12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੀ. ਆਈ. ਐਸ. ਸੀ. ਈ. ਮੋਗਾ ਜ਼ੋਨਲ ਖੇਡਾਂ 'ਚ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 12-05-2026
ਭਗਤਾ ਭਾਈਕਾ, 11 ਮਈ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਵਿਦਿਆਰਥੀਆਂ ਨੇ ਸੀ.ਆਈ. ਐਸ.ਸੀ.ਈ. ਮੋਗਾ ਜ਼ੋਨਲ ਖੇਡਾਂ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਜੋਗਿੰਦਰਾ ਕੌਨਵੈਂਟ ਸਕੂਲ ਫਿਰੋਜ਼ਪੁਰ ਵਿਖੇ ਮੁਕਾਬਲਿਆਂ ਦੌਰਾਨ ਸਕੂਲ ਦੀ ਅੰਡਰ-14 ਫੁੱਟਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕੀਤਾ, ਜਦਕਿ ਅੰਡਰ-17 ਫੁੱਟਬਾਲ ਟੀਮ ਨੇ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਵਲੋਂ ਜੇਤੂ ਖਿਡਾਰੀਆਂ ਅਤੇ ਕੋਚ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਇਸ ਸਫ਼ਲਤਾ ਦਾ ਸਿਹਰਾ ਸਕੂਲ ਦੇ ਕੋਚ ਗੁਰਪ੍ਰੀਤ ਸਿੰਘ ਦੀ ਮਿਹਨਤ, ਲਗਨ ਅਤੇ ਵਧੀਆ ਰਹਿਨੁਮਾਈ ਨੂੰ ਜਾਂਦਾ ਹੈ | ਇਸ ਮੌਕੇ 'ਤੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਵਾਇਸ ਚੇਅਰਪਰਸਨ ਰਣਧੀਰ ਕੌਰ ਕਲੇਰ, ਡਾਇਰੈਕਟਰ ਕੋਹਿਨੂਰ ਸਿੰਘ ਸਿੱਧੂ, ਪਿ੍ੰਸੀਪਲ ਸ਼ਸ਼ੀਕਾਂਤ, ਸੀਨੀਅਰ ਕੋਆਰਡੀਨੇਟਰ ਰੰਜੀਵ ਸ਼ਰਮਾ, ਇਗਜ਼ਾਮੀਨੇਸ਼ਨ ਇੰਚਾਰਜ ਦਮਨਜੋਤ ਕੌਰ ਬਰਾੜ, ਜੂਨੀਅਰ ਕੋਆਰਡੀਨੇਟਰ ਰੁਪਿੰਦਰ ਕੌਰ, ਪ੍ਰਾਇਮਰੀ ਕੋਆਰਡੀਨੇਟਰ ਪੁਸ਼ਪ ਕਲਾ ਰੇਥੀਸ਼, ਹਾਊਸ ਕੋਆਰਡੀਨੇਟਰ ਕਰਮਜੀਤ ਕੌਰ, ਸਪੋਰਟਸ ਕੋਆਰਡੀਨੇਟਰ ਸੰਦੀਪ ਕੌਰ, ਆਈਟੀ ਕੋਆਰਡੀਨੇਟਰ ਗੁਰਵਿੰਦਰ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਰਿਹਾ |

Ad Position 22
No active advertisement
ਪਿਛਲੀ ਖ਼ਬਰ 400 ਸਾਲਾ ਸਮਾਗਮ ਨੂੰ ਵਿਸ਼ਵ ਪੱਧਰ 'ਤੇ ਮਨਾਉਣ ਲਈ ਰਾਜਸਥਾਨ ਸਿੱਧੂ-ਬਰਾੜ ਭਾਈਚਾਰੇ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਇੰਟਰ-ਹਾਊਸ ਕਬੱਡੀ ਟੂਰਨਾਮੈਂਟ ਕਰਵਾਇਆ <br/>
Ad Position 24