11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪੰਜਾਬ 'ਚ ਅਗਾਮੀ ਚੋਣਾਂ ਦੌਰਾਨ ਭਾਜਪਾ ਵੱਡੀ ਸ਼ਕਤੀ ਵਜੋਂ ਉਭਰੇਗੀ-ਸਵਰਨ ਬੁਰਜ <br/>

Ad Position 21
No active advertisement
ਅਜੀਤ ਡੈਸਕ 28-04-2026
ਭਗਤਾ ਭਾਈਕਾ, 27 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਪੰਜਾਬ ਦੀ ਸਿਆਸਤ ਵਿਚ ਵੱਡੀ ਤਬਦੀਲੀ ਦੇਖਣ ਦੇ ਨਾਲ-ਨਾਲ ਭਾਜਪਾ ਬੇਹੱਦ ਮਜ਼ਬੂਤ ਧਿਰ ਵਜੋਂ ਉੱਭਰ ਰਹੀ ਹੈ | ਪੰਜਾਬ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਭਾਰਤੀ ਜਨਤਾ ਪਾਰਟੀ ਨੂੰ ਇਕ ਮਜ਼ਬੂਤ ਅਤੇ ਭਰੋਸੇਮੰਦ ਵਿਕਲਪ ਵਜੋਂ ਦੇਖ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ (ਐਸ ਸੀ) ਮੋਰਚਾ ਦਿਹਾਤੀ ਬਠਿੰਡਾ ਦੇ ਪ੍ਰਧਾਨ ਸਵਰਨ ਸਿੰਘ ਬੁਰਜ ਲੱਧਾ ਨੇ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ | ਸਵਰਨ ਸਿੰਘ ਬੁਰਜ ਲੱਧਾ ਨੇ ਕਿਹਾ ਕਿ ਪੰਜਾਬ ਦੇ ਕੋਨੇ-ਕੋਨੇ ਵਿਚ ਭਾਜਪਾ ਦਾ ਵਧਦਾ ਹੋਇਆ ਗ੍ਰਾਫ਼ ਇਸ ਗੱਲ ਦਾ ਸਬੂਤ ਹੈ ਕਿ ਸੂਬੇ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਕਾਸ ਤੋਂ ਬੇਹੱਦ ਪ੍ਰਭਾਵਿਤ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਭਾਜਪਾ ਨੂੰ ਸਿਰਫ਼ ਸ਼ਹਿਰੀ ਪਾਰਟੀ ਮੰਨਿਆ ਜਾਂਦਾ ਸੀ, ਪਰ ਅੱਜ ਪਿੰਡਾਂ ਅਤੇ ਕਿਸਾਨਾਂ ਵਿਚ ਵੀ ਪਾਰਟੀ ਦਾ ਆਧਾਰ ਤੇਜ਼ੀ ਨਾਲ ਵੱਧ ਰਿਹਾ ਹੈ | ਪ੍ਰਧਾਨ ਮੰਤਰੀ ਮੋਦੀ ਵਲੋਂ ਸਿੱਖ ਕੌਮ ਅਤੇ ਪੰਜਾਬ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ, ਲੰਗਰ ਤੋਂ ਜੀ ਐੱਸ ਟੀ ਹਟਾਉਣਾ ਅਤੇ ਵੀਰ ਬਾਲ ਦਿਵਸ ਮਨਾਉਣ ਦੀ ਸ਼ੁਰੂਆਤ ਕਰਨਾ ਇਤਿਹਾਸਿਕ ਫੈਸਲੇ ਸਾਬਿਤ ਹੋਏ ਹਨ | ਨਰਿੰਦਰ ਮੋਦੀ ਨੇ ਪੰਜਾਬੀਆਂ ਦੇ ਦਿਲਾਂ ਵਿਚ ਭਾਜਪਾ ਲਈ ਖਾਸ ਥਾਂ ਬਣਾਈ ਹੈ | ਬੁਰਜ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਵੱਡੇ ਆਗੂਆਂ ਦਾ ਲਗਾਤਾਰ ਭਾਜਪਾ ਵਿਚ ਸ਼ਾਮਿਲ ਹੋਣਾ ਇਹ ਸਪੱਸ਼ਟ ਕਰਦਾ ਹੈ ਕਿ ਪੰਜਾਬ ਦਾ ਭਵਿੱਖ ਹੁਣ ਭਾਜਪਾ ਦੇ ਨਾਲ ਜੁੜਿਆ ਹੋਇਆ ਹੈ | ਸੂਬੇ ਵਿਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਅਤੇ ਆਰਥਿਕ ਸੰਕਟ ਕਾਰਨ ਲੋਕ ਹੁਣ ਸੂਬੇ ਨੂੰ ਸੁਰੱਖਿਆ ਅਤੇ ਖੁਸ਼ਹਾਲੀ ਦੇਣ ਵਾਲੀ ਸਰਕਾਰ ਚਾਹੁੰਦੇ ਹਨ | ਉਨ੍ਹਾਂ ਦਾਅਵਾ ਕਿ ਭਾਜਪਾ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਵਿਚ ਇਕ ਵੱਡੀ ਸ਼ਕਤੀ ਵਜੋਂ ਉਭਰੇਗੀ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਜ਼ਿਲੇ੍ਹ ਦੀਆਂ ਦਾਣਾ ਮੰਡੀਆਂ 'ਚ ਹੁਣ ਤੱਕ ਕਣਕ ਦੀ ਆਮਦ 6.87 ਲੱਖ ਮੀਟਰਿਕ ਟਨ ਤੋਂ ਪਾਰ ਅਗਲੀ ਖ਼ਬਰ -ਮਾਮਲਾ ਨੰਗੇ ਸਿਰ ਮੂਲ ਮੰਤਰ ਜਾਪ ਕਰਨ ਦਾ- ਪੱਛਮੀ ਬੰਗਾਲ ਦੀ ਸੰਸਦ ਮੈਂਬਰ ਸਾਇਨੀ ਘੋਸ਼ ਨੂੰ ਜਥੇਦਾਰ ਬਾਬਾ ਟੇਕ ਸਿੰਘ...
Ad Position 24