12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੈਂਪ ਜਰੂਰੀ- ਚੇਅਰਮੈਨ ਐੱਸ.ਐੱਸ. ਚੱਠਾ <br/> ਫਤਿਹ ਕਾਲਜ ਦੀਆਂ 21 ਵਿਦਿਆਰਥਣਾਂ ਦਾ ਐਡਵੈਂਚਰ ਕੈਂਪ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 28-04-2026
ਰਾਮਪੁਰਾ ਫੂਲ, 27 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)-ਯੂਥ ਸਰਵਿਸਿਜ਼ ਪੰਜਾਬ ਵਲੋਂ ਹਰੀਕੇ ਪੱਤਣ ਵੈਟਲੈਂਡ, ਤਰਨ ਤਾਰਨ ਵਿਖੇ ਕਰਵਾਏ ਗਏ ਸੂਬਾ ਪੱਧਰੀ ਐਡਵੈਂਚਰ/ਹਾਇਕਿੰਗ ਟ੍ਰੈਕਿੰਗ ਕੈਂਪ ਵਿਚ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੀਆਂ 21 ਵਿਦਿਆਰਥਣਾਂ ਨੇ ਸ਼ਾਨਦਾਰ ਭਾਗੀਦਾਰੀ ਦਰਜ ਕਰਵਾ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ¢ ਕੈਂਪ ਦੌਰਾਨ ਵਿਦਿਆਰਥਣਾਂ ਨੇ ਟ੍ਰੈਕਿੰਗ, ਟੀਮ ਵਰਕ, ਲੀਡਰਸ਼ਿਪ ਅਤੇ ਅਨੁਸ਼ਾਸਨ ਨਾਲ ਸੰਬੰਧਿਤ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ¢ ਸੰਸਥਾ ਦੇ ਚੇਅਰਮੈਨ ਐੱਸ. ਐੱਸ. ਚੱਠਾ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ¢ ਐਮ.ਡੀ. ਮਨਜੀਤ ਕÏਰ ਚੱਠਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਐਡਵੈਂਚਰ ਗਤੀਵਿਧੀਆਂ ਵਿਦਿਆਰਥਣਾਂ ਵਿਚ ਆਤਮਵਿਸ਼ਵਾਸ ਅਤੇ ਟੀਮ ਸਪਿਰਿਟ ਵਧਾਉਂਦੀਆਂ ਹਨ¢ ਡੀਨ ਅਕਾਦਮਿਕ ਡਾ. ਜਗਵਿੰਦਰ ਸਿੰਘ ਨੇ ਕਿਹਾ ਕਿ ਐਡਵੈਂਚਰ ਕੈਂਪ ਵਿਦਿਆਰਥੀਆਂ ਦੀਆਂ ਲੀਡਰਸ਼ਿਪ ਅਤੇ ਸਰਵਾਈਵਲ ਸਕਿੱਲਜ਼ ਨੂੰ ਨਿਖਾਰਦਾ ਹੈ¢ ਉਨ੍ਹਾਂ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਅਕਾਦਮਿਕ ਪ੍ਰੋਗਰਾਮਾਂ ਨਾਲ ਜੋੜ ਕੇ ਚਲਾਉਣ ਉੱਤੇ ਖ਼ੁਸ਼ੀ ਜ਼ਾਹਿਰ ਕੀਤੀ¢ ਪਿ੍ੰਸੀਪਲ ਬਘੇਲ ਸਿੰਘ ਨੇ ਦੱਸਿਆ ਕਿ ਵਿਦਿਆਰਥਣਾਂ ਨੇ ਕੈਂਪ ਵਿਚ ਬਹੁਤ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਹਿੱਸਾ ਲਿਆ ਅਤੇ ਇਸ ਨਾਲ ਉਨ੍ਹਾਂ ਵਿਚ ਕੁਦਰਤੀ ਚੁਣÏਤੀਆਂ ਨਾਲ ਨਜਿੱਠਣ ਦੀ ਯੋਗਤਾ ਵੀ ਵਧੀ ਹੈ¢ ਐਨ.ਐੱਸ.ਐੱਸ. ਕੋਆਰਡੀਨੇਟਰ ਪ੍ਰੋ. ਹਰਪ੍ਰੀਤ ਸ਼ਰਮਾ ਨੇ ਕਿਹਾ ਕਿ ਵਿਦਿਆਰਥਣਾਂ ਨੇ ਕੈਂਪ ਵਿਚ ਬਹੁਤ ਹੀ ਜੋਸ਼ ਅਤੇ ਜ਼ਿੰਮੇਵਾਰੀ ਨਾਲ ਹਿੱਸਾ ਲਿਆ ਅਤੇ ਹਰ ਗਤੀਵਿਧੀ ਵਿੱਚ ਉੱਤਮ ਪ੍ਰਦਰਸ਼ਨ ਕੀਤਾ¢ ਪ੍ਰੋਗਰਾਮ ਅਫ਼ਸਰ ਪ੍ਰੋ. ਸੋਨਵਿੰਦਰ ਸਿੰਘ,ਪ੍ਰੋ ਸੰਦੀਪ ਕੌਰ, ਪ੍ਰੋ ਕੁਮਾਰੀ ਸ਼ੈਲਜਾ, ਪ੍ਰੋ. ਵਰਿੰਦਰ ਕੌਰ ਅਤੇ ਪ੍ਰੋ. ਮਨਦੀਪ ਕੌਰ ਨੇ ਆਪਣੇ ਬਿਆਨ ਵਿਚ ਕਿਹਾ ਕਿ ਇਸ ਕੈਂਪ ਨੇ ਵਿਦਿਆਰਥਣਾਂ ਵਿਚ ਆਤਮਵਿਸ਼ਵਾਸ, ਅਨੁਸ਼ਾਸਨ ਅਤੇ ਕੁਦਰਤ ਪ੍ਰਤੀ ਜੁੜਾਅ ਨੂੰ ਹੋਰ ਮਜ਼ਬੂਤ ਕੀਤਾ ਹੈ¢ ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ¢

Ad Position 22
No active advertisement
ਪਿਛਲੀ ਖ਼ਬਰ ਫਤਿਹ ਕਾਲਜ ਦੀਆਂ 21 ਵਿਦਿਆਰਥਣਾਂ ਦਾ ਐਡਵੈਂਚਰ ਕੈਂਪ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸੰਗਤ ਤੋਂ ਗੁਰਥੜੀ ਪਿੰਡ ਨੂੰ ਜੋੜਨ ਵਾਲੀ ਸੜਕ 'ਤੇ 2 ਸਾਲ ਪਹਿਲਾਂ ਮੋਟਾ ਬੱਜਰ ਪਾ ਕੇ ਬਣਾਉਣਾ ਭੁੱਲੀ ਸਰਕਾਰ <br/>...
Ad Position 24