11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜਨਗਣਨਾ ਪਰਫਾਰਮੇ 'ਚੋਂ ਅਪਮਾਨਜਨਕ ਸ਼ਬਦ ਤੁਰੰਤ ਹਟਾਏ ਜਾਣ-ਠੇਕੇਦਾਰ ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 12-05-2026
ਬਠਿੰਡਾ, 11 ਮਈ (ਸੱਤਪਾਲ ਸਿੰਘ ਸਿਵੀਆਂ)- ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਸਾਲ 2026 ਦੀ ਜਨਗਣਨਾ ਲਈ ਜਾਰੀ ਕੀਤੇ ਆਨਲਾਈਨ ਪਰਫਾਰਮੇ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਠੇਕੇਦਾਰ ਨਛੱਤਰ ਸਿੰਘ ਧਾਲੀਵਾਲ ਨੇ ਇਸ ਦੀ ਸਖ਼ਤ ਨਿੰਦਾ ਕਰਦਿਆਂ ਇਹ ਸ਼ਬਦ ਪ੍ਰੋਫਾਰਮੇ 'ਚੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸ਼ਬਦ ਦੀ ਵਰਤੋਂ ਕਰਨਾ ਐਸ.ਸੀ./ਐਸ.ਟੀ. ਐਕਟ 1989 ਦੀ ਸਿੱਧੀ ਉਲੰਘਣਾ ਹੈ ਤੇ ਅਜਿਹੇ ਸ਼ਬਦ ਵਰਤਣ ਵਾਲੇ ਖ਼ਿਲਾਫ਼ ਪਰਚਾ ਦਰਜ ਹੋਣਾ ਚਾਹੀਦਾ ਹੈ ਪਰ ਇੱਥੇ ਸਰਕਾਰਾਂ ਖ਼ੁਦ ਇਸ ਦੀ ਵਰਤੋਂ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ 2011 ਦੀ ਜਨਗਣਨਾ ਵਿਚ 'ਮਜ਼੍ਹਬੀ ਸਿੱਖ' ਸ਼ਬਦ ਦੀ ਵਰਤੋਂ ਕੀਤੀ ਗਈ ਸੀ ਪਰ ਹੁਣ ਅਜਿਹੀ ਤਬਦੀਲੀ ਸਾਬਤ ਕਰਦੀ ਹੈ ਕਿ ਮੌਜੂਦਾ ਸਰਕਾਰਾਂ ਦਲਿਤ ਵਿਰੋਧੀ ਹਨ | ਨਛੱਤਰ ਸਿੰਘ ਧਾਲੀਵਾਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਆਨਲਾਈਨ ਪਰਫਾਰਮੇ ਵਿਚ ਸੋਧ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸ.ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਵਲੋਂ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਉਨ੍ਹਾਂ ਸਮੁੱਚੇ ਦਲਿਤ ਭਾਈਚਾਰੇ ਨੂੰ ਇਸ ਅਪਮਾਨਜਨਕ ਸ਼ਬਦ ਨੂੰ ਜਨਗਨਣਾ ਪ੍ਰੋਫਾਰਮੇ 'ਚੋਂ ਹਟਾਉਣ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕਜੁਟ ਹੋ ਕੇ ਲੜਾਈ ਲੜਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਬੀ ਜੀ ਐਨ ਸਕੂਲ ਵਿਖੇ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮਲੂਕਾ ਵਲੋਂ ਚੋਣ ਕਮੇਟੀ ਤੇ ਉਮੀਦਵਾਰਾਂ ਦਾ ਐਲਾਨ
Ad Position 24