12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਗਏ <br/>

Ad Position 21
No active advertisement
ਅਜੀਤ ਡੈਸਕ 12-05-2026
ਬਰੇਟਾ, 11 ਮਈ (ਜੀਵਨ ਸ਼ਰਮਾ)- ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਆਪਣੀਆਂ ਮੰਗਾਂ ਅਤੇ ਆਪਣੇ ਸਾਥੀ ਲਵਪ੍ਰੀਤ ਸਿੰਘ ਤਰਨਤਾਰਨ ਦੀ ਬਹਾਲੀ ਲਈ ਕੀਤੀ ਅਣਮਿਥੇ ਸਮੇਂ ਲਈ ਹੜਤਾਲ ਬਰੇਟਾ ਵਿਖੇ ਵੀ ਜਾਰੀ ਹੈ | ਜ਼ਿਲ੍ਹਾ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਬਰੇਟਾ ਨੇ ਦੱਸਿਆ ਕਿ ਫ਼ਰਦ ਕੇਂਦਰਾਂ 'ਚ ਕੰਮ ਕਰ ਰਹੇ ਮੁਲਾਜ਼ਮ 2007 ਤੋਂ ਸੇਵਾਵਾਂ ਨਿਭਾ ਰਹੇ ਹਨ ਪਰ ਸਰਕਾਰ ਵਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਠੇਕੇਦਾਰੀ ਸਿਸਟਮ ਖ਼ਤਮ ਕਰ ਕੇ ਪਾਲਿਸੀ ਤਹਿਤ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਵਾਅਦੇ ਕੀਤੇ ਗਏ ਸਨ ਪਰ ਕੋਈ ਮਸਲਾ ਹੱਲ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸਰਕਾਰ ਅਤੇ ਕੰਪਨੀ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਫ਼ਰਦ ਅਪਰੇਟਰ ਬਲਜਿੰਦਰ ਸਿੰਘ, ਰਮੇਸ਼ ਕੁਮਾਰ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਖੈਰਾ ਖ਼ੁਰਦ ਦੇ ਸ਼ਹੀਦ ਫ਼ੌਜੀ ਨਾਇਕ ਵਿਜੈ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ <br/> ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ <br/>
Ad Position 24