12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗੁਰਦੁਆਰਾ ਸਾਹਿਬ ਭਾਈ ਲਾਲੋ ਜੀ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 12-05-2026
ਬਠਿੰਡਾ, 11 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਸ੍ਰੀ ਵਿਸ਼ਵਕਰਮਾ ਭਵਨ ਗੁਰਦੁਆਰਾ ਸਾਹਿਬ ਭਾਈ ਲਾਲੋ ਜੀ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਸ੍ਰੀ ਵਿਸ਼ਵਕਰਮਾ ਭਵਨ ਅਤੇ ਟੈਕਨੀਕਲ ਸੁਸਾਇਟੀ ਰਜਿ:, ਬਾਬਾ ਵਿਸ਼ਵਕਰਮਾਂ ਕਾਰਪੇਂਟਰ ਵੈਲਫ਼ੇਅਰ ਸੁਸਾਇਟੀ ਰਜਿ: ਅਤੇ ਬਾਬਾ ਵਿਸ਼ਵਕਰਮਾ ਉਸਾਰੀ ਠੇਕੇਦਾਰ ਵੈਲਫ਼ੇਅਰ ਸੁਸਾਇਟੀ ਰਜਿ: ਬਠਿੰਡਾ ਵਲੋਂ ਸਾਂਝੇ ਤੌਰ 'ਤੇ ਮਨਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨੀ ਜਥਾ ਭਾਈ ਪਵਿੱਤਰ ਸਿੰਘ ਨਾਹਰਾ, ਭਾਈ ਨਵਜੋਤ ਸਿੰਘ ਗਲਾਬਗੜ੍ਹ ਦਾ ਹਜ਼ੂਰੀ ਰਾਗੀ ਜਥਾ ਸ਼ਹੀਦ ਭਾਈ ਮਤੀ ਦਾਸ ਨਗਰ ਅਤੇ ਢਾਡੀ ਜਥਾ ਭਾਈ ਬਲਵਿੰਦਰ ਸਿੰਘ ਭਗਤਾ ਵਲੋਂ ਗੁਰਬਾਣੀ ਕੀਰਤਨ ਅਤੇ ਇਤਿਹਾਸਕ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸ੍ਰੀ ਅੰਿ੍ਮਤਸਰ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਸ਼ਿਰਕਤ ਕਰਦਿਆਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਜੀਵਨੀ ਬਾਰੇ ਚਾਨਣ ਪਾਉਂਦੇ ਕਿਹਾ ਕਿ ਰਾਮਗੜ੍ਹੀਆ ਪਰਿਵਾਰ ਦਾ ਗੁਰੂ ਪ੍ਰਤੀ ਸਮਰਪਣਤਾ ਬੇਮਿਸਾਲ ਸੀ | ਜਿਨ੍ਹਾਂ ਸੋਨੇ ਦੀ ਸਿਆਹੀ ਨਾਲ ਸ੍ਰੀ ਗੁਰੂ ਗ੍ਰੰਥ ਹੀ ਦੇ ਸਰੂਪ ਤਿਆਰ ਕਰਵਾਏ | ਸ਼ਹਿਰ ਦੀਆਂ ਉਕਤ ਸੁਸਾਇਟੀਆਂ ਵਲੋਂ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਤਰਲੋਚਨ ਸਿੰਘ ਧੀਮਾਨ, ਪ੍ਰਧਾਨ ਰਾਜਿੰਦਰ ਸਿੰਘ ਮਠਾੜੂ ਅਤੇ ਪ੍ਰਧਾਨ ਗੁਰਤੇਜ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਤਨ, ਮਨ, ਧਨ ਨਾਲ ਸੇਵਾ ਕੀਤੀ | ਭਾਈ ਚਰਨਜੀਤ ਸਿੰਘ ਖਿਆਲੀ ਵਾਲੇ ਵਲੋਂ ਸਟੇਜ ਸੰਭਾਲ ਬਾਖੂਬੀ ਕੀਤੀ ਗਈ | ਅੰਤ 'ਚ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਇੰਟਰ-ਹਾਊਸ ਕਬੱਡੀ ਟੂਰਨਾਮੈਂਟ ਕਰਵਾਇਆ <br/> ਅਗਲੀ ਖ਼ਬਰ ਬੀ.ਆਰ.ਸੀ. ਕਾਨਵੈਂਟ ਸਕੂਲ ਵਿਖੇ ਮਾਂ ਦਿਵਸ ਮਨਾਇਆ <br/>
Ad Position 24