11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੀ. ਆਈ. ਏ. ਸਟਾਫ਼ ਵਲੋਂ ਹੈਰੋਇਨ ਅਤੇ ਲੱਖਾਂ ਦੀ ਡਰੱਗ ਮਨੀ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 12-05-2026

ਬਠਿੰਡਾ, 11 ਮਈ (ਸੱਤਪਾਲ ਸਿੰਘ ਸਿਵੀਆਂ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਬਠਿੰਡਾ ਦੇ ਸੀ.ਆਈ.ਏ. ਸਟਾਫ਼.-2 ਵਲੋਂ ਇਕ ਵਿਅਕਤੀ ਨੂੰ ਹੈਰੋਇਨ ਅਤੇ ਲੱਖਾਂ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ, ਜਿਸ ਦੇ ਖਿਲਾਫ਼ ਥਾਣਾ ਥਰਮਲ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ-2 ਦੇ ਸਹਾਇਕ ਥਾਣੇਦਾਰ ਰਾਜਵੀਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਬਠਿੰਡਾ ਦੇ ਗੋਨਿਆਣਾ ਰੋਡ 'ਤੇ ਗਸ਼ਤ ਕਰ ਰਹੀ ਸੀ ਤਾਂ ਸਥਾਨਕ ਟਰਾਂਸਪੋਰਟ ਨਗਰ ਵਿਚ ਸਥਿਤ ਬੰਦ ਪਈਆਂ ਦੁਕਾਨਾਂ ਦੇ ਸਾਹਮਣੇ ਖੜੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਅਤੇ 7 ਲੱਖ 15 ਹਜ਼ਾਰ ਰੁਪਏ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਵਿਕਰਮਜੀਤ ਸਿੰਘ ਉਰਫ਼ ਵਿੱਕੀ ਵਾਸੀ ਪਰਜਾਪਤ ਕਾਲੋਨੀ ਬਠਿੰਡਾ ਹਾਲ ਆਬਾਦ ਆਦਰਸ਼ ਨਗਰ ਬਠਿੰਡਾ ਵਜੋਂ ਹੋਈ ਹੈ, ਜਿਸ ਨੂੰ ਤੁਰੰਤ ਗਿ੍ਫ਼ਤਾਰ ਕਰਦਿਆਂ ਉਸ ਦੇ ਖਿਲਾਫ਼ ਸਬੰਧਿਤ ਥਾਣਾ ਥਰਮਲ ਵਿਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਰਾਜਵੀਰ ਸਿੰਘ ਨੇ ਦੱਸਿਆ ਕਿ ਮੱੁਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਕਥਿਤ ਦੋਸ਼ੀ ਦੇ ਖਿਲਾਫ ਪਹਿਲਾਂ ਵੀ ਬਠਿੰਡਾ ਦੇ ਵੱਖ-ਵੱਖ ਥਾਣਿਆਂ ਵਿਚ ਨਸ਼ਾ ਰੋਕੂ ਕਾਨੂੰਨ ਤਹਿਤ ਦੋ ਅਤੇ ਅਸਲਾ ਐਕਟ ਤਹਿਤ ਇਕ ਮੁਕੱਦਮਾ ਦਰਜ ਹੈ ਤੇ ਉਹ ਜਨਵਰੀ 2025 'ਚ ਜੇਲ੍ਹ ਤੋਂ ਬਾਹਰ ਆਇਆ ਸੀ ਤੇ ਮੁੜ ਨਸ਼ੇ ਦੇ ਧੰਦੇ ਵਿਚ ਜੁਟ ਗਿਆ ਸੀ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਆਕਲੀਆ ਜਲਾਲ ਵਿਖੇ ਫ਼ਾਇਰਿੰਗ ਦੌਰਾਨ ਇਕ ਦੇ ਗੋਲੀ ਵੱਜੀ- ਮੁਕੱਦਮਾ ਦਰਜ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਭੁੱਚੋ ਮੰਡੀ ਬਣੀ 'ਨਰਕ ਦਾ ਸ਼ਹਿਰ'
Ad Position 24