12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਐਡਵੋਕੇਟ ਜਸਵਿੰਦਰ ਸਿੰਘ ਜੱਸ ਨੇ ਸਫ਼ਾਈ ਸੇਵਕਾਂ ਦੀ ਹੜਤਾਲ ਵਿਚ ਪਹੁੰਚ ਕੇ ਕੀਤੀ ਹਮਾਇਤ <br/>

Ad Position 21
No active advertisement
ਅਜੀਤ ਡੈਸਕ 12-05-2026
ਰਾਮਪੁਰਾ ਫੂਲ, 11 ਮਈ (ਹੇਮੰਤ ਕੁਮਾਰ ਸ਼ਰਮਾ)- ਪੰਜਾਬ ਵਿਚ ਪਿਛਲੇ 6 ਦਿਨਾਂ ਤੋਂ ਸਫ਼ਾਈ ਸੇਵਕਾਂ ਦੀ ਲਗਾਤਾਰ ਹੜਤਾਲ ਚੱਲ ਰਹੀ ਹੈ ਜਿਸ ਕਾਰਨ ਸ਼ਹਿਰਾਂ ਵਿਚ ਸਫ਼ਾਈ ਦਾ ਕੰਮ ਠੱਪ ਹੋ ਗਿਆ ਹੈ ਇਸ ਤਹਿਤ ਨਗਰ ਕੌਂਸਲ ਰਾਮਪੁਰਾ ਫੂਲ ਵਿਖੇ ਸਫ਼ਾਈ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਹੜਤਾਲ 'ਤੇ ਬੈਠੇ ਹੋਏ ਹਨ ਉਨ੍ਹਾਂ ਦੇ ਨਗਰ ਕੌਂਸਲ ਵਿਖੇ ਲਗਾਏ ਧਰਨੇ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਪਹੁੰਚੇ ਤੇ ਉਨ੍ਹਾਂ ਨੇ ਆਪਣੇ ਵਲੋਂ ਸਫ਼ਾਈ ਸੇਵਕਾਂ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਤੇ ਹਰ ਸੰਭਵ ਮਦਦ ਦਾ ਭਰੋਸਾ ਵੀ ਦਿਵਾਇਆ¢ ਇਸ ਮੌਕੇ ਐਡਵੋਕੇਟ ਜੱਸ ਬੱਜੋਆਣਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰੇ ਤਾਂ ਜੋ ਉਹ ਆਪਣੇ ਕੰਮ 'ਤੇ ਵਾਪਸ ਆ ਸਕਣ ਤੇ ਸ਼ਹਿਰ ਵਿਚੋਂ ਸਫ਼ਾਈ ਕਰ ਸਕਣ ਕਿਉਂਕਿ ਇਸ ਸਮੇਂ ਸ਼ਹਿਰ ਵਿੱਚ ਸਫ਼ਾਈ ਨਾ ਹੋਣ ਕਰਕੇ ਕੂੜੇ ਦੇ ਢੇਰ ਲੱਗੇ ਹੋਏ ਹਨ ਤੇ ਲੋਕਾਂ ਪਰੇਸ਼ਾਨ ਹੋ ਰਹੇ ਹਨ¢ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਇਨ੍ਹਾਂ ਮੰਗਾਂ ਦਾ ਕੋਈ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸਾਰੇ ਸਫ਼ਾਈ ਕਰਮਚਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਮੋਰਚਾ ਵਲੋਂ ਜਾਤੀ ਜਨਗਣਨਾ ਦੇ ਕਾਲਮਾਂ ਸੰਬੰਧੀ ਕੀਤਾ ਰੋਸ ਇਤਰਾਜ਼ ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਬਠਿੰਡਾ ਨਗਰ ਨਿਗਮ ਸਮੇਤ ਕਮੇਟੀ ਚੋਣਾਂ ਲੜਨ ਦਾ ਐਲਾਨ ਕਿਹਾ, ਸਾਫ਼-ਸੁਥਰੀਆਂ ਅਤੇ...
Ad Position 24