12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

9 ਗੋਲਡ, 11 ਸਿਲਵਰ ਅਤੇ 7 ਬ੍ਰੌਜ਼ ਮੈਡਲ ਜਿੱਤ ਕੇ ਖਿਡਾਰੀਆਂ ਨੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ <br/>

Ad Position 21
No active advertisement
28-04-2026
ਰਾਮਾਂ ਮੰਡੀ, 27 ਅਪ੍ਰੈਲ (ਤਰਸੇਮ ਸਿੰਗਲਾ)- ਖੇਡਾਂ ਦਾ ਹੱਬ ਮੰਨੇ ਜਾਣ ਵਾਲੇ ਸੇਂਟ ਜੇਵੀਅਰਜ ਸਕੂਲ ਰਿਫਾਇਨਰੀ ਰੋਡ ਪੱਕਾ ਕਲਾਂ ਦੇ ਵਿਦਿਆਰਥੀ ਲਗਾਤਾਰ ਤਿੰਨ ਸਾਲ ਤੋਂ ਕਰਾਟੇ ਚੈਂਪੀਅਨਸ਼ਿਪ ਆਪਣੇ ਨਾਮ ਕਰ ਰਹੇ ਹਨ¢ ਪਿਛਲੇ ਤਿੰਨ ਸਾਲਾਂ ਤੋਂ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਵਲ ਰਿਹਾ ਹੈ¢ 2023 ਕਰਾਟੇ ਚੈਂਪੀਅਨਸ਼ਿਪ ਜਿੱਤ ਦੀ ਲੜੀ ਨੂੰ ਜਾਰੀ ਰੱਖਦਿਆਂ 2026 ਦੀ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵੀ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਨਾਮ ਕੀਤੀ¢ ਪਿਛਲੇ ਦਿਨੀਂ ਬਠਿੰਡਾ ਵਿਚ ਆਯੋਜਿਤ ਪੰਜਵੀਂ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ 2026 ਵਿਚ ਸੇਂਟ ਜੇਵੀਅਰਜ਼ ਸਕੂਲ ਰਿਫਾਇਨਰੀ ਰੋਡ ਪੱਕਾ ਕਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ¢ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਮਿਸਟਰ ਜੈਕਬ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਹੋਈ ਇਸ ਕਰਾਟੇ ਚੈਂਪੀਅਨਸ਼ਿਪ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰਦਿਆਂ 9 ਗੋਲਡ, 11 ਸਿਲਵਰ ਅਤੇ 7 ਬ੍ਰਾਊਨਜ ਮੈਡਲ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ¢ ਕੈਂਪਸ ਇੰਚਾਰਜ ਜਗਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆ ਨੂੰ ਹਰਾ ਕੇ ਓਵਰਆਲ ਟਰਾਫ਼ੀ ਜਿੱਤੀ¢ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ਮਿਸਟਰ ਥੋਮਸ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੇਂਟ ਜੇਵੀਅਰਜ਼ ਸਕੂਲ ਪੱਕਾ ਕਲਾਂ ਦੀ ਇਸ ਬਰਾਂਚ ਨੇ ਪਿਛਲੇ ਸਾਲ ਤੋਂ ਲੈ ਕੇ ਕਰਾਟੇ ਚੈਂਪੀਅਨਸ਼ਿਪ ਵਿਚ ਲਗਾਤਾਰ ਆਪਣੀ ਜਿੱਤ ਬਰਕਰਾਰ ਰੱਖਦਿਆਂ ਇਸ ਵਾਰ ਵੀ ਅਗਸਤ ਵਿਚ ਹੋਣ ਵਾਲੀ ਸਟੇਟ ਪੱਧਰੀ ਚੈਂਪੀਅਨਸ਼ਿਪ ਵਿਚ ਆਪਣੀ ਥਾਂ ਪੱਕੀ ਕਰ ਲਈ ਹੈ¢ ਇਸ ਮੌਕੇ ਕੋਚ ਮਿਸੂ, ਮੈਡਮ ਰੁਪਿੰਦਰ ਕੌਰ ਅਤੇ ਮੈਡਮ ਅਮਨਦੀਪ ਕੌਰ ਵੀ ਮੌਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਸੰਗਤ ਤੋਂ ਗੁਰਥੜੀ ਪਿੰਡ ਨੂੰ ਜੋੜਨ ਵਾਲੀ ਸੜਕ 'ਤੇ 2 ਸਾਲ ਪਹਿਲਾਂ ਮੋਟਾ ਬੱਜਰ ਪਾ ਕੇ ਬਣਾਉਣਾ ਭੁੱਲੀ ਸਰਕਾਰ <br/>... ਅਗਲੀ ਖ਼ਬਰ ਆਮ ਆਦਮੀ ਕਲੀਨਿਕ ਰਾਮਪੁਰਾ ਵਿਖੇ ਮਲੇਰੀਆ ਸੰਬੰਧੀ ਕੀਤਾ ਜਾਗਰੂਕ <br/>
Ad Position 24