12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬੀ.ਆਰ.ਸੀ. ਕਾਨਵੈਂਟ ਸਕੂਲ ਵਿਖੇ ਮਾਂ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 12-05-2026
ਭਗਤਾ ਭਾਈਕਾ, 11 ਮਈ (ਸੁਖਪਾਲ ਸਿੰਘ ਸੋਨੀ)- ਬੀ.ਆਰ.ਸੀ.ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਮਾਂ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ¢ ਸਮਾਗਮ ਦੌਰਾਨ ਸਕੂਲੀ ਬੱਚਿਆਂ ਦੀਆਂ ਮਤਾਵਾਂ ਨੇ ਵਿਸ਼ੇਸ਼ ਤੌਰ 'ਤੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ¢ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆ ਨੇ ਮਾਂਵਾਂ ਲਈ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ¢ ਵਿਦਿਆਰਥੀਆ ਨੇ ਸ਼ਬਦ, ਗੀਤ, ਭਾਸ਼ਣ ਤੇ ਨਾਟਕ ਰਾਹੀਂ ਮਾਂਵਾਂ ਦੇ ਦਿਲ ਦੀਆਂ ਭਾਵਨਾਵਾਂ ਨੂੰ ਬਿਆਨ ਕੀਤਾ¢ ਕੋਰੀਓਗ੍ਰਾਫਰ ਰਾਹੀਂ ਮਾਂ ਦੇ ਦਰਦ ਨੂੰ ਬਿਆਨ ਕੀਤਾ¢ ਮਤਾਵਾਂ ਲਈ ਵਿਸ਼ੇਸ਼ ਤੌਰ 'ਤੇ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ¢ ਹਰ ਇਕ ਮਾਂ ਨੂੰ ਸਤਿਕਾਰ ਵਜੋਂ ਸਟੇਜ 'ਤੇ ਬੁਲਾਇਆ ਗਿਆ¢ ਉਨ੍ਹਾਂ ਦਾ ਮਨੋਰੰਜਨ ਵੱਖ-ਵੱਖ ਖੇਡਾਂ ਖਿਡਾ ਕੇ ਕਰਵਾਇਆ ਗਿਆ¢ ਹਰ ਖੇਡ ਵਿਚੋਂ ਵਿਜੇਤਾ ਮਾਂ ਦਾ ਸਕੂਲ ਵਲੋਂ ਸਨਮਾਨ ਕੀਤਾ ਗਿਆ¢ਸਕੂਲ ਦੇ ਐਮ.ਡੀ. ਜਗਜੀਤ ਸਿੰਘ ਨੇ ਕਿਹਾ ਕਿ ਅੱਜ ਦੇ ਦÏਰ ਵਿੱਚ ਰਿਸ਼ਤੇ ਟੁੱਟਦੇ ਜਾ ਰਹੇ ਹਨ, ਵਿਦਿਆਰਥੀਆਂ ਨੂੰ ਰਿਸ਼ਤਿਆਂ ਦੀ ਕਦਰ ਕਰਨੀ ਸਿਖਾਉਣੀ ਬਹੁਤ ਜ਼ਰੂਰੀ ਹੈ¢ ਭਾਈਚਾਰਕ ਸਾਂਝ ਤਾਂ ਬਿਲਕੁਲ ਖ਼ਤਮ ਹੋ ਚੁੱਕੀ ਹੈ¢ ਮਾਂ ਨੂੰ ਰੱਬ ਦਾ ਰੂਪ ਮੰਨਿਆ ਜਾਂਦਾ ਹੈ¢ ਇਸੇ ਲਈ ਮਾਂ ਦਿਵਸ 'ਤੇ ਸਕੂਲ ਵਿਚ ਪ੍ਰੋਗਰਾਮ ਉਲੀਕਿਆ ਗਿਆ¢ਇਸ ਸਮੇਂ ਸਕੂਲ ਪਿ੍ੰਸੀਪਲ ਸ੍ਰੀਮਤੀ ਕਿਰਨਾ ਰਾਣੀ ਨੇ ਆਪਣੇ ਵਿਚਾਰ ਸਾਂਝੇ ਕੀਤੇ, ਤੇ ਸਕੂਲ ਸਮਾਗਮ ਵਿੱਚ ਪਹੰੁਚੀਆਂ ਹੋਈਆਂ ਮਾਂਵਾਂ ਨੂੰ ਜੀ ਆਇਆਂ ਆਖਿਆ¢ ਸਕੂਲ ਚੇਅਰਮੈਨ ਲਾਭ ਸਿੰਘ ਖੋਖਰ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਕਿਹਾ ਵਿਦਿਆਰਥੀਆਂ ਨੂੰ ਆਪਣੇ ਰਿਸ਼ਤਿਆਂ ਦੀ ਕਦਰ ਕਰਨੀ ਚਾਹੀਦੀ ਹੈ¢

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਭਾਈ ਲਾਲੋ ਜੀ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੇ ਵਿਦਿਆਰਥੀਆਂ ਨੇ 11ਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ-2026 ਵਿਚ ਮਾਰੀਆਂ ਮੱਲ...
Ad Position 24