ਮਹਿਰਾਜ, 27 ਅਪ੍ਰੈਲ (ਸੁਖਪਾਲ ਮਹਿਰਾਜ): ਪੰਜਾਬ ਸਰਕਾਰ ਵਲੋਂ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਲਾਗੂ ਕਰਨ ਦੀ ਖ਼ੁਸ਼ੀ ਵਿਚ ਆਮ ਆਦਮੀ ਪਾਰਟੀ ਵਲੋਂ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਫਲਾਈਆ ਵਾਲਾ ਪੱਤੀ ਸੌਲ ਮਹਿਰਾਜ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ | ਇਸ ਦੌਰਾਨ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਬਣਾਇਆ ਗਿਆ ਇਹ ਕਾਨੂੰਨ ਧਾਰਮਿਕ ਭਾਵਨਾਵਾਂ ਦੀ ਰੱਖਿਆ ਲਈ ਇੱਕ ਇਤਿਹਾਸਕ ਕਦਮ ਹੈ ਅਤੇ ਇਸ ਨਾਲ ਸਮਾਜ ਵਿਚ ਅਮਨ-ਚੈਨ ਅਤੇ ਭਾਈਚਾਰੇ ਨੂੰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਹੁਣ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ | ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਬੇਅਦਬੀ ਕਾਨੂੰਨ ਬਾਰੇ ਕਿਹਾ ਕਿ ਇਸ ਅਧੀਨ 25 ਲੱਖ ਰੁਪਏ ਤੱਕ ਜੁਰਮਾਨਾ ਅਤੇ 10 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਮੇਂ ਦੀ ਮੰਗ ਸੀ ਅਤੇ ਇਸ ਨਾਲ ਧਾਰਮਿਕ ਭਾਵਨਾਵਾਂ ਦੀ ਰੱਖਿਆ ਮਜ਼ਬੂਤ ਹੋਵੇਗੀ | ਸਮਾਗਮ ਦੌਰਾਨ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਪੀ.ਏ ਸੁੱਖੀ ਮੱਲੂਆਣਾ, ਮਾਰਕੀਟ ਕਮੇਟੀ ਰਾਮਪੁਰਾ ਦੇ ਚੇਅਰਮੈਨ ਦਰਸ਼ਨ ਸਿੰਘ ਸੋਹੀ, ਟਰੱਕ ਯੂਨੀਅਨ ਰਾਮਪੁਰਾ ਦੇ ਪ੍ਰਧਾਨ ਯੋਧਾ ਮਹਿਰਾਜ, ਚੇਅਰਮੈਨ ਜਗਸੀਰ ਸਿੰਘ ਵੈਦ, ਕੁਲਵੰਤ ਸਿੰਘ, ਸਰਪੰਚ ਲੱਖਾ ਪਿੱਪਲੀ, ਹੈਪੀ ਸਿੰਘ ਮਹਿਲ, ਬੂਟਾ ਸਿੰਘ, ਬੂਰਾਂ ਨੰਬਰਦਾਰ, ਗੁਰਦੀਪ ਸਿੰਘ ਢੂਲੇ ਵਾਲਾ, ਪਰਮਜੀਤ ਸਿੰਘ, ਨਵਦੀਪ ਨੀਟਾ, ਸਾਬਕਾ ਐਮ.ਸੀ ਲੱਖਾ ਸਿੰਘ, ਜੱਸਾ ਸਿੰਘ ਅਤੇ ਅਧਿਆਪਕ ਹਰਚਰਨ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ |