12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਨਾਜਾਇਜ਼ ਕਬਜ਼ਿਆਂ ਅਤੇ ਝੁੱਗੀ-ਝੌਂਪੜੀ ਮਸਲੇ 'ਤੇ ਸਮਾਜ ਸੇਵੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 28-04-2026
ਬਠਿੰਡਾ, 27 ਅਪ੍ਰੈਲ (ਪ੍ਰੀਤਪਾਲ ਸਿੰਘ ਰੋਮਾਣਾ)-ਸ਼ਹਿਰ ਵਿਚ ਵੱਧ ਰਹੇ ਨਜਾਇਜ਼ ਕਬਜ਼ਿਆਂ ਅਤੇ ਪੁਲਾਂ ਹੇਠ ਬਣੀਆਂ ਝੁੱਗੀ-ਝੌਂਪੜੀਆਂ ਚੁਕਵਾਉਣ ਨੂੰ ਲੈ ਕੇ ਸ਼ਹਿਰ ਦੇ ਸਮਾਜ ਸੇਵੀਆਂ ਵਲੋਂ ਨਗਰ ਨਿਗਮ ਬਠਿੰਡਾ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਨਗਰ ਨਿਗਮ ਕਮਿਸ਼ਨਰ ਲਵਜੀਤ ਕੌਰ ਕਲਸੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਦੌਰਾਨ ਸ਼ਹਿਰ ਦੀਆਂ ਝੀਲਾਂ ਦੇ ਆਲੇ-ਦੁਆਲੇ ਬਣੀਆਂ ਝੁੱਗੀਆਂ ਝੌਂਪੜੀਆਂ ਅਤੇ ਉਨ੍ਹਾਂ ਕਾਰਨ ਪੈਦਾ ਹੋ ਰਹੀ ਗੰਦਗੀ, ਟ੍ਰੈਫਿਕ ਸਮੱਸਿਆ ਅਤੇ ਆਮ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ | ਇਸ ਦੌਰਾਨ ਸੰਸਥਾਵਾਂ ਦੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ, ਸਮਾਜ ਸੇਵੀ ਗੁਰਵਿੰਦਰ ਸ਼ਰਮਾ, ਸੰਜੀਵ ਗੋਇਲ ਨੇ ਦੱਸਿਆ ਕਿ ਸ਼ਹਿਰ ਅੰਦਰ ਸੜਕਾਂ ਅਤੇ ਪੁੱਲਾਂ ਹੇਠਾਂ ਬਣਾਈਆਂ ਝੁੱਗੀਆਂ ਨੂੰ ਹਟਾਉਣ, ਰੇਹੜੀਆਂ/ਖੋਖੇ/ਅੱਡੇ ਵਾਲਿਆਂ ਦੀ ਵੈਰੀਫਿਕੇਸ਼ਨ, ਭੀੜ ਵਾਲੇ ਬਾਜ਼ਾਰਾਂ ਅਤੇ ਚੌਕਾਂ ਦੀ ਥਾਂ ਕੋਈ ਹੋਰ ਬਦਲਵਾਂ ਥਾਂ, ਈ-ਰਿਕਸ਼ੀਆਂ/ਆਟੋ ਵਾਲਿਆਂ ਦੀ ਵੈਰੀਫਿਕੇਸ਼ਨ, ਖਾਣ ਪੀਣ ਵਾਲੀਆਂ ਰੇਹੜੀਆਂ ਦੀ ਫੂਡ ਕੁਆਇਲਟੀ ਦੀ ਚੈਕਿੰਗ, ਗਲਤ ਅਧਾਰ ਕਾਰਡ, ਵੋਟਰ ਕਾਰਡ ਬਣਾਉਣ ਤੋਂ ਇਲਾਵਾ ਸ਼ਹਿਰ ਦੇ ਰਜਿੰਦਰਾ ਕਾਲਜ, ਸਬਜ਼ੀ ਮੰਡੀ ਰੋਡ ਉਪਰ ਰੇਹੜੀ ਵਾਲਿਆਂ ਵਲੋਂ ਸੜਕਾਂ ਉਪਰ ਕੀਤੇ ਗਏ ਨਜਾਇਜ਼ ਕਬਜ਼ੇ ਨੂੰ ਚੁਕਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਝੀਲਾਂ ਵਰਗੀਆਂ ਸਰਕਾਰੀ ਜਗ੍ਹਾ 'ਤੇ ਕਬਜ਼ਾ ਹੋਣਾ ਨਾ ਸਿਰਫ਼ ਵਾਤਾਵਰਨ ਲਈ ਹਾਨੀਕਾਰਕ ਹੈ, ਸਗੋਂ ਸ਼ਹਿਰ ਦੀ ਸੋਭਾ ਨੂੰ ਵੀ ਨੁਕਸਾਨ ਪਹੁੰਚਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਸ਼ਹਿਰ 'ਚ ਸਰਕਾਰੀ ਥਾਵਾਂ ਉਪਰ ਬਣੀਆਂ ਝੁੱਗੀਆਂ ਝੌਂਪੜੀਆਂ ਨੂੰ ਤੁਰੰਤ ਹਟਾ ਕੇ ਇਲਾਕੇ ਨੂੰ ਸੁੰਦਰ ਬਣਾਇਆ ਜਾਵੇ | ਨਿਗਮ ਕਮਿਸ਼ਨਰ ਲਵਜੀਤ ਕੌਰ ਕਲਸੀ ਨੇ ਸੰਸਥਾਵਾਂ ਦੇ ਅਹੁਦੇਦਾਰਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਬਣਦੀ ਕਾਰਵਾਈ ਜਲਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਗ਼ੈਰ-ਕਾਨੰੂਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ-ਡਿਪਟੀ ਕਮਿਸ਼ਨਰ <br... ਅਗਲੀ ਖ਼ਬਰ ਬਠਿੰਡਾ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਔਰਤ ਸਮੇਤ ਪੰਜ ਗਿ੍ਫ਼ਤਾਰ
Ad Position 24