ਨਥਾਣਾ, 27 ਅਪ੍ਰੈਲ (ਗੁਰਦਰਸ਼ਨ ਲੁੱਧੜ)- ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਵਲੋਂ ਪੀ.ਐੱਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰਾ ਵਿਖੇ ਇੱਕ ਸਮਾਰੋਹ ਦÏਰਾਨ ਨਵੀਂ ਬਣੀ ਕੰਪਿਊਟਰ ਲੈਬ ਦਾ ਉਦਘਾਟਨ ਕਰਕੇ ਵਿਦਿਆਰਥੀਆਂ ਲਈ ਸਮਰਪਿਤ ਕੀਤਾ ਗਿਆ¢ ਸਕੂਲ ਦੇ ਪਿ੍ੰਸੀਪਲ ਜਸਵੀਰ ਸਿੰਘ ਬੇਗਾ ਨੇ ਦੱਸਿਆ ਕਿ ਸਕੂਲ ਨੂੰ ਆਈ ਗਰਾਂਟ ਸਦਕਾ ਨਵੀਂ ਬਣੀ ਕੰਪਿਊਟਰ ਲੈਬ ਨਾਲ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਾਪਤ ਹੋਵੇਗੀ¢ ਇਸ ਪ੍ਰੋਗਰਾਮ ਦÏਰਾਨ ਸਕੂਲੀ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਸਬੰਧੀ ਗੀਤ,ਡਾਂਸ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ¢ ਇਸ ਮੌਕੇ ਹਰਮੰਦਰ ਸਿੰਘ ਬਰਾੜ ਸਿੱਖਿਆ ਕੋਆਰਡੀਨੇਟਰ ਮਾਲਵਾ ਜ਼ੋਨ (ਪੱਛਮੀ), ਜਸਕਰਨ ਸਿੰਘ ਬਲਾਕ ਸਿੱਖਿਆ ਕੋਆਰਡੀਨੇਟਰ, ਪਿ੍ੰਸੀਪਲ ਆਸ਼ੂ ਸਿੰਘ ਚੱਕ ਫਤਿਹ ਸਿੰਘ ਵਾਲਾ, ਕੁਲਵਿੰਦਰ ਸਿੰਘ ਕਟਾਰੀਆ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਲਹਿਰਾ ਬੇਗਾ, ਗਗਨਦੀਪ ਕÏਰ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਪੂਹਲੀ,ਮੁੱਖ ਅਧਿਆਪਕ ਸੰਜੀਵ ਕੁਮਾਰ ਸਰਕਾਰੀ ਹਾਈ ਸਕੂਲ ਬੀਬੀਵਾਲਾ,ਪਿੰਡ ਗੋਬਿੰਦਪੁਰਾ ਦੇ ਸਰਪੰਚ ਅਵਤਾਰ ਸਿੰਘ ਬੂਟਾ, ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸੁਮਨਪ੍ਰੀਤ ਕÏਰ, ਪੰਚਾਇਤ ਦੇ ਮੈਂਬਰ ਹੋਰ ਪਤਵੰਤੇ ਸੱਜਣ ਅਤੇ ਬੱਚਿਆਂ ਦੇ ਮਾਪੇ ਸ਼ਾਮਿਲ ਸਨ¢ ਇਸ ਸਮਾਗਮ ਦੀ ਸਫਲਤਾ ਲਈ ਲੈਕਚਰਾਰਾਂ ਮੈਡਮ ਗਲੋਰੀ, ਡਾ: ਰਣਜੋਧ ਸਿੰਘ, ਚਮਕੌਰ ਸਿੰਘ, ਸੁਖਵਿੰਦਰ ਕੌਰ, ਅਧਿਆਪਕਾਂ ਵਿਪਨ ਕੁਮਾਰ, ਰਮਨਦੀਪ ਕੌਰ, ਗੁਰਮੀਤ ਕੌਰ, ਰੂਬੀ ਮਹਿਤਾ, ਜਰਨੈਲ ਸਿੰਘ, ਜਸਵਿੰਦਰ ਸਿੰਘ, ਰਜਨਦੀਪ ਕੌਰ, ਰਾਜਪ੍ਰੀਤ ਕੌਰ, ਮਮਤਾ ਭੰਡਾਰੀ, ਗੁਰਸ਼ਰਨ ਕੌਰ ਅਤੇ ਪਦਮਰਾਜ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ¢