ ਦੇ ਰਹੀ ਹੈ ਕਿਉਂਕਿ ਉਹ ਆਪਣੇ ਹੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦਾ ਭਰੋਸਾ ਗੁਆ ਰਹੇ ਹਨ | ਭਾਜਪਾ ਹਮੇਸ਼ਾਂ ਰਾਸ਼ਟਰ ਨਿਰਮਾਣ ਅਤੇ ਲੋਕ-ਹਿਤੈਸ਼ੀ ਨੀਤੀਆਂ ਲਈ ਵਚਨਬੱਧ ਰਹੀ ਹੈ ਅਤੇ ਭੱਵਿੱਖ ਵਿਚ ਹੋਰ ਵੀ ਮਜਬੂਤ ਧਿਰ ਸਾਬਤ ਹੋਵੇਗੀ |