12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਦਿਉਣ ਦੇ ਸਾਬਕਾ ਫ਼ੌਜੀਆਂ ਨੇ 'ਇੰਡੀਅਨ ਆਰਮੀ ਗਰੁੱਪ ਦਿਉਣ' ਦਾ ਕੀਤਾ ਗਠਨ

Ad Position 21
No active advertisement
ਅਜੀਤ ਡੈਸਕ 12-05-2026
ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜਿਲ੍ਹੇ ਦੇ ਪਿੰਡ ਦਿਉਣ ਵਿਖੇ ਸਾਬਕਾ ਫ਼ੌਜੀਆਂ ਵਲੋਂ 'ਇੰਡੀਅਨ ਆਰਮੀ ਗਰੁੱਪ' ਦਿਉਣ' ਦਾ ਗਠਨ ਕੀਤਾ ਗਿਆ¢ ਗਰੁੱਪ ਦਾ ਮੁੱਖ ਉਦੇਸ਼ ਸੇਵਾਮੁਕਤ ਫ਼ੌਜੀਆਂ ਅਤੇ ਡਿਊਟੀ 'ਤੇ ਤੈਨਾਤ ਜਵਾਨਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨਾ ਹੈ¢ ਗਰੁੱਪ ਵਿਚ ਕੱੁਲ 24 ਅਹੁਦੇਦਾਰ-ਮੈਂਬਰ ਸ਼ਾਮਲ ਕੀਤੇ ਗਏ ਹਨ¢ ਜਿਨ੍ਹਾਂ ਵਿਚ ਸੂਬੇਦਾਰ ਹਰਚੰਦ ਸਿੰਘ ਨੂੰ ਪ੍ਰਧਾਨ, ਹਰਪਾਲ ਸਿੰਘ ਨੂੰ ਮੀਤ ਪ੍ਰਧਾਨ, ਜਸਕਰਨ ਸਿੰਘ ਨੂੰ ਖਜ਼ਾਨਚੀ, ਵਕੀਲ ਸਿੰਘ ਨੂੰ ਪ੍ਰੈਸ ਕੋਆਰਡੀਨੇਟਰ ਅਤੇ ਸੂਬੇਦਾਰ ਪ੍ਰਗਟ ਸਿੰਘ ਨੂੰ ਸੈਕਟਰੀ ਨਿਯੁਕਤ ਕੀਤਾ ਗਿਆ¢ ਇਸ ਮੌਕੇ ਗਰੁੱਪ ਵਲੋਂ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਨਮਾਨ ਚਿੰਨ ਤਕਸੀਮ ਕੀਤੇ ਗਏ¢ ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜੇ ਪਿੰਡ ਪੰਚਾਇਤ ਵਲੋਂ ਕੋਈ ਸਾਂਝਾ ਲੋਕ-ਭਲਾਈ ਕੰਮ ਕੀਤਾ ਜਾਂਦਾ ਹੈ ਤਾਂ ਗਰੁੱਪ ਵਲੋਂ ਵੀ ਆਪਣਾ ਬਣਦਾ ਯੋਗਦਾਨ ਪਾਇਆ ਜਾਵੇਗਾ¢ ਪਿੰਡ ਦੇ ਸ਼ਹੀਦ ਲਾਂਸ ਨਾਇਕ ਜਗਦੀਸ਼ ਸਿੰਘ ਦੀ ਯਾਦ ਵਿਚ ਬਣੇ ਮੈਮੋਰੀਅਲ 'ਤੇ ਹਰ ਸਾਲ 26 ਜਨਵਰੀ ਅਤੇ 15 ਅਗਸਤ ਮੌਕੇ ਰਾਸ਼ਟਰੀ ਝੰਡਾ ਲਹਿਰਾ ਕੇ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ¢ ਇਸ ਦੌਰਾਨ ਸ਼ਹੀਦ ਦੇ ਪਰਿਵਾਰ ਨੂੰ ਵਿਸ਼ੇਸ਼ ਸੱਦਾ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ¢ਗਰੁੱਪ ਦੇ ਪ੍ਰਧਾਨ ਸੂਬੇਦਾਰ ਹਰਚੰਦ ਸਿੰਘ ਨੇ ਦੱਸਿਆ ਕਿ ਗਰੱੁਪ ਵਲੋਂ ਫੈਸਲਾ ਕੀਤਾ ਗਿਆ ਕਿ ਫ਼ੌਜ ਵਿਚ ਸੇਵਾ ਨਿਭਾ ਰਹੇ ਪਿੰਡ ਦੇ ਜਵਾਨਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ 'ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ¢ ਹਰ ਮਹੀਨੇ ਦੀ ਆਖਰੀ ਤਾਰੀਖ ਨੂੰ ਗਰੁੱਪ ਦੀ ਮੀਟਿੰਗ ਕਰਵਾਈ ਜਾਵੇਗੀ¢ਇਸ ਮੌਕੇ ਸੇਵਾਮੁਕਤ ਸੂਬੇਦਾਰ ਮੇਜਰ ਲਛਮਣ ਸਿੰਘ, ਹੌਲਦਾਰ ਹਰਬੰਸ ਸਿੰਘ, ਹੌਲਦਾਰ ਮੱਖਣ ਸਿੰਘ, ਹੌਲਦਾਰ ਜਸਵਿੰਦਰ ਸਿੰਘ ਅਤੇ ਹੌਲਦਾਰ ਅੰਮਿ੍ਤ ਸਿੰਘ ਨੂੰ ਫ਼ੌਜ ਵਿਚੋਂ ਸੇਵਾਮੁਕਤ ਹੋ ਕੇ ਪਿੰਡ ਆਉਣ 'ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਤੋਂ ਇਲਾਵਾ ਹੌਲਦਾਰ ਪਰਮਜੀਤ ਸਿੰਘ ਕੋਚ ਵਲੋਂ ਪਿੰਡ ਦੇ ਬੱਚਿਆਂ ਨੂੰ ਖੇਡਾਂ ਅਤੇ ਫ਼ੌਜੀ ਭਰਤੀ ਲਈ ਤਿਆਰ ਕਰਨ ਦੇ ਉਪਰਾਲਿਆਂ ਦੀ ਵੀ ਗਰੁੱਪ ਵਲੋਂ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ¢
Ad Position 22
No active advertisement
ਪਿਛਲੀ ਖ਼ਬਰ ਸੂਬੇ 'ਚ ਅਮਨ ਕਾਨੂੰਨ ਦੀ ਹਾਲਤ ਬਦਤਰ, ਲੋਕ ਚੋਣਾਂ 'ਚ 'ਆਪ' ਤੋਂ ਲੈਣਗੇ ਹਿਸਾਬ-ਜੀਤਮਹਿੰਦਰ ਸਿੰਘ ਸਿੱਧੂ ਅਗਲੀ ਖ਼ਬਰ ਮਨਰੇਗਾ ਦਾ ਕੰਮ ਚਲਾਉਣ ਲਈ ਮਜ਼ਦੂਰਾਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਦੇ ਦਫਤਰ ਮੂਹਰੇ ਰੋਸ ਪ੍ਰਦਰਸ਼ਨ
Ad Position 24